(Source: ECI/ABP News/ABP Majha)
Amritsar News: ਅੱਜ ਤੋਂ ਨਹੀਂ ਚੱਲਣਗੇ 15 ਸਾਲ ਪੁਰਾਣੇ ਡੀਜ਼ਲ ਤੇ ਪੈਟਰੋਲ ਆਟੋਜ, ਸਖਤ ਕਾਰਵਾਈ ਦੇ ਨਿਰਦੇਸ਼
Amritsar News: 15 ਸਾਲ ਪੁਰਾਣੇ ਡੀਜ਼ਲ/ਪੈਟਰੋਲ ਆਟੋਜ ਦੇ ਚੱਲਣ ’ਤੇ ਪੂਰਨ ਪਾਬੰਦੀ ਲਗਾ ਦਿੱਤੀ ਹੈ...
Amritsar News: ਪ੍ਰਸ਼ਾਸਕ ਤੇ ਕਮਿਸ਼ਨਰ ਨਗਰ ਨਿਗਮ ਰਾਹੁਲ ਵੱਲੋਂ ਇੱਕ ਮਤੇ ਰਾਹੀਂ ਅੰਮ੍ਰਿਤਸਰ ਸ਼ਹਿਰ ਵਿੱਚ ਆਮ ਜਨਤਾ ਤੇ ਆਉਣ ਵਾਲੇ ਯਾਤਰੂਆਂ ਨੂੰ ਵਧ ਰਹੇ ਪ੍ਰਦੂਸ਼ਣ ਤੇ ਟ੍ਰੈਫਿਕ ਜ਼ਾਮ ਤੋਂ ਰਾਹਤ ਦਿਵਾਉਣ ਲਈ ਨਿਗਮ ਹਦੂਦ ਵਿੱਚ 15 ਸਾਲ ਪੁਰਾਣੇ ਡੀਜ਼ਲ/ਪੈਟਰੋਲ ਆਟੋਜ ਦੇ ਚੱਲਣ ’ਤੇ ਪੂਰਨ ਪਾਬੰਦੀ ਲਗਾ ਦਿੱਤੀ ਹੈ।
ਪ੍ਰਸ਼ਾਸਕ ਤੇ ਕਮਿਸ਼ਨਰ ਨਗਰ ਨਿਗਮ ਰਾਹੁਲ ਵੱਲੋਂ ਇੱਕ ਪ੍ਰੈਸ ਨੋਟ ਵਿੱਚ ਦੱਸਿਆ ਗਿਆ ਹੈ ਕਿ ਅੰਮ੍ਰਿਤਸਰ ਸਮਾਰਟ ਸਿਟੀ ਲਿਮਟਿਡ ਅਧੀਨ ਚੱਲ ਰਹੇ ਰਾਹੀ ਸਕੀਮ ਤਹਿਤ ਪੁਰਾਣੇ ਡੀਜ਼ਲ ਆਟੋਜ਼ ਨੂੰ ਈ-ਆਟੋਜ਼ ਦੇ ਨਾਲ ਬਦਲਿਆ ਜਾਣਾ ਹੈ ਤੇ ਪਹਿਲੇ ਪੜਾਅ ਵਿੱਚ ਇਹ ਕਾਰਵਾਈ 15 ਸਾਲ ਪੁਰਾਣੇ ਡੀਜ਼ਲ ਆਟੋਜ਼ ਨੂੰ ਬਦਲਣ ਲਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।
ਇਸ ਵਾਸਤੇ ਪ੍ਰਸ਼ਾਸਨ ਨੇ 15 ਸਾਲ ਪੁਰਾਣੇ ਡੀਜ਼ਲ ਆਟੋਜ਼ ਚਾਲਕਾਂ ਨੂੰ 31 ਅਗਸਤ 2023 ਤੱਕ ਦਾ ਸਮਾਂ ਦੇਣ ਦੇ ਬਦਲੇ ਸਟੀਕਰ ਵੀ ਜਾਰੀ ਕੀਤੇ ਸਨ। ਵਿਭਾਗ ਵੱਲੋਂ ਸਾਰੇ ਸ਼ਹਿਰ ਵਿੱਚ ਹੋਰਡਿੰਗ ਲਾ ਕੇ ਪਹਿਲੇ ਪੜਾਅ ਅਧੀਨ 15 ਸਾਲ ਪੁਰਾਣੇ ਡੀਜ਼ਲ ਆਟੋ ਚਾਲਕਾਂ ਨੂੰ 31 ਅਗਸਤ 2023 ਤੱਕ ਈ-ਆਟੋ ਲੈਣ ਲਈ ਚੇਤਾਇਆ ਗਿਆ ਤੇ ਜਾਣਕਾਰੀ ਦਿੱਤੀ ਗਈ ਕਿ 1 ਸਤੰਬਰ 2023 ਤੋਂ ਇਨ੍ਹਾਂ 15 ਸਾਲ ਪੁਰਾਣੇ ਡੀਜ਼ਲ ਆਟੋਜ਼ ਦੇ ਵਿਰੁੱਧ ਇਨਫੋਰਸਮੈਂਟ ਦੀ ਕਾਰਵਾਈ ਹਰ ਹਾਲਤ ਵਿੱਚ ਕੀਤੀ ਜਾਣੀ ਲਾਜ਼ਮੀ ਹੈ ਤੇ ਹੁਣ ਇਹ ਸਮਾਂ 31 ਅਗਸਤ 2023 ਨੂੰ ਪੂਰਾ ਹੋਣ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਉਕਤ ਮਤਾ ਅੰਮ੍ਰਿਤਸਰ ਸ਼ਹਿਰ ਵਿੱਚ ਆਮ ਜਨਤਾ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਲਿਆ ਗਿਆ ਹੈ ਜਿਸ ਤਹਿਤ ਹੁਣ 1 ਸਤੰਬਰ 2023 ਤੋਂ ਨਿਗਮ ਹਦੂਦ ਵਿੱਚ 15 ਸਾਲ ਪੁਰਾਣੇ ਡੀਜ਼ਲ/ਪੈਟਰੋਲ ਆਟੋ ਦੇ ਚੱਲਣ ‘ਤੇ ਪੂਰਨ ਪਾਬੰਦੀ ਲਾਗੂ ਹੋ ਜਾਵੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ