Amritsar News: ਪੰਜਾਬ 'ਚ ਆ ਰਹੀ ਸੀ 41 ਕਿੱਲੋ ਹੈਰੋਇਨ, ਐਸਟੀਐਫ ਨੇ ਸਰਹੱਦ ਤੋਂ ਦਬੋਚੇ ਤਿੰਨ ਤਸਕਰ
Amritsar News: ਐਸਟੀਐਫ ਨੇ ਅੰਮ੍ਰਿਤਸਰ 'ਚ ਪਾਕਿਸਤਾਨ ਤੋਂ ਭਾਰਤ ਆਈ 41 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਇਸ ਦੇ ਨਾਲ ਹੀ ਤਿੰਨ ਤਸਕਰਾਂ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ।
Amritsar News: ਐਸਟੀਐਫ ਨੇ ਅੰਮ੍ਰਿਤਸਰ 'ਚ ਪਾਕਿਸਤਾਨ ਤੋਂ ਭਾਰਤ ਆਈ 41 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਇਸ ਦੇ ਨਾਲ ਹੀ ਤਿੰਨ ਤਸਕਰਾਂ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ। ਸਮੱਗਲਰ ਰਾਵੀ ਦਰਿਆ ਰਾਹੀਂ ਭਾਰਤ ਵਿੱਚ ਨਸ਼ੀਲੇ ਪਦਾਰਥਾਂ ਦੀ ਖੇਪ ਲਿਆਉਂਦੇ ਸਨ। ਪੁਲਿਸ ਤਸਕਰਾਂ ਤੋਂ ਪੁੱਛਗਿੱਛ ਕਰ ਰਹੀ ਹੈ।
ਹਾਸਲ ਜਾਣਕਾਰੀ ਅਨੁਸਾਰ ਐਸਟੀਐਫ ਨੂੰ ਅੱਧੀ ਰਾਤ ਨੂੰ ਪਾਕਿਸਤਾਨ ਤੋਂ 41 ਕਿਲੋ ਹੈਰੋਇਨ ਆਉਣ ਦੀ ਸੂਚਨਾ ਮਿਲੀ ਸੀ। ਇਸ ਤੋਂ ਬਾਅਦ ਏਆਈਜੀ ਐਸਟੀਐਫ ਦੀ ਨਿਗਰਾਨੀ ਹੇਠ ਇੱਕ ਟੀਮ ਬਣਾਈ ਗਈ। ਟੀਮ ਨੇ ਰਮਦਾਸ ਸੈਕਟਰ 'ਚ ਕਾਰਵਾਈ ਕਰਦੇ ਹੋਏ ਹੈਰੋਇਨ ਬਰਾਮਦ ਕਰਨ 'ਚ ਸਫਲਤਾ ਹਾਸਲ ਕੀਤੀ।
ਫੜੇ ਗਏ ਸਮੱਗਲਰ ਅੰਮ੍ਰਿਤਸਰ ਦੇ ਰਮਦਾਸ ਦੇ ਰਹਿਣ ਵਾਲੇ ਹਨ। ਤਸਕਰ ਸਰਹੱਦ ਪਾਰ ਤੋਂ ਲਿਆਂਦੀ ਖੇਪ ਨੂੰ ਲੈ ਕੇ ਜਾ ਰਹੇ ਸਨ। ਮੁੱਢਲੀ ਪੁੱਛਗਿੱਛ 'ਚ ਤਸਕਰਾਂ ਨੇ ਦੱਸਿਆ ਕਿ ਫਿਰੋਜ਼ਪੁਰ 'ਚ ਫੜੇ ਗਏ ਪਾਕਿਸਤਾਨੀ ਸਮੱਗਲਰਾਂ ਦੀ ਤਰ੍ਹਾਂ ਦਰਿਆਈ ਰਸਤੇ ਰਾਹੀਂ ਉਨ੍ਹਾਂ ਨੂੰ ਖੇਪ ਭੇਜੀ ਜਾ ਰਹੀ ਸੀ।
ਫਿਲਹਾਲ ਅਧਿਕਾਰੀ ਜ਼ਬਤ ਕੀਤੀ ਗਈ ਖੇਪ ਬਾਰੇ ਜ਼ਿਆਦਾ ਜਾਣਕਾਰੀ ਸਾਂਝੀ ਨਹੀਂ ਕਰ ਰਹੇ। ਕਰੀਬ 12 ਵਜੇ ਐਸਟੀਐਫ ਇਸ ਖੇਪ ਤੇ ਸਮੱਗਲਰਾਂ ਬਾਰੇ ਹੋਰ ਜਾਣਕਾਰੀ ਸਾਂਝੀ ਕਰੇਗੀ। ਅਗਸਤ ਮਹੀਨੇ ਵਿੱਚ ਫੜੀ ਗਈ ਇਹ ਹੁਣ ਤੱਕ ਦੀ ਸਭ ਤੋਂ ਵੱਡੀ ਖੇਪ ਹੈ।
ਹਾਲ ਹੀ ਵਿੱਚ ਬੀਐਸਐਫ ਤੇ ਕਾਊਂਟਰ ਇੰਟੈਲੀਜੈਂਸ ਨੇ ਮਿਲ ਕੇ ਫਿਰੋਜ਼ਪੁਰ ਸੈਕਟਰ ਵਿੱਚ 29 ਕਿਲੋ ਹੈਰੋਇਨ ਜ਼ਬਤ ਕੀਤੀ ਸੀ। ਇਸ ਦੇ ਨਾਲ ਹੀ ਦੋ ਪਾਕਿ ਤਸਕਰ ਵੀ ਫੜੇ ਗਏ, ਜੋ ਇੱਕ ਡਰੰਮ ਵਿੱਚ ਟਾਇਰ ਪਾ ਕੇ ਸਤਲੁਜ ਦਰਿਆ ਪਾਰ ਕਰਨ ਦੀ ਕੋਸ਼ਿਸ਼ ਕਰ ਰਹੇ ਸਨ।
ਹੋਰ ਪੜ੍ਹੋ : ਇਤਿਹਾਸ ਰਚਣ ਲਈ ਤਿਆਰ ਭਾਰਤ, ਅੱਜ ਸ਼ਾਮ ਚੰਦਰਮਾ ਦੇ ਦੱਖਣੀ ਧਰੁਵ 'ਤੇ ਹੋਵੇਗੀ ਸਾਫਟ ਲੈਂਡਿੰਗ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।