Amritsar News: ਤਿੰਨ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ 60 ਸਾਲਾ ਬਜ਼ੁਰਗ ਦਾ ਕਤਲ, ਪਰਿਵਾਰ ਵਾਲਿਆਂ ਦਾ ਰੋ-ਰੋ ਬੁਰਾ ਹਾਲ
Crime News: ਅੰਮ੍ਰਿਤਸਰ ਦੇ ਛੇਹਰਟਾ ਅਧੀਨ ਆਉਂਦੇ ਇਲਾਕਾ ਭੱਲਾ ਕਾਲੋਨੀ ਦਾ ਹੈ । ਜਿੱਥੇ 3 ਅਣਪਛਾਤੇ ਵਿਅਕਤੀਆਂ ਵੱਲੋਂ ਇੱਕ 60 ਸਾਲਾ ਬਜ਼ੁਰਗ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰਨ ਦਾ ਸਮਾਚਾਰ ਪ੍ਰਾਪਤ ਹੋਇਆ।
Amritsar News: ਪੰਜਾਬ ਵਿੱਚ ਲਾਅ ਐਂਡ ਆਰਡਰ ਦੀ ਸਥਿਤੀ ਦਿਨੋ ਦਿਨ ਵਿਗੜਦੀ ਜਾ ਰਹੀ ਹੈ। ਜਿਸ ਕਰਕੇ ਗੁੰਡਾਗਰਦੀ ਅਤੇ ਲੁੱਟ ਖੋਹ ਵਰਗੀਆਂ ਵਾਰਦਾਤਾਂ ਵਧਦੀਆਂ ਜਾ ਰਹੀਆਂ ਹਨ। ਇੱਥੋਂ ਤੱਕ ਲੁਟੇਰੇ ਕਿਸੇ ਦੀ ਹੱਤਿਆ ਕਰਨ ਤੋਂ ਵੀ ਨਹੀਂ ਡਰਦੇ। ਜਿਸ ਕਰਕੇ ਅਜਿਹੇ ਲੁਟੇਰੇ ਕਈ ਘਰਾਂ ਦੇ ਵਿੱਚ ਸੱਥਰ ਵਿਛਾ ਚੁੱਕੇ ਹਨ। ਅਜਿਹਾ ਇੱਕ ਨਵਾਂ ਮਾਮਲਾ ਅੰਮ੍ਰਿਤਸਰ ਦੇ ਛੇਹਰਟਾ ਅਧੀਨ ਆਉਂਦੇ ਇਲਾਕਾ ਭੱਲਾ ਕਾਲੋਨੀ ਦਾ ਹੈ । ਜਿੱਥੇ 3 ਅਣਪਛਾਤੇ ਵਿਅਕਤੀਆਂ ਵੱਲੋਂ ਇੱਕ 60 ਸਾਲਾ ਬਜ਼ੁਰਗ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰਨ ਦਾ ਸਮਾਚਾਰ ਪ੍ਰਾਪਤ ਹੋਇਆ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਪੁਲਿਸ ਮੌਕੇ 'ਤੇ ਪਹੁੰਚ ਗਈ ਹੈ। ਏਸੀਪੀ ਸਰਬਜੀਤ ਸਿੰਘ ਬਾਜਵਾ ਨੇ ਦੱਸਿਆ ਕਿ ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ ਤੇ CCTV ਕੈਮਰੇ ਚੈੱਕ ਕੀਤੇ ਜਾ ਰਹੇ ਹਨ।
ਇੱਕ ਸੀਸੀਟੀਵੀ ਵੀਡੀਓ ਆਈ ਸਾਹਮਣੇ
ਕਤਲ ਕਰਨ ਤੋਂ ਬਾਅਦ ਦੀ ਸੀਸੀਟੀਵੀ ਵੀਡੀਓ ਵੀ ਸਾਹਮਣੇ ਆਈ ਹੈ ਜਿਸ ਵਿੱਚ 3 ਅਰੋਪੀ ਇੱਕ ਮੋਟਰਸਾਈਕਲ ਤੇ ਸਵਾਰ ਹੋ ਕੇ ਸੜਕ ਤੋਂ ਗੁਜ਼ਰਦੇ ਦਿਖਾਈ ਦੇ ਰਹੇ ਹਨ।
ਲੁਟੇਰੇ ਲੁੱਟ ਦੀ ਨੀਤ ਦੇ ਨਾਲ ਦੁਕਾਨ ਦੇ ਅੰਦਰ ਦਾਖਲ ਹੋਏ ਸੀ
ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਪੁਲਿਸ ਮੌਕੇ 'ਤੇ ਪਹੁੰਚ ਗਈ ਹੈ। ADCP2 ਪੀ.ਐਸ ਵਿਰਕ ਨੇ ਦੱਸਿਆ ਕਿ ਲੁਟੇਰੇ ਲੁੱਟ ਦੀ ਨੀਤ ਦੇ ਨਾਲ ਦੁਕਾਨ ਦੇ ਅੰਦਰ ਦਾਖਲ ਹੋਏ ਸੀ ਅਤੇ ਉੱਥੇ ਮੌਜੂਦ ਦੁਕਾਨਦਾਰ ਰਜਿੰਦਰ ਕੁਮਾਰ ਵੱਲੋਂ ਉਨ੍ਹਾਂ ਲੁਟੇਰਿਆਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ ਅਤੇ ਇਸ ਕਸਮਾਂ ਕੱਸ ਦੇ ਵਿੱਚ ਲੁਟੇਰਿਆਂ ਵੱਲੋਂ ਗੋਲੀ ਚਲਾਈ ਗਈ ਜੋ ਕਿ ਰਜਿੰਦਰ ਕੁਮਾਰ ਦੇ ਲੱਗੀ ਹੈ ਅਤੇ ਹਸਪਤਾਲ ਵਿੱਚ ਦੌਰਾਨ ਉਹਨਾਂ ਦੀ ਮੌਤ ਹੋ ਗਈ। ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ ਤੇ ਸੀਸੀਟੀਵੀ ਕੈਮਰੇ ਚੈੱਕ ਕੀਤੇ ਜਾ ਰਹੇ ਹਨ ਫਿਲਹਾਲ ਪੁਲਿਸ ਵੱਲੋਂ ਧਾਰਾ 302 ਦੇ ਅਧੀਨ ਮਾਮਲਾ ਵੀ ਦਰਜ ਕਰ ਦਿੱਤਾ ਗਿਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।