Amritsar News : ਸਿੱਖ ਜਥੇਬੰਦੀ ‘ਵਾਰਿਸ ਪੰਜਾਬ ਦੇ’ ਵੱਲੋਂ’ 23 ਨਵੰਬਰ ਤੋਂ ਸ੍ਰੀ ਅਕਾਲ ਤਖ਼ਤ ਤੋਂ ਖਾਲਸਾ ਵਹੀਰ ਆਰੰਭ ਕਰਨ ਦਾ ਐਲਾਨ ਕੀਤਾ ਗਿਆ ਹੈ। ਇਹ ਵਹੀਰ ਲਗਪਗ ਇਕ ਮਹੀਨੇ ਬਾਅਦ ਪੰਜਾਬ ਵਿੱਚ ਜਾਣ ਤੋਂ ਬਾਅਦ ਸ੍ਰੀ ਆਨੰਦਪੁਰ ਸਾਹਿਬ ਪੁੱਜ ਕੇ ਸਮਾਪਤ ਹੋਵੇਗੀ। ਇਹ ਜਾਣਕਾਰੀ ਜਥੇਬੰਦੀ ਦੇ ਆਗੂ ਪਪਲਪ੍ਰੀਤ ਸਿੰਘ, ਗੁਰਮੀਤ ਸਿੰਘ ਤੇ ਹੋਰਨਾਂ ਆਗੂਆਂ ਵੱਲੋਂ ਦਿੱਤੀ ਗਈ ਹੈ। 


 



 


">


 


ਉਨ੍ਹਾਂ ਦੱਸਿਆ ਕਿ ਖਾਲਸਾ ਵਹੀਰ 23 ਨਵੰਬਰ ਨੂੰ ਸਵੇਰੇ ਸ੍ਰੀ ਅਕਾਲ ਤਖਤ ਤੋਂ ਅਰਦਾਸ ਕਰ ਕੇ ਸ਼ੁਰੂ ਹੋਵੇਗੀ। ਇਸ ਵਿੱਚ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਵੀ ਸ਼ਾਮਲ ਹੋਣਗੇ। ਖਾਲਸਾਈ ਪ੍ਰੰਪਰਾਵਾਂ ਮੁਤਾਬਕ ਇਹ ਖਾਲਸਾ ਵਹੀਰ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿੱਚ ਸ਼ੁਰੂ ਕੀਤੀ ਜਾਵੇਗੀ ਜਿਸ ਦੀ ਅਗਵਾਈ ਪੰਜ ਪਿਆਰੇ ਤੇ ਨਿਸ਼ਾਨਚੀ ਸਿੰਘ ਕਰਨਗੇ।  


 



 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।