Amritsar news: ਅੰਮ੍ਰਿਤਸਰ ਦੀ ਪੌਸਕੋ ਫਾਸਟ ਟਰੈਕ ਅਦਾਲਤ ਨੇ ਆਪਣੀ ਹੀ ਛੇ ਸਾਲਾ ਬੱਚੀ ਨਾਲ ਜਬਰ ਜਨਾਹ ਕਰਕੇ ਬੁਰੀ ਤਰ੍ਹਾਂ ਕਤਲ ਕਰਨ ਦੇ ਇੱਕ ਮਾਮਲੇ ਵਿੱਚ ਦੋਸ਼ੀ ਪਿਤਾ ਨੂੰ ਡੇਢ ਲੱਖ ਰੁਪਏ ਜੁਰਮਾਨਾ ਅਤੇ ਫਾਂਸੀ ਦੀ ਸਖਤ ਸਜਾ ਸੁਣਾਈ ਹੈ।


ਪੌਸਕੋ ਫਾਸਟ ਟਰੈਕ ਅਦਾਲਤ ਦੇ ਵਧੀਕ ਜ਼ਿਲ੍ਹਾ ਤੇ ਸੈਸ਼ਨਜ ਜੱਜ ਤ੍ਰਿਪਤਜੋਤ ਕੌਰ ਨੇ ਬਾਬਾ ਬਕਾਲਾ ਦੇ ਪਿੰਡ ਲੱਖੂਵਾਲ ਦੇ ਵਾਸੀ 36 ਸਾਲਾ ਪ੍ਰਤਾਪ ਸਿੰਘ ਨੂੰ ਆਪਣੀ ਹੀ ਛੇ ਸਾਲਾ ਪੁੱਤਰੀ ਨਾਲ ਮਿਤੀ 4-5 ਜਨਵਰੀ 2020 ਦੀ ਦਰਮਿਆਨੀ ਰਾਤ ਨੂੰ ਕੀਤੇ ਘਿਨੌਣੇ ਅਪਰਾਧ ਲਈ ਧਾਰਾ 302 ਅਤੇ ਪੌਸਕੋ ਐਕਟ ਦੀ ਧਾਰਾ 6 ਅਧੀਨ ਦਰਜ ਮੁਕੱਦਮੇ ਦੀ ਸੁਣਵਾਈ ਦੌਰਾਨ ਬਚਾਅ ਪੱਖ ਦੇ ਵਕੀਲ ਅਮਨਦੀਪ ਸਿੰਘ ਬਾਜਵਾ ਵਲੋੰ ਦਿੱਤੀਆਂ ਦਲੀਲਾਂ ਨਾਲ ਨਾ-ਸਹਿਮਤ ਹੁੰਦਿਆਂ ਧਾਰਾ 302 ਤਹਿਤ ਫਾਂਸੀ ਦੀ ਸਜਾ ਅਤੇ ਇੱਕ ਲੱਖ ਰੁਪਏ ਦਾ ਜੁਰਮਾਨਾ ਅਤੇ ਪੌਸਕੋ ਐਕਟ ਦੀ ਧਾਰਾ 6 ਤਹਿਤ ਤਾਅ ਉਮਰ ਲਈ ਉਮਰ ਕੈਦ ਤੇ ਪੰਜਾਹ ਹਜਾਰ ਰੁਪਏ ਜੁਰਮਾਨੇ ਦੀ ਸਖਤ ਸਜਾ ਸੁਣਾਈ।



ਦੋਵੇਂ ਸਜਾਵਾਂ ਨਾਲੋ-ਨਾਲ ਚੱਲਣਗੀਆਂ।ਦੋਸ਼ੀ ਦੀ ਪਤਨੀ ਪਰਿਵਾਰਕ ਝਗੜੇ ਕਰਕੇ ਉਸ ਤੋਂ ਆਪਣੇ ਬੱਚਿਆਂ ਸਮੇਤ ਵੱਖ ਰਹਿੰਦੀ ਸੀ ਤੇ ਦੋਸ਼ੀ ਸਮੇਂ-ਸਮੇਂ ‘ਤੇ ਆਪਣੀ ਬੱਚੀ ਨੂੰ ਆਪਣੇ ਨਾਲ ਲੈ ਜਾਂਦਾ ਸੀ ਤੇ ਘਟਨਾ ਵਾਲੇ ਦਿਨ ਚਾਰ ਜਨਵਰੀ ਸ਼ਾਮ ਨੂੰ ਉਹ ਬੱਚੀ ਨੂੰ ਲੈ ਗਿਆ ਤੇ ਛੱਡਣ ਨਹੀਂ ਆਇਆ ਤੇ ਜੰਗਲੀ ਇਲਾਕੇ ਵਿੱਚ ਨੰਨ੍ਹੀ ਬੱਚੀ ਨਾਲ ਜਬਰ ਜਨਾਹ ਕਰਕੇ ਉਸਦਾ ਕਤਲ ਕਰ ਦਿੱਤਾ ਤੇ ਲਾਸ਼ ਦਰਖਤ ਨਾਲ ਲਟਕਾ ਦਿੱਤੀ ਅਤੇ ਉਹ ਨਸ਼ੇ ਦੀ ਹਾਲਤ ਵਿੱਚ ਨੇੜੇ ਹੀ ਘੁੰਮਦਾ ਰਿਹਾ।


ਉਸਨੇ ਇਸ ਵਾਰਦਾਤ ਬਾਰੇ ਆਪਣੀ ਪਤਨੀ ਨੂੰ ਆਪ ਹੀ ਸੂਚਿਤ ਕਰ ਦਿੱਤਾ ਕਿ ਉਸਨੇ ਬੱਚੀ ਨੂੰ ਮਾਰ ਦਿੱਤਾ ਹੈ।ਇਸ ਸਬੰਧੀ ਥਾਣਾ ਖਲਚੀਆਂ ਵਿਖੇ ਦੋਸ਼ੀ ਦੀ ਪਤਨੀ ਰਮਨਜੀਤ ਕੌਰ ਦੀ ਸ਼ਿਕਾਇਤ ਦੇ ਆਧਾਰ ‘ਤੇ ਮਿਤੀ 05 ਜਨਵਰੀ 2020 ਨੂੰ ਮੁਕਦਮਾ ਦਰਜ ਕੀਤਾ ਗਿਆ ਸੀ।



ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ ।