(Source: Poll of Polls)
Amritsar News: ਹੈਰੋਇਨ ਸਣੇ ਅਕਾਲੀ ਲੀਡਰ ਗ੍ਰਿਫਤਾਰ, SOI ਦਾ ਸਾਬਕਾ ਜ਼ਿਲ੍ਹਾ ਪ੍ਰਧਾਨ
ਅਕਾਲੀ ਲੀਡਰ ਤੇ ਸਟੂਡੈਂਟਸ ਆਰਗੇਨਾਈਜੇਸ਼ਨ ਆਫ਼ ਇੰਡੀਆ (SOI) ਦੇ ਸਾਬਕਾ ਅੰਮ੍ਰਿਤਸਰ ਜ਼ਿਲ੍ਹਾ ਪ੍ਰਧਾਨ ਨੂੰ ਕਾਊਂਟਰ ਇੰਟੈਲੀਜੈਂਸ ਨੇ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮ ਕੋਲੋਂ 110 ਗ੍ਰਾਮ ਹੈਰੋਇਨ ਬਰਾਮਦ ਹੋਣ ਦਾ ਦਾਅਵਾ...
ਅੰਮ੍ਰਿਤਸਰ ਤੋਂ ਮਨਜੋਤ ਸਿੰਘ ਦੀ ਰਿਪੋਰਟ
Amritsar News: ਅਕਾਲੀ ਲੀਡਰ ਤੇ ਸਟੂਡੈਂਟਸ ਆਰਗੇਨਾਈਜੇਸ਼ਨ ਆਫ਼ ਇੰਡੀਆ ( SOI ) ਦੇ ਸਾਬਕਾ ਅੰਮ੍ਰਿਤਸਰ ਜ਼ਿਲ੍ਹਾ ਪ੍ਰਧਾਨ ਨੂੰ ਸੀਆਈਏ ਸਟਾਫ ਨੇ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮ ਕੋਲੋਂ 110 ਗ੍ਰਾਮ ਹੈਰੋਇਨ ਬਰਾਮਦ ਹੋਣ ਦਾ ਦਾਅਵਾ ਕੀਤਾ ਹੈ। ਅੱਜ ਉਸ ਨੂੰ ਅਦਾਲਤ ਵਿੱਚ ਪੇਸ਼ ਕਰਕੇ ਉਸ ਦਾ ਰਿਮਾਂਡ ਹਾਸਲ ਕੀਤਾ ਜਾਵੇਗਾ ਤੇ ਅਗਲੇਰੀ ਪੁੱਛਗਿੱਛ ਕੀਤੀ ਜਾਵੇਗੀ।
ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਦੇ ਇੰਚਾਰਜ ਅਮਨਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਤਰਫੋਂ ਤੇਜਵੀਰ ਸਿੰਘ ਨੂੰ 21 ਜੁਲਾਈ ਨੂੰ ਦਰਜ ਹੋਏ ਕੇਸ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ। ਇਸ ਮਾਮਲੇ ਵਿੱਚ 100 ਗ੍ਰਾਮ ਹੈਰੋਇਨ, ਇੱਕ ਕਾਰ ਤੇ 3 ਲੱਖ ਰੁਪਏ ਦੀ ਡਰੱਗ ਮਨੀ ਪਹਿਲਾਂ ਹੀ ਜ਼ਬਤ ਕੀਤੀ ਜਾ ਚੁੱਕੀ ਹੈ।
ਦਰਅਸਲ ਇਸ ਮਾਮਲੇ ਵਿੱਚ ਹਾਊਸਿੰਗ ਬੋਰਡ ਕਲੋਨੀ ਵਿੱਚ ਰਹਿਣ ਵਾਲੇ ਗੁਰਜੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਗੁਰਜੀਤ ਸਿੰਘ ਤੋਂ ਪੁੱਛਗਿੱਛ ਤੋਂ ਬਾਅਦ ਹੀ ਤੇਜਬੀਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਵੀ ਜਾਣਕਾਰੀ ਮਿਲੀ ਹੈ ਕਿ ਗੁਰਜੀਤ ਸਿੰਘ ਵੱਲੋਂ ਹੀ ਹੈਰੋਇਨ ਤੇਜਬੀਰ ਸਿੰਘ ਨੂੰ ਵੇਚੀ ਗਈ ਸੀ।
ਇਸ ਦੇ ਨਾਲ ਹੀ ਪੁਲਿਸ ਵੱਲੋਂ ਇਸ ਦੀ ਪੁਸ਼ਟੀ ਨਹੀਂ ਕੀਤੀ ਗਈ ਕਿ ਇਸ ਦਾ ਅਕਾਲੀ ਦਲ ਨਾਲ ਸਬੰਧ ਹੈ, ਪਰ ਦੂਜੇ ਪਾਸੇ ਉਸ ਦੀਆਂ ਫੋਟੋਆਂ ਵਿੱਚ ਸਾਫ ਦਿਖਾਈ ਦੇ ਰਿਹਾ ਹੈ ਕਿ ਕਿਸ ਤਰੀਕੇ ਦੇ ਨਾਲ ਇਹ ਅਕਾਲੀ ਦਲ ਦੇ ਸੀਨੀਅਰ ਲੀਡਰਾਂ ਨਾਲ ਖੜ੍ਹਾ ਨਜ਼ਰ ਆ ਰਿਹਾ ਹੈ।
ਉਧਰ, ਅਕਾਲੀ ਦਲ ਨੇ ਤੇਜਵੀਰ ਸਿੰਘ ਨੂੰ ‘ਆਪ’ ਦਾ ਆਗੂ ਦੱਸਿਆ ਹੈ। ਅਕਾਲੀ ਦਲ ਦਾ ਕਹਿਣਾ ਹੈ ਕਿ ਤੇਜਵੀਰ ਸਿੰਘ ਨੇ ਚੋਣਾਂ ਤੋਂ ਪਹਿਲਾਂ ਹੀ ਪਾਰਟੀ ਤੋਂ ਦੂਰੀ ਬਣਾ ਲਈ ਸੀ। ਉਹ ਨਾ ਤਾਂ ਪਾਰਟੀ ਦੀਆਂ ਮੀਟਿੰਗਾਂ ਵਿੱਚ ਸ਼ਾਮਲ ਹੁੰਦੇ ਸਨ ਤੇ ਨਾ ਹੀ ਹੁਣ ਉਨ੍ਹਾਂ ਕੋਲ ਕੋਈ ਅਹੁਦਾ ਸੀ। ਉਹ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੀ ‘ਆਪ’ ਵਿੱਚ ਸ਼ਾਮਲ ਹੋ ਗਏ ਸਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ
ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ
ਇਹ ਵੀ ਪੜ੍ਹੋ : ਅਫਸਰ 'ਆਪ' ਵਿਧਾਇਕਾਂ ਨੂੰ ਸਮਝਦੇ ਟਿੱਚ, ਆਈਏਐਸ ਅਧਿਕਾਰੀ ਨੇ MLA ਦੀ ਕੀਤੀ ਬੇਇੱਜ਼ਤੀ, ਮੀਟਿੰਗ 'ਚੋਂ ਬਾਹਰ ਕੱਢਿਆ, ਸਪੀਕਰ ਕੋਲ ਪਹੁੰਚੀ ਸ਼ਿਕਾਇਤ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ