Amritsar News : ਪੰਜਾਬ ਦੇ ਡੀਜੀਪੀ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾਂ 'ਤੇ ਅੱਜ ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਅੰਮ੍ਰਿਤਸਰ ਜ਼ਿਲੇ ਦੇ ਵੱਖ -ਵੱਖ ਖੇਤਰਾਂ 'ਚ ਚਲਾਏ (CASO) ਕੋਰਡਨ ਅੇੈਂਡ ਸਰਚ ਆਪ੍ਰੇਸ਼ਨ ਦੌਰਾਨ ਜ਼ਿਲੇ ਦੇ ਮਜੀਠਾ, ਜੰਡਿਆਲਾ ਤੇ ਲੋਪੋਕੇ 'ਚ ਕੀਤੀ ਛਾਪੇਮਾਰੀ ਦੌਰਾਨ ਤਿੰਨ ਤਸਰਕਾਂ ਨੂੰ ਨਸ਼ੀਲੇ ਪਦਾਰਥਾਂ ਸਮੇਤ ਗ੍ਰਿਫਤਾਰ ਕਰਨ 'ਚ ਸਫਲਤਾਂ ਹਾਸਲ ਕੀਤੀ ਹੈ।
ਅੰਮ੍ਰਿਤਸਰ ਰੂਰਲ ਪੁਲਿਸ ਦੇ ਅੇੈਸਅੇੈਸਪੀ ਸਵਪਨ ਸ਼ਰਮਾ ਆਈਪੀਅੇੈਸ ਨੇ ਦੱਸਿਆ ਕਿ ਹਰੇਕ ਜੋਨ 'ਚ ਛਾਪੇਮਾਰੀ ਨੂੰ ਇਕ ਅੇੈਸਪੀ ਤੇ ਡੀਅੇੈਸਪੀ ਦੀ ਅਗਵਾਈ ਵਾਲੀ ਟੀਮ ਲੀਡ ਕਰ ਰਹੀ ਸੀ ਤੇ ਇਸ ਦੌਰਾਨ ਪੁਲਿਸ ਨੇ ਤਿੰਨ ਤਸਕਰਾਂ ਨੂੰ ਗ੍ਰਿਫਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ ਤੇ ਇਸ ਦੌਰਾਨ ਪੁਲਸ ਨੇ 204 ਗ੍ਰਾਮ ਹੈਰੋਇਨ, 300 ਕਿਲੋ ਲਾਹਣ ਤੇ 18750 ਮਿਲੀ ਨਾਜਾਇਜ ਸ਼ਰਾਬ ਬਰਾਮਦ ਕਰਨ 'ਚ ਸਫਲਤਾ ਹਾਸਲ ਕੀਤੀ ਹੈ।
ਇਹ ਵੀ ਪੜ੍ਹੋ : Sidhu Moose Wala: ਸਿੱਧੂ ਮੂਸੇਵਾਲਾ ਦੇ ਮਾਪਿਆਂ ਨੇ ਸਿਹਤ ਮੰਤਰੀ ਨਾਲ ਕੀਤੀ ਮੁਲਾਕਾਤ, ਮੰਤਰੀ ਜੌੜਾਮਾਜਰਾ ਕੋਲ ਰੱਖੀ ਇਹ ਮੰਗ
ਅੇੈਸਅੇੈਸਪੀ ਮੁਤਾਬਕ ਅੰਮ੍ਰਿਤਸਰ ਰੂਰਲ ਪੁਲਸ ਨੇ ਨਿਰਧਾਰਤ ਸਮੇਂ ਤੋਂ ਵੀ ਪਹਿਲਾਂ ਕਈ ਥਾਂਈਂ ਸਵੇਰੇ ਤੜਕੇ ਦਬਿਸ਼ ਕੀਤੀ ਤੇ ਉਕਤ ਮੁਲਜਮਾਂ ਨੂੰ ਕਾਬੂ ਕੀਤਾ। ਛਾਪੇਮਾਰੀ ਦੌਰਾਨ ਕਾਊਂਟਰ ਇੰਟੈਲੀਜੈੰਸ ਦੇ ਆਈਜੀ ਰਾਕੇਸ਼ ਅਗਰਵਾਲ, ਜੋ ਅੱਜ ਰੂਰਲ ਖੇਤਰ 'ਚ ਆਪ੍ਰੇਸ਼ਨ ਨੂੰ ਲੀਡ ਕਰ ਰਹੇ ਸਨ, ਨੇ ਖੁਦ ਸਰਚ ਅਭਿਆਨ 'ਚ ਹਿੱਸਾ ਲਿਆ ਤੇ ਕਿਹਾ ਕਿ ਇਸ ਮੁਹਿੰਮ ਦੇ ਸਾਰਥਕ ਨਤੀਜੇ ਮਿਲ ਰਹੇ ਹਨ।
ਇਹ ਵੀ ਪੜ੍ਹੋ : Moga News : ਮੋਗਾ ਪੁਲਿਸ ਨੇ ਸ਼ਹਿਰ 'ਚ ਚਲਾਇਆ ਸਰਚ ਆਪ੍ਰੇਸ਼ਨ, ਕਈ ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ‘ਚ ਲਿਆ
ਦੱਸ ਦੇਈਏ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ਤਹਿਤ ਅੱਜ ਪੂਰੇ ਪੰਜਾਬ ‘ਚ ਪੰਜਾਬ ਪੁਲਿਸ ਵੱਲੋਂ ਸਪੈਸ਼ਲ ਸਰਚ ਆਪ੍ਰੇਸ਼ਨ ਕੀਤਾ ਗਿਆ ਹੈ। ਇਸ ਸਰਚ ਆਪ੍ਰੇਸ਼ਨ ‘ਚ ਨਸ਼ਾ ਤਸਕਰਾਂ ਤੇ ਗੈਂਗਸਟਰਾਂ ਦੇ ਟਿਕਾਣਿਆਂ ‘ਤੇ ਰੇਡ ਕੀਤੀ ਗਈ ਹੈ। DGP ਗੌਰਵ ਯਾਦਵ ਖੁਦ ਸਰਚ ਆਪ੍ਰੇਸ਼ਨ ਅਗਵਾਈ ਕਰ ਰਹੇ ਸਨ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।