(Source: ECI/ABP News)
Amritsar News: ਬਿਕਰਮ ਮਜੀਠੀਆ ਨੂੰ ਇੱਕ ਹੋਰ ਵੱਡਾ ਝਟਕਾ, ਬੀਜੇਪੀ ਨੇ ਖਿਸਕਾਈ ਪੈਰਾਂ ਹੇਠੋਂ ਜ਼ਮੀਨ
Amritsar News: ਹੁਣ ਸਾਬਕਾ ਸੀਨੀਅਰ ਡਿਪਟੀ ਮੇਅਰ ਅਜੈਬੀਰਪਾਲ ਸਿੰਘ ਰੰਧਾਵਾ ਤੇ ਸਾਬਕਾ ਜਨਰਲ ਸਕੱਤਰ ਜਸਪਾਲ ਸਿੰਘ ਸ਼ੰਟੂ ਨੇ ਵੀ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ।
![Amritsar News: ਬਿਕਰਮ ਮਜੀਠੀਆ ਨੂੰ ਇੱਕ ਹੋਰ ਵੱਡਾ ਝਟਕਾ, ਬੀਜੇਪੀ ਨੇ ਖਿਸਕਾਈ ਪੈਰਾਂ ਹੇਠੋਂ ਜ਼ਮੀਨ Amritsar News: Another big blow to Bikram Majithia, 2 another member join BJP Amritsar News: ਬਿਕਰਮ ਮਜੀਠੀਆ ਨੂੰ ਇੱਕ ਹੋਰ ਵੱਡਾ ਝਟਕਾ, ਬੀਜੇਪੀ ਨੇ ਖਿਸਕਾਈ ਪੈਰਾਂ ਹੇਠੋਂ ਜ਼ਮੀਨ](https://feeds.abplive.com/onecms/images/uploaded-images/2023/09/14/cc548d89f46c77d23e9b5acd3341fcb11694662290284700_original.jpg?impolicy=abp_cdn&imwidth=1200&height=675)
Amritsar News: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਤੇ ਮਾਝਾ ਦੇ ਜਰਨੈਲ ਬਿਕਰਮ ਮਜੀਠੀਆ ਨੂੰ ਇੱਕ ਹੋਰ ਵੱਡਾ ਝਟਕਾ ਲੱਗਾ ਹੈ। ਮਜੀਠੀਆ ਦੇ ਦੋ ਹੋਰ ਸਾਥੀਆਂ ਨੇ ਪਾਰਟੀ ਛੱਡ ਦਿੱਤੀ ਹੈ। ਅੰਮ੍ਰਿਤਸਰ ਦੇ ਸ਼ਹਿਰੀ ਪ੍ਰਧਾਨ ਗੁਰਪ੍ਰਤਾਪ ਸਿੰਘ ਟਿੱਕਾ ਤੇ ਯੂਥ ਅਕਾਲੀ ਦਲ ਦੇ ਗੁਰਸ਼ਰਨ ਸਿੰਘ ਛੀਨਾ ਤੋਂ ਬਾਅਦ ਹੁਣ ਸਾਬਕਾ ਸੀਨੀਅਰ ਡਿਪਟੀ ਮੇਅਰ ਅਜੈਬੀਰਪਾਲ ਸਿੰਘ ਰੰਧਾਵਾ ਤੇ ਸਾਬਕਾ ਜਨਰਲ ਸਕੱਤਰ ਜਸਪਾਲ ਸਿੰਘ ਸ਼ੰਟੂ ਨੇ ਵੀ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ।
ਬੁੱਧਵਾਰ ਨੂੰ ਅਕਾਲੀ ਦਲ ਅੰਮ੍ਰਿਤਸਰ ਸ਼ਹਿਰੀ ਦੇ ਪ੍ਰਧਾਨ ਗੁਰਪ੍ਰਤਾਪ ਸਿੰਘ ਟਿੱਕਾ ਦੇ ਨਾਲ ਸਾਬਕਾ ਸੀਨੀਅਰ ਡਿਪਟੀ ਮੇਅਰ ਅਜੈਬੀਰਪਾਲ ਸਿੰਘ ਰੰਧਾਵਾ ਤੇ ਸਾਬਕਾ ਜਨਰਲ ਸਕੱਤਰ ਜਸਪਾਲ ਸਿੰਘ ਸ਼ੰਟੂ ਨੇ ਭਾਰਤੀ ਜਨਤਾ ਪਾਰਟੀ (ਭਾਜਪਾ) ਦਾ ਪੱਲਾ ਫੜ ਲਿਆ ਹੈ। ਇਹ ਸੀਨੀਅਰ ਅਕਾਲੀ ਆਗੂ ਪੰਜਾਬ ਬੀਜੇਪੀ ਦੇ ਪ੍ਰਧਾਨ ਸੁਨੀਲ ਜਾਖੜ ਦੇ ਨਾਲ ਦਿੱਲੀ ਪੁੱਜੇ ਸੀ। ਉੱਥੇ ਉਹ ਸੀਨੀਅਰ ਲੀਡਰਸ਼ਿਪ ਦੀ ਅਗਵਾਈ ਹੇਠ ਭਾਜਪਾ ਵਿੱਚ ਸ਼ਾਮਲ ਹੋ ਗਏ।
ਇਸ ਮੌਕੇ ਸੁਆਗਤ ਸਮਾਰੋਹ ਵਿੱਚ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੁਪਾਨੀ, ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ, ਪੰਜਾਬ ਭਾਜਪਾ ਦੇ ਸਹਿ-ਇੰਚਾਰਜ ਤੇ ਰਾਸ਼ਟਰੀ ਸਕੱਤਰ ਨਰਿੰਦਰ ਰੈਨਾ, ਭਾਜਪਾ ਸੰਗਠਨ ਮੰਤਰੀ ਸ੍ਰੀਨਿਵਾਸੂਲੂ, ਭਾਜਪਾ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਹਰਵਿੰਦਰ ਸਿੰਘ ਸੰਧੂ ਹਾਜ਼ਰ ਸਨ। ਇਸ ਦੌਰਾਨ ਭਾਜਪਾ ਆਗੂਆਂ ਨੇ ਕਿਹਾ ਕਿ ਅੰਮ੍ਰਿਤਸਰ ਵਿੱਚ ਇਨ੍ਹਾਂ ਆਗੂਆਂ ਨਾਲ ਭਾਜਪਾ ਦੀਆਂ ਜੜ੍ਹਾਂ ਹੋਰ ਮਜ਼ਬੂਤ ਹੋਣਗੀਆਂ।
ਦੱਸ ਦਈਏ ਕਿ ਗੁਰਪ੍ਰਤਾਪ ਸਿੰਘ ਟਿੱਕਾ ਨੇ ਕੁਝ ਦਿਨ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਸੀ। ਟਿੱਕਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਹੋਣ ਦੇ ਨਾਲ-ਨਾਲ ਲੰਮਾ ਸਮਾਂ ਯੂਥ ਵਿੰਗ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਵਜੋਂ ਵੀ ਪਾਰਟੀ ਵਿੱਚ ਕੰਮ ਕੀਤਾ ਹੈ।
ਟਿੱਕਾ ਅੰਮ੍ਰਿਤਸਰ ਦੱਖਣੀ ਵਿਧਾਨ ਸਭਾ ਹਲਕੇ ਤੋਂ ਦੋ ਵਾਰ ਚੋਣ ਵੀ ਲੜ ਚੁੱਕੇ ਹਨ। ਉਨ੍ਹਾਂ ਦੇ ਪੂਰਵਜ ਬਾਬਾ ਮਹਿਰਾਜ ਸਿੰਘ ਨੂੰ ਪਹਿਲੇ ਸਿੱਖ ਆਜ਼ਾਦੀ ਘੁਲਾਟੀਏ ਹੋਣ ਦਾ ਮਾਣ ਪ੍ਰਾਪਤ ਹੈ, ਜਿਨ੍ਹਾਂ ਨੂੰ ਅੰਗਰੇਜ਼ਾਂ ਨੇ ਡਰ ਦੇ ਮਾਰੇ ਸਿੰਗਾਪੁਰ ਦੀ ਜੇਲ੍ਹ ਭੇਜ ਦਿੱਤਾ ਸੀ। ਅਜੈਬੀਰਪਾਲ ਸਿੰਘ ਰੰਧਾਵਾ ਲੰਮਾ ਸਮਾਂ ਅਕਾਲੀ ਦਲ ਦੇ ਯੂਥ ਵਿੰਗ ਵਿੱਚ ਕੰਮ ਕਰ ਚੁੱਕੇ ਹਨ ਤੇ ਨਗਰ ਨਿਗਮ ਅੰਮ੍ਰਿਤਸਰ ਦੇ ਸਾਬਕਾ ਡਿਪਟੀ ਮੇਅਰ ਰਹਿ ਚੁੱਕੇ ਹਨ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)