Amritsar News: ਸ੍ਰੀ ਹਰਿਮੰਦਰ ਸਾਹਿਬ ਵਿਖੇ ਯੋਗਾ ਕਰਨ ਵਾਲੀ ਅਰਚਨਾ ਪੰਜਾਬ ਪੁਲਿਸ ਸਾਹਮਣੇ ਪੇਸ਼
Archana yoga girl: ਸ੍ਰੀ ਹਰਿਮੰਦਰ ਸਾਹਿਬ ਵਿਖੇ ਯੋਗਾ ਕਰਨ ਵਾਲੀ ਅਰਚਨਾ ਮਕਵਾਨਾ ਅੱਜ ਪੰਜਾਬ ਪੁਲਿਸ ਸਾਹਮਣੇ ਜਾਂਚ ਲਈ ਪੇਸ਼ ਹੋਈ। ਅੱਜ ਅਰਚਨਾ ਜਾਂਚ ਵਿੱਚ ਸ਼ਾਮਲ ਹੋਈ ਆਪਣਾ ਬਿਆਨ ਆਨਲਾਈਨ ਭੇਜਿਆ।
Amritsar News: ਸ੍ਰੀ ਹਰਿਮੰਦਰ ਸਾਹਿਬ (Golden Temple) ਵਿਖੇ ਯੋਗਾ ਕਰਨ ਵਾਲੀ ਅਰਚਨਾ ਮਕਵਾਨਾ ਅੱਜ ਪੰਜਾਬ ਪੁਲਿਸ ਸਾਹਮਣੇ ਜਾਂਚ ਲਈ ਪੇਸ਼ ਹੋਈ। ਅੱਜ ਅਰਚਨਾ ਜਾਂਚ ਵਿੱਚ ਸ਼ਾਮਲ ਹੋਈ ਆਪਣਾ ਬਿਆਨ ਆਨਲਾਈਨ ਭੇਜਿਆ। ਉਸ ਨੂੰ ਪੰਜਾਬ ਪੁਲਿਸ ਨੇ ਜਾਂਚ ਵਿੱਚ ਸ਼ਾਮਲ ਹੋਣ ਲਈ ਨੋਟਿਸ ਭੇਜਿਆ ਸੀ।
ਏਡੀਸੀਪੀ ਦਰਪਨ ਆਹਲੂਵਾਲੀਆ ਨੇ ਦੱਸਿਆ ਕਿ ਜਿਨ੍ਹਾਂ ਮਾਮਲਿਆਂ 'ਚ 7 ਸਾਲ ਤੋਂ ਘੱਟ ਸਜ਼ਾ ਹੁੰਦੀ ਹੈ, ਉਨ੍ਹਾਂ ਨੂੰ ਜਾਂਚ 'ਚ ਸ਼ਾਮਲ ਹੋਣ ਲਈ ਨੋਟਿਸ ਭੇਜਿਆ ਜਾਂਦਾ ਹੈ। ਅੱਜ ਅਰਚਨਾ ਜਾਂਚ ਵਿੱਚ ਸ਼ਾਮਲ ਹੋਈ ਹੈ। ਉਸ ਨੇ ਆਪਣਾ ਆਨਲਾਈਨ ਬਿਆਨ ਭੇਜ ਦਿੱਤਾ ਹੈ। ਇਹ ਮਾਮਲਾ ਥਾਣਾ ਕੋਤਵਾਲੀ ਦਾ ਹੈ।
ਉਨ੍ਹਾਂ ਕਿਹਾ ਕਿ ਅਰਚਨਾ ਨੇ ਬਿਆਨ ਵਿੱਚ ਕੀ ਕਿਹਾ ਹੈ, ਇਸ ਨੂੰ ਅਜੇ ਜਨਤਕ ਨਹੀਂ ਕੀਤਾ ਜਾ ਸਕਦਾ ਹੈ। ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਜੇਕਰ ਅਰਚਨਾ ਦੋਸ਼ੀ ਪਾਈ ਜਾਂਦੀ ਹੈ ਤਾਂ ਉਸ ਨੂੰ ਤੁਰੰਤ ਗ੍ਰਿਫਤਾਰ ਕਰ ਲਿਆ ਜਾਵੇਗਾ।
ਦੱਸ ਦਈਏ ਕਿ ਅਰਚਨਾ ਮਕਵਾਨਾ ਨੂੰ ਅੰਮ੍ਰਿਤਸਰ ਪੁਲਿਸ ਨੇ ਇੱਕ ਹਫਤਾ ਪਹਿਲਾਂ 26 ਜੂਨ ਨੂੰ ਨੋਟਿਸ ਭੇਜਿਆ ਸੀ। ਇਸ ਵਿੱਚ ਉਸ ਨੇ 30 ਜੂਨ ਦਿਨ ਐਤਵਾਰ ਨੂੰ ਅੰਮ੍ਰਿਤਸਰ ਪੁਲਿਸ ਅੱਗੇ ਆਪਣਾ ਪੱਖ ਪੇਸ਼ ਕਰਨਾ ਸੀ ਪਰ ਉਹ ਨਹੀਂ ਆਈ ਸੀ। ਇਸ ਤੋਂ ਬਾਅਦ 10 ਜੁਲਾਈ ਨੂੰ ਉਸ ਨੇ ਆਪਣਾ ਪੱਖ ਪੇਸ਼ ਕੀਤਾ ਹੈ।
ਦਰਅਸਲ, ਅਰਚਨਾ ਮਕਵਾਨਾ ਨੇ ਯੋਗ ਦਿਵਸ (21 ਮਈ) 'ਤੇ ਸ਼੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ 'ਚ ਯੋਗਾ ਕਰਦੇ ਹੋਏ ਤਸਵੀਰਾਂ ਸੋਸ਼ਲ ਮੀਡੀਆ 'ਤੇ ਪੋਸਟ ਕੀਤੀਆਂ ਸਨ। ਅਰਚਨਾ ਮਕਵਾਨਾ ਨੇ ਸੋਸ਼ਲ ਮੀਡੀਆ 'ਤੇ ਦੋ ਤਸਵੀਰਾਂ ਪੋਸਟ ਕੀਤੀਆਂ ਸਨ। ਇਨ੍ਹਾਂ ਵਿੱਚ ਉਹ ਧਿਆਨ ਤੇ ਸ਼ੀਸ਼ਆਸਨ ਕਰਦੀ ਨਜ਼ਰ ਆ ਰਹੀ ਹੈ। ਇਸ ਤੋਂ ਬਾਅਦ ਇਹ ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਈਆਂ ਤੇ SGPC ਵੱਲੋਂ ਉਸ ਖਿਲਾਫ ਐਫਆਈਆਰ ਦਰਜ ਕਰਵਾਈ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।