(Source: ECI/ABP News)
Amritsar News: ਹੁਣ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੀ ਏਅਰਪੋਰਟ ਵਾਂਗ ਹੀ ਸ਼ਰਧਾਲੂਆਂ ਦੇ ਸਾਮਾਨ ਦੀ ਹੋਏਗੀ ਚੈਕਿੰਗ, ਚਾਰੇ ਪ੍ਰਵੇਸ਼ ਦੁਆਰਾਂ ’ਤੇ ਲੱਗਣਗੇ ਸਕੈਨਰ
ਸ੍ਰੀ ਹਰਿਮੰਦਰ ਸਾਹਿਬ ਵਿਖੇ ਅਣਸੁਖਾਵੀਂ ਘਟਨਾ ਤੋਂ ਬਚਾਅ ਲਈ ਏਅਰਪੋਰਟ ਦੀ ਤਰਜ਼ ਉੱਪਰ ਸਕੈਨਰਾਂ ਨਾਲ ਯਾਤਰੀਆਂ ਦੇ ਸਾਮਾਨ ਦੀ ਚੈਕਿੰਗ ਹੋਏਗੀ।
![Amritsar News: ਹੁਣ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੀ ਏਅਰਪੋਰਟ ਵਾਂਗ ਹੀ ਸ਼ਰਧਾਲੂਆਂ ਦੇ ਸਾਮਾਨ ਦੀ ਹੋਏਗੀ ਚੈਕਿੰਗ, ਚਾਰੇ ਪ੍ਰਵੇਸ਼ ਦੁਆਰਾਂ ’ਤੇ ਲੱਗਣਗੇ ਸਕੈਨਰ Amritsar News: At Sri Harmandir Sahib, the baggage of pilgrims will be checked like at the airport, scanners will be installed Amritsar News: ਹੁਣ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੀ ਏਅਰਪੋਰਟ ਵਾਂਗ ਹੀ ਸ਼ਰਧਾਲੂਆਂ ਦੇ ਸਾਮਾਨ ਦੀ ਹੋਏਗੀ ਚੈਕਿੰਗ, ਚਾਰੇ ਪ੍ਰਵੇਸ਼ ਦੁਆਰਾਂ ’ਤੇ ਲੱਗਣਗੇ ਸਕੈਨਰ](https://feeds.abplive.com/onecms/images/uploaded-images/2023/06/11/2b2b4e410dfc850a6c24f0ea0229462a1686456212064700_original.jpg?impolicy=abp_cdn&imwidth=1200&height=675)
Amritsar News: ਸ੍ਰੀ ਹਰਿਮੰਦਰ ਸਾਹਿਬ ਵਿਖੇ ਅਣਸੁਖਾਵੀਂ ਘਟਨਾ ਤੋਂ ਬਚਾਅ ਲਈ ਏਅਰਪੋਰਟ ਦੀ ਤਰਜ਼ ਉੱਪਰ ਸਕੈਨਰਾਂ ਨਾਲ ਯਾਤਰੀਆਂ ਦੇ ਸਾਮਾਨ ਦੀ ਚੈਕਿੰਗ ਹੋਏਗੀ। ਇਸ ਲਈ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਆਉਣ ਵਾਲੇ ਸ਼ਰਧਾਲੂਆਂ ਦੇ ਸਾਮਾਨ ਦੀ ਜਾਂਚ ਵਾਸਤੇ ਸ਼੍ਰੋਮਣੀ ਕਮੇਟੀ ਨੇ ਪ੍ਰਵੇਸ਼ ਦੁਆਰਾਂ ’ਤੇ ਸਕੈਨਰ ਲਾਉਣ ਦੀ ਪ੍ਰਕਿਰਿਆ ਆਰੰਭ ਦਿੱਤੀ ਹੈ।
ਹਾਸਲ ਜਾਣਕਾਰੀ ਮੁਤਾਬਕ ਇਸੇ ਤਹਿਤ ਸ਼ਨੀਵਾਰ ਨੂੰ ਇੱਥੇ ਘੰਟਾ ਘਰ ਵਾਲੇ ਪਾਸੇ ਇੱਕ ਸਕੈਨਰ ਦਾ ਟਰਾਇਲ ਕੀਤਾ ਗਿਆ। ਇਹ ਸਕੈਨਰ ਹਵਾਈ ਅੱਡਿਆਂ ’ਤੇ ਵਰਤੇ ਜਾਂਦੇ ਸਕੈਨਰਾਂ ਵਰਗੇ ਹੀ ਹਨ। ਇਸ ਦੌਰਾਨ ਕੰਪਿਊਟਰ ’ਤੇ ਸਾਮਾਨ ਦੀ ਤਸਵੀਰ ਆਵੇਗੀ, ਜਿਸ ਵਿੱਚ ਇਤਰਾਜ਼ਯੋਗ ਸਾਮਾਨ ਦਾ ਵੀ ਪਤਾ ਲੱਗ ਸਕੇਗਾ। ਇਸ ਦੇ ਟਰਾਇਲ ਸਮੇਂ ਜਦੋਂ ਇੱਕ ਯਾਤਰੂ ਦੇ ਸਾਮਾਨ ਦੀ ਜਾਂਚ ਕੀਤੀ ਜਾ ਰਹੀ ਸੀ ਤਾਂ ਉਸ ਦੇ ਸਾਮਾਨ ’ਚੋਂ ਚੱਪਲਾਂ ਦਾ ਜੋੜਾ ਨਿਕਲਿਆ, ਜੋ ਆਪਣੇ ਸਾਮਾਨ ਵਿੱਚ ਰੱਖ ਕੇ ਗੁਰਦੁਆਰੇ ਦੇ ਅੰਦਰ ਲੈ ਕੇ ਜਾ ਰਿਹਾ ਸੀ।
ਇੱਥੇ ਦੱਸਣਯੋਗ ਹੈ ਕਿ ਬੀਤੇ ਦਿਨੀਂ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸ੍ਰੀ ਗੁਰੂ ਰਾਮਦਾਸ ਸਰਾਂ ਵਿੱਚੋਂ ਤਿੰਨ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਸੀ, ਜਿਨ੍ਹਾਂ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਆਲੇ-ਦੁਆਲੇ ਤਿੰਨ ਬੰਬ ਧਮਾਕੇ ਕੀਤੇ ਗਏ ਸਨ। ਇਸ ਘਟਨਾ ਤੋਂ ਤੁਰੰਤ ਬਾਅਦ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਿਆਂ ਦੀ ਸੁਰੱਖਿਆ ਵਾਸਤੇ ਸਕੈਨਰ ਲਾਉਣ ਤੇ ਹੋਰ ਢੁੱਕਵੇਂ ਪ੍ਰਬੰਧ ਕਰਨ ਦਾ ਫ਼ੈਸਲਾ ਕੀਤਾ ਗਿਆ ਸੀ।
ਇਸ ਬਾਰੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸਤਨਾਮ ਸਿੰਘ ਮਾਂਗਾਸਰਾਏ ਨੇ ਦੱਸਿਆ ਕਿ 12 ਜੂਨ ਨੂੰ ਇਸ ਕੰਮ ਨੂੰ ਨੇਪਰੇ ਚਾੜ੍ਹਨ ਸਬੰਧੀ ਬਣਾਈ ਗਈ ਸਬ-ਕਮੇਟੀ ਵੱਲੋਂ ਇਹ ਸਕੈਨਰ ਦੇਖੇ ਜਾਣਗੇ, ਜੇ ਕੰਮ ਤਸੱਲੀਬਖਸ਼ ਪਾਇਆ ਗਿਆ ਤਾਂ ਫਿਰ ਤੁਰੰਤ ਬਾਅਦ ਇਹ ਸਕੈਨਰ ਗੁਰਦੁਆਰੇ ਦੇ ਚਾਰੋਂ ਪਾਸੇ ਪ੍ਰਵੇਸ਼-ਦੁਆਰਾਂ ’ਤੇ ਸਥਾਪਤ ਕੀਤੇ ਜਾਣਗੇ।
ਹੋਰ ਪੜ੍ਹੋ : Hemkund Sahib Yatra: ਨਹੀਂ ਰੁਕੀ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ, ਸੋਸ਼ਲ ਮੀਡੀਆ 'ਤੇ ਖਬਰਾਂ ਅਫਵਾਹ ਕਰਾਰ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)