Amritsar News: ਅੰਮ੍ਰਿਤਸਰ ਬੀਤੇ ਦਿਨੀਂ ਬੀ.ਐਸ.ਐਫ਼ ਦੇ ਹੱਥ ਵੱਡੀ ਕਾਮਯਾਬੀ ਲੱਗੀ। ਉਨ੍ਹਾਂ ਵੱਲੋਂ ਭਾਰਤ ਦੀ ਕੌਮਾਂਤਰੀ ਅਟਾਰੀ ਸਰਹੱਦ ਰਾਹੀਂ ਪਾਕਿਸਤਾਨ ਜਾਣ ਦੀ ਕੋਸ਼ਿਸ਼ ਕਰਦਿਆਂ ਸਰਹੱਦ ਤੋਂ 11 ਬੰਗਲਾਦੇਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।



ਇਸ ਮੌਕੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਡੀਐਸਪੀ ਗੁਰਵਿੰਦਰ ਸਿੰਘ ਨਾਗਰਾ ਨੇ ਦੱਸਿਆ ਕਿ ਸਰਹੱਦ ਤੋਂ ਫੜੇ ਗਏ 11 ਬੰਗਲਾਦੇਸ਼ੀਆਂ ਵਿੱਚ 5 ਮਰਦ, 3 ਔਰਤਾਂ ਤੇ 3 ਬੱਚੇ ਸ਼ਾਮਿਲ ਹਨ। ਜਿਨ੍ਹਾਂ ਦੀ ਆਈ.ਸੀ.ਪੀ. ਅਟਾਰੀ ਸਰਹੱਦ ਵਿਖੇ ਬੀ.ਐਸ.ਐਫ਼. ਦੀ 168 ਬਟਾਲੀਅਨ ਵਲੋਂ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਮਿਲੀ ਜਾਣਕਾਰੀ ਅਨੁਸਾਰ ਫੜੇ ਗਏ ਬੰਗਲਾਦੇਸ਼ੀਆਂ ਨੂੰ 25 ਹਜ਼ਾਰ ਰੁਪਏ ਦੇ ਬਦਲੇ ਭਾਰਤ ਤੋਂ ਪਾਕਿਸਤਾਨ ਭੇਜਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ। ਜਿਸ ਵਿੱਚ ਇੱਕ ਭਾਰਤੀ ਵਿਅਕਤੀ ਜਿਸ ਦਾ ਨਾਂਅ ਰਣਜੀਤ ਸਿੰਘ, ਉਹ ਇਨ੍ਹਾਂ ਸਾਰਿਆਂ ਨੂੰ ਇੱਥੇ ਲੈ ਕੇ ਪੁੱਜਾ ਸੀ। ਇੱਥੇ ਇਹ ਵੀ ਪਤਾ ਲੱਗਾ ਹੈ ਕਿ ਰਣਜੀਤ ਸਿੰਘ ਬੰਗਲਾਦੇਸ਼ੀਆਂ ਨੂੰ ਭਾਰਤ ਤੋਂ ਪਾਕਿਸਤਾਨ ਭੇਜਣ ਲਈ ਅੰਮ੍ਰਿਤਸਰ ਤੋਂ ਲੈ ਕੇ ਅਟਾਰੀ ਸਰਹੱਦ ਵਿਖੇ ਬੀਤੀ ਦੇਰ ਰਾਤ ਪੁੱਜਾ ਸੀ।


ਪਰ ਡਿਊਟੀ ’ਤੇ ਤਾਇਨਾਤ ਬੀ.ਐਸ.ਐਫ਼. (BSF) ਦੇ ਜਵਾਨਾਂ ਨੇ ਆਈ.ਸੀ.ਪੀ. ਦੇ ਅੰਦਰ ਹੋਈ ਹਿਲਜੁਲ ਨੂੰ ਵੇਖਦੇ ਹੋਏ ਘੇਰਾਬੰਦੀ ਕਰਕੇ ਭਾਰਤ ਪਾਕਿਸਤਾਨ ਸਰਹੱਦ ਵੱਲ ਜਾਣ ਤੋਂ ਰੋਕਦਿਆ ਮੌਕੇ ’ਤੇ ਹੀ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਗ੍ਰਿਫ਼ਤਾਰ ਕੀਤੇ ਗਏ ਨਾਗਰਿਕਾਂ ਦੀ ਜਾਂਚ ਕੀਤੀ ਜਾ ਰਹੀ ਹੈ ਪੁਲਿਸ ਅਧਿਕਾਰੀ ਗੁਰਿੰਦਰ ਸਿੰਘ ਨਾਗਰਾ ਨੇ ਦੱਸਿਆ ਕਿ ਇਹਨਾਂ ਨੂੰ ਕੋਰਟ ਵਿੱਚ ਪੇਸ਼ ਕਰਕੇ ਇਹਨਾਂ ਦਾ ਰਿਮਾਂਡ ਹਾਸਿਲ ਕੀਤਾ ਜਾਵੇਗਾ।


ਪੁਲਿਸ ਅਧਿਕਾਰੀ ਨੇ ਦੱਸਿਆ ਕਿ ਬੱਚਿਆਂ ਨੂੰ ਲੁਧਿਆਣਾ ਦੇ ਬੱਚਾ ਜੇਲ ਵਿੱਚ ਭੇਜਿਆ ਜਾਵੇਗਾ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਹਨਾਂ ਵਿੱਚੋਂ ਕੁਝ ਲੋਕਾਂ ਕੋਲੋਂ ਪਾਸਪੋਰਟ ਮੌਜੂਦ ਸੀ, ਇਨ੍ਹਾਂ ਸਾਰਿਆਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਵੀ ਕਿਹਾ ਕਿ ਇਹ ਵੀ ਜਾਂਚ ਕੀਤਾ ਜਾਏਗੀ ਕਿ ਕਿਹੜੇ ਟਰੈਵਲ ਏਜੰਟ ਇਹਨਾਂ ਨੂੰ ਇੱਥੋਂ ਤੱਕ ਲੈ ਕੇ ਆਏ ਹਨ। 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।