Amritsar News: ਅੰਮ੍ਰਿਤਸਰ 'ਚ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦਾ ਉਨ੍ਹਾਂ ਦੇ ਹੀ ਵਿਧਾਨ ਸਭਾ ਹਲਕੇ 'ਚ ਵਿਰੋਧ ਹੋਇਆ। ਇਸ ਵਿਰੋਧ ਦੀ ਵੀਡੀਓ ਵਾਇਰਲ ਹੋਣ 'ਤੇ ਅਕਾਲੀ ਦਲ ਦੇ ਸੀਨੀਅਰ ਲੀਡਰ ਬਿਕਰਮ ਮਜੀਠੀਆ ਨੇ ਆਮ ਆਦਮੀ ਪਾਰਟੀ (ਆਪ) 'ਤੇ ਨਿਸ਼ਾਨਾ ਸਾਧਿਆ ਹੈ। ਸੋਸ਼ਲ ਮੀਡੀਆ 'ਤੇ ਵੀਡੀਓ ਪੋਸਟ ਕਰਕੇ ਬਿਕਰਮ ਮਜੀਠੀਆ ਨੇ ਮੰਤਰੀ ਧਾਲੀਵਾਲ ਤੇ 'ਆਪ' ਸਰਕਾਰ 'ਤੇ ਤਨਜ ਕੱਸਿਆ ਹੈ।



ਮੰਤਰੀ ਕੁਲਦੀਪ ਧਾਲੀਵਾਲ ਦੇ ਵਿਰੋਧ ਦੀ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਨੇ ਮੰਤਰੀ ਤੇ 'ਆਪ' ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਨੇ ਟਵੀਟ ਕਰਕੇ ਕਿਹਾ- ਖਾਸ ਆਦਮੀ ਵਾਪਸ ਜਾਓ। ਸਾਰਾ ਪੰਜਾਬ ਇਹੀ ਕਹਿ ਰਿਹਾ ਹੈ। ਕਿਸਾਨਾਂ ਨੇ ਕੁਲਦੀਪ ਸਿੰਘ ਧਾਲੀਵਾਲ ਨੂੰ ਸ਼ੀਸ਼ਾ ਦਿਖਾਇਆ। ਆਮ ਆਦਮੀ ਪਾਰਟੀ ਦੀ ਧੋਖੇਬਾਜ਼ ਰਾਜਨੀਤੀ ਪੂਰੀ ਤਰ੍ਹਾਂ ਬੇਨਕਾਬ ਹੋ ਚੁੱਕੀ ਹੈ।


 






ਹਾਸਲ ਜਾਣਕਾਰੀ ਅਨੁਸਾਰ ਇਹ ਵੀਡੀਓ ਅੰਮ੍ਰਿਤਸਰ ਦੇ ਸਰਹੱਦੀ ਖੇਤਰ ਅਜਨਾਲਾ ਦੇ ਪਿੰਡ ਕਮਾਲਪੁਰਾ ਦੀ ਦੱਸੀ ਜਾ ਰਹੀ ਹੈ। ਅਜਨਾਲਾ ਹਲਕਾ ਕੁਲਦੀਪ ਧਾਲੀਵਾਲ ਦਾ ਵਿਧਾਨ ਸਭਾ ਹਲਕਾ ਹੈ ਤੇ ਉਹ ਇੱਥੇ ਇੱਕ ਪ੍ਰੋਗਰਾਮ ਵਿੱਚ ਹਿੱਸਾ ਲੈਣ ਲਈ ਆਏ ਸਨ।


ਮੰਤਰੀ ਧਾਲੀਵਾਲ ਦੇ ਆਉਣ ਦੀ ਸੂਚਨਾ ਮਿਲਦਿਆਂ ਹੀ ਕਿਸਾਨ ਤੇ ਸਥਾਨਕ ਪਿੰਡ ਵਾਸੀ ਇਕੱਠੇ ਹੋ ਗਏ। ਕਿਸਾਨਾਂ ਵੱਲੋਂ ਮੰਤਰੀ ਕੁਲਦੀਪ ਧਾਲੀਵਾਲ ਦੇ ਪਹੁੰਚਦਿਆਂ ਹੀ ਉਨ੍ਹਾਂ ਨੂੰ ਘੇਰ ਲਿਆ ਗਿਆ ਤੇ ਉਨ੍ਹਾਂ ਨੂੰ ਪ੍ਰੋਗਰਾਮ ਵੱਲ ਨਹੀਂ ਜਾਣ ਦਿੱਤਾ ਗਿਆ। ਸਥਾਨਕ ਲੋਕਾਂ ਨੇ ਮੰਤਰੀ ਨੂੰ ਚੇਤਾਵਨੀ ਦਿੱਤੀ ਕਿ ਉਨ੍ਹਾਂ ਦੇ ਪਿੰਡ ਵੱਲ ਕਦੇ ਵੀ ਨਾ ਆਉਣ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।



ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ









 


Iphone ਲਈ ਕਲਿਕ ਕਰੋ