Amritsar News: ਪੰਜਾਬ ਦੀ ਨੌਜਵਾਨ ਪੀੜੀ ਆਪਣੀ ਜਵਾਨੀ ਨੂੰ ਨਸ਼ਿਆਂ ਦੇ ਰਾਹ ਤੋਰ ਰਹੀ ਹੈ। ਨਸ਼ੇ ਦੀ ਤੋੜ ਨੂੰ ਪੂਰਾ ਕਰਨ ਦੇ ਲਈ ਫਿਰ ਉਹ ਅਪਰਾਧ ਦੇ ਰਾਹ ਉੱਤੇ ਚੱਲਦੇ ਹੋਏ ਲੋਟਾਂ-ਖੋਹਾਂ ਅਤੇ ਚੋਰੀਆਂ ਕਰਨ ਲੱਗ ਜਾਂਦੇ ਹਨ। ਅਜਿਹਾ ਹੀ ਇੱਕ ਨਵਾਂ ਮਾਮਲਾ ਅੰਮ੍ਰਿਤਸਰ ਤੋਂ ਆਇਆ ਹੈ ਜਿੱਥੇ ਇੱਕ ਨੌਜਵਾਨ ਵੱਲੋਂ ਨਸ਼ੇ ਦੀ ਤੋੜ ਦੇ ਵਿੱਚ ਇੱਕ ਦੁਕਾਨ ਤੋਂ ਚਾਕਲੇਟਾਂ ਚੋਰੀਆਂ ਕਰ ਲਈਆਂ। ਇਹ ਮਾਮਲਾ ਅੰਮ੍ਰਿਤਸਰ ਦੇ ਲਾਰੈਂਸ ਰੋਡ ਦੇ ਨਾਵਲਟੀ ਸਵੀਟ ਸ਼ੋਪ ਦਾ ਹੈ। ਜਿੱਥੇ ਉਹਨਾਂ ਦੇ ਮੁਲਾਜ਼ਮਾਂ ਵੱਲੋਂ ਇੱਕ ਨੌਜਵਾਨ ਚੋਰੀ ਕਰਦੇ ਹੋਏ ਕਾਬੂ ਕੀਤਾ ਗਿਆ।



ਨਸ਼ੇ ਦੀ ਤੋੜ ਦੇ ਵਿੱਚ ਕੀਤੀ ਚਾਕਲੇਟਾਂ ਦੀ ਚੋਰੀ


ਇਹ ਨੌਜਵਾਨ ਨਾਵਲਟੀ ਸਵੀਟ ਸ਼ਾਪ ਤੋਂ ਚਾਕਲੇਟ ਚੋਰੀ ਕਰਦਾ ਹੋਇਆ ਫੜਿਆ ਗਿਆ ਜਦੋਂ ਉਸਨੂੰ ਪੁਲਿਸ ਦੇ ਹਵਾਲੇ ਕੀਤਾ ਤਾਂ ਉਸਨੇ ਦੱਸਿਆ ਕਿ ਉਸਦਾ ਨਾਮ ਮਨੀਸ਼ ਹੈ ਤੇ ਉਹ ਜਲੰਧਰ ਦਾ ਰਹਿਣ ਵਾਲਾ ਹੈ। ਉਹ ਅੰਮ੍ਰਿਤਸਰ ਕਿਸੇ ਕੰਮ ਦੇ ਲਈ ਆਇਆ ਸੀ ਤੇ ਉਸ ਨੇ ਨਸ਼ੇ ਦੀ ਤੋੜ ਦੇ ਵਿੱਚ ਉਥੋਂ 2-3 ਚਾਕਲੇਟਾਂ ਚੋਰੀ ਕੀਤੀਆਂ ਜਿਸ ਨੇ ਆਪਣੀ ਗਲਤੀ ਵੀ ਕਬੂਲ ਕੀਤੀ ਹੈ। ਤੁਹਾਨੂੰ ਦੱਸ ਦਈਏ ਕਿ ਨਸ਼ੇ ਨੇ ਪੰਜਾਬ ਦੀ ਜਵਾਨੀ ਦਾ ਬੇੜਾ ਗਰਕ ਕਰਕੇ ਰੱਖ ਦਿੱਤਾ ਹੈ।  ਨਸ਼ੇ ਦੀ ਖਾਤਰ ਨੌਜਵਾਨ ਲੁੱਟਾਂ ਖੋਹਾਂ ਤੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਹਨ। 


ਮੌਕੇ 'ਤੇ ਪਹੁੰਚੀ ਪੁਲਿਸ


ਉੱਥੇ ਹੀ ਮੌਕੇ ਤੇ ਪੁੱਜੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸਾਨੂੰ ਨਾਵਲਟੀ ਸਵੀਟ ਸ਼ਾਪ ਤੋਂ ਸੂਚਨਾ ਮਿਲੀ ਸੀ ਉਹਨਾਂ ਵੱਲੋਂ ਇੱਕ ਨੌਜਵਾਨ ਨੂੰ ਕਾਬੂ ਕੀਤਾ ਗਿਆ ਹੈ। ਅਸੀਂ ਮੌਕੇ ਤੇ ਪੁੱਜੇ ਹਾਂ ਤੇ ਅਸੀਂ ਇਸ ਨੂੰ ਕਾਬੂ ਕਰਕੇ ਥਾਣਾ ਸਿਵਲ ਲੈ ਕੇ ਜਾ ਰਹੇ ਹਾਂ। ਉਹਨਾਂ ਕਿਹਾ ਕਿ ਇਹ ਇੱਥੋਂ ਚੋਕਲੇਟ ਚੋਰੀ ਕਰਦਾ ਹੋਇਆ ਫੜਿਆ ਗਿਆ ਸੀ ਜਿਸ ਨੂੰ ਹੁਣ ਥਾਣੇ ਲਿਜਾ ਕੇ ਪੁੱਛਗਿੱਛ ਕੀਤੀ ਜਾਵੇਗੀ, ਅਧਿਕਾਰੀ ਨੇ ਦੱਸਿਆ ਕਿ ਇਹ ਨੌਜਵਾਨ ਜਲੰਧਰ ਦਾ ਰਹਿਣ ਵਾਲਾ ਹੈ ਤੇ ਨਸ਼ੇ ਦਾ ਆਦੀ ਹੈ ਇਸ ਦੇ ਬੈਗ ਦੇ ਵਿੱਚੋਂ ਨਸ਼ੇ ਦੀਆਂ ਸਰਿੰਜਾਂ ਵੀ ਬਰਾਮਦ ਕੀਤੀਆਂ ਗਈਆਂ ਹਨ। 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।