Amritsar News : ਭਾਰਤ- ਪਾਕਿਸਤਾਨ (Indo-Pak border ) ਸਰਹੱਦ ’ਤੇ ਬੀਐੱਸਐੱਫ ਨੇ ਇੱਕ ਵਾਰ ਫ਼ਿਰ ਪਾਕਿਸਤਾਨੀ (Pakistan ) ਸਮੱਗਲਰਾਂ ਦੀਆਂ ਕੋਸ਼ਿਸ਼ਾਂ ਨੂੰ ਨਾਕਾਮ ਕਰ ਦਿੱਤਾ ਹੈ। ਬੀਐਸਐਫ ਦੇ ਜਵਾਨਾਂ ਨੇ ਰਾਤ ਸਮੇਂ ਪਾਕਿਸਤਾਨ ਤੋਂ ਆਏ ਡਰੋਨ (Pakistani drone ) ਨੂੰ ਖਦੇੜਨ ਵਿੱਚ ਸਫਲਤਾ ਹਾਸਲ ਕੀਤੀ ਹੈ। ਪਾਕਿਸਤਾਨ ਵੱਲੋਂ ਆਏ ਇੱਕ ਡਰੋਨ ਵੱਲੋਂ ਖ਼ੇਤਾਂ ਵਿੱਚ ਸੁੱਟੀ ਗਈ 3 ਕਿੱਲੋ ਹੈਰੋਇਨ ਬਰਾਮਦ ਹੋਈ ਹੈ।


 

ਬੀਐਸਐਫ ਵੱਲੋਂ ਜਾਰੀ ਸੂਚਨਾ ਅਨੁਸਾਰ ਬਟਾਲੀਅਨ 22 ਦੇ ਜਵਾਨ ਅਟਾਰੀ ਸਰਹੱਦ ਨੇੜੇ ਧਨੋਆ ਕਲਾਂ ਵਿੱਚ ਗਸ਼ਤ ’ਤੇ ਸਨ। ਰਾਤ ਕਰੀਬ 8:22 ਵਜੇ ਡਰੋਨ ਦੀ ਆਵਾਜ਼ ਸੁਣਾਈ ਦਿੱਤੀ। ਡਰੋਨ ਦੀ ਆਵਾਜ਼ ਸੁਣ ਕੇ ਜਵਾਨਾਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਗੋਲੀਬਾਰੀ ਤੋਂ ਬਾਅਦ ਡਰੋਨ ਵਾਪਸ ਪਰਤ ਗਿਆ। 

 


 

ਜਿਸ ਤੋਂ ਬਾਅਦ ਧਨੋਆ ਕਲਾਂ ਨੂੰ ਸੀਲ ਕਰਕੇ ਤਲਾਸ਼ੀ ਮੁਹਿੰਮ ਚਲਾਈ ਗਈ।ਇਸ ਦੌਰਾਨ ਬੀਐਸਐਫ ਜਵਾਨਾਂ ਨੂੰ ਖੇਤਾਂ ਵਿੱਚ ਪਿਆ ਇੱਕ ਪੈਕੇਟ ਮਿਲਿਆ। ਜਿਸ 'ਤੇ ਹੁੱਕ ਅਤੇ ਪੀਲੀ ਟੇਪ ਲੱਗੀ ਹੋਈ ਸੀ। ਇਸ ਦੇ ਨਾਲ ਬਲਿੰਕਰ ਵੀ ਫਿੱਟ ਕੀਤੇ ਗਏ ਸਨ, ਤਾਂ ਜੋ ਸਮੱਗਲਰਾਂ ਨੂੰ ਖੇਪ ਡਿੱਗਣ ਤੋਂ ਬਾਅਦ ਉਸ ਦੀ ਸਥਿਤੀ ਦਾ ਪਤਾ ਲੱਗ ਸਕੇ ਪਰ ਇਸ ਤੋਂ ਪਹਿਲਾਂ ਹੀ ਬੀਐਸਐਫ ਜਵਾਨਾਂ ਨੇ ਇਹ ਖੇਪ ਦੇਖ ਲਈ ਅਤੇ ਜ਼ਬਤ ਕਰ ਲਈ।

 


 

ਦੱਸ ਦੇਈਏ ਕਿ ਤਲਾਸ਼ੀ ਮੁਹਿੰਮ ਦੌਰਾਨ ਇਸੇ ਪਿੰਡ ਦੇ ਕਣਕ ਦੇ ਖ਼ੇਤਾਂ ਵਿੱਚੋਂ 3 ਕਿੱਲੋ ਹੈਰੋਇਨ ਦੇ ਪੈਕੇਟ ਬਰਾਮਦ ਕੀਤੇ ਗਏ ਹਨ। ਤਲਾਸ਼ੀ ਦੌਰਾਨ ਕਰੀਬ 21 ਕਰੋੜ ਰੁਪਏ ਦੀ ਹੈਰੋਇਨ ਦੀ ਖੇਪ ਵੀ ਜ਼ਬਤ ਕੀਤੀ ਗਈ ਹੈ।

 

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।