Amritsar News : BSF ਵੱਲੋਂ ਪਾਕਿਸਤਾਨੀ ਸਮੱਗਲਰਾਂ ਦੁਆਰਾ ਡਰੋਨ ਰਾਹੀਂ ਸੁੱਟੀ 38 ਕਰੋੜ ਦੀ ਹੈਰੋਇਨ ਜ਼ਬਤ
Amritsar News : ਪਾਕਿਸਤਾਨ ਆਪਣੀ ਨਾਪਾਕ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ। ਸਰਹੱਦ ਪਾਰ ਤੋਂ ਭਾਰਤ ਵਿਚ ਨਸ਼ੇ ਦੀ ਸਪਲਾਈ ਲਈ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਭਾਰਤੀ ਫ਼ੌਜ ਵੱਲੋਂ ਲਗਾਤਾਰ ਇਨ੍ਹਾਂ ਕੋਸ਼ਿਸ਼ਾਂ ਨੂੰ ਨਾਕਾਮ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ : ਪਹਿਲਾ ਮੀਜੀਠੀਆ ਨੂੰ ਕਿਹਾ ਸੀ ਨਸ਼ੇ ਦਾ ਤਸਕਰ ਤੇ ਹੁਣ ਪਾਈ ਜੱਫੀ, ਵਰਕਰ ਹੋਏ ਨੇ ਨਿਰਾਸ਼-ਬਿੱਟੂ
ਜਾਣਕਾਰੀ ਅਨੁਸਾਰ ਬੀਐਸਐਫ ਮੁਤਾਬਕ ਜਵਾਨ 2-3 ਜੂਨ ਦੀ ਦਰਮਿਆਨੀ ਰਾਤ ਨੂੰ ਸਰਹੱਦ ’ਤੇ ਗਸ਼ਤ ਕਰ ਰਹੇ ਸਨ। ਉਦੋਂ ਉਹਨਾਂ ਨੇ ਪਿੰਡ ਰਾਏ ਨੇੜੇ ਡਰੋਨ ਦੀ ਆਵਾਜ਼ ਸੁਣੀ। ਜਵਾਨਾਂ ਨੇ ਡਰੋਨ ਦੀ ਹਰਕਤ 'ਤੇ ਨਜ਼ਰ ਰੱਖਣੀ ਸ਼ੁਰੂ ਕਰ ਦਿਤੀ। ਇਸ ਦੌਰਾਨ ਡਰੋਨ ਰਾਹੀਂ ਕੁਝ ਸੁੱਟਿਆ ਗਿਆ। ਜਵਾਨਾਂ ਨੇ ਇਸ ਦੀ ਸੂਚਨਾ ਸੀਨੀਅਰ ਨੂੰ ਦਿਤੀ ਅਤੇ ਇਲਾਕੇ ਨੂੰ ਸੀਲ ਕਰ ਕੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿਤੀ। ਫਿਰ ਉਹਨਾਂ ਨੂੰ ਖੇਤਾਂ ਵਿਚ ਪੀਲੇ ਰੰਗ ਦਾ ਇਕ ਵੱਡਾ ਪੈਕੇਟ ਮਿਲਿਆ।
ਇਹ ਵੀ ਪੜ੍ਹੋ : ਓਡੀਸ਼ਾ ਦੇ ਬਾਲਾਸੋਰ 'ਚ 3 ਟਰੇਨਾਂ ਦੀ ਟੱਕਰ 'ਚ ਹੁਣ ਤੱਕ 233 ਲੋਕਾਂ ਦੀ ਮੌਤ, 900 ਤੋਂ ਜ਼ਿਆਦਾ ਜ਼ਖਮੀ
ਜਦੋਂ ਜਵਾਨਾਂ ਨੇ ਪੈਕੇਟ ਨੂੰ ਖੋਲ੍ਹਿਆ ਤਾਂ ਉਸ 'ਚ 5 ਪੈਕੇਟ ਮਿਲੇ, ਜਿਸ 'ਚ ਹੈਰੋਇਨ ਸੀ। ਇਸ ਦਾ ਭਾਰ 5.5 ਕਿਲੋ ਸੀ। ਜਿਸ ਦਾ ਸੈਂਪਲ ਜਾਂਚ ਲਈ ਭੇਜ ਦਿਤਾ ਗਿਆ ਹੈ। ਜ਼ਬਤ ਕੀਤੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਕੀਮਤ 38 ਕਰੋੜ ਰੁਪਏ ਦੱਸੀ ਜਾ ਰਹੀ ਹੈ।