(Source: ECI/ABP News/ABP Majha)
Amritsar News: ਬਰਗਰ ਦਾ ਆਰਡਰ ਲੇਟ ਹੋਣ 'ਤੇ ਚੱਲੀਆਂ ਗੋਲੀਆਂ, ਇੱਕ ਨੌਜਵਾਨ ਦੀ ਹਾਲਤ ਨਾਜ਼ੁਕ, ਹਸਪਤਾਲ 'ਚ ਜ਼ੇਰੇ ਇਲਾਜ
Crime News: ਅੰਮ੍ਰਿਤਸਰ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਇੱਕ ਛੋਟੀ ਜਿਹੀ ਗੱਲ ਨੂੰ ਗੋਲੀਆਂ ਚੱਲ ਗਈਆਂ ਅਤੇ ਇੱਕ ਨੌਜਵਾਨ ਗੰਭੀਰ ਜ਼ਖਮੀ ਹੋ ਗਿਆ। ਬਰਗਰ ਦਾ ਆਰਡਰ ਲੇਟ ਹੋਣ 'ਤੇ ਚੱਲੀਆਂ ਗੋਲੀਆਂ...
Amritsar News: ਅੰਮ੍ਰਿਤਸਰ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਇੱਕ ਛੋਟੀ ਜਿਹੀ ਗੱਲ ਨੂੰ ਗੋਲੀਆਂ ਚੱਲ ਗਈਆਂ ਅਤੇ ਇੱਕ ਨੌਜਵਾਨ ਗੰਭੀਰ ਜ਼ਖਮੀ ਹੋ ਗਿਆ। ਜਿਸ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ । ਉਹ ਅੰਮ੍ਰਿਤਸਰ ਦੇ ਇੱਕ ਹਸਪਤਾਲ ਦੇ ਵਿੱਚ ਜ਼ੇਰੇ ਇਲਾਜ ਹੈ।
ਜਾਣੋ ਪੂਰਾ ਮਾਮਲਾ ਹੈ ਕੀ?
ਮਾਮਲਾ ਅੰਮ੍ਰਿਤਸਰ ਦੇ ਕਥੂਨੰਗਲ ਟੋਲ ਪਲਾਜ਼ਾ ਦੇ ਨਜ਼ਦੀਕ ਇੱਕ ਨਾਮੀ ਰੈਸਟੋਰੈਂਟ ਤੋਂ ਸਾਹਮਣੇ ਆਇਆ, ਜਿੱਥੇ ਕਿ ਇੱਕ ਗ੍ਰਾਹਕ ਵੱਲੋਂ ਬਰਗਰ ਆਰਡਰ ਕੀਤਾ ਗਿਆ। ਜਦੋਂ ਬਰਗਰ ਦਾ ਆਰਡਰ ਨਾ ਪਹੁੰਚਿਆ ਤਾਂ ਰੈਸਟੋਰੈਂਟ ਦੇ ਵਿੱਚ ਕੰਮ ਕਰਨ ਵਾਲੇ ਇੱਕ ਨੌਜਵਾਨ ਵੱਲੋਂ ਗ੍ਰਾਹਕ ਦੇ ਨਾਲ "ਤੂੰ ਤੂੰ ਮੈਂ ਮੈਂ" ਹੋ ਗਈ। ਜਿਸ ਤੋਂ ਬਾਅਦ ਰੈਸਟੋਰੈਂਟ 'ਚ ਕੰਮ ਕਰਨ ਵਾਲੇ ਨੌਜਵਾਨ ਨੇ ਗ੍ਰਾਹਕ ਦੇ ਉੱਪਰ ਗੋਲੀ ਚਲਾ ਦਿੱਤੀ। ਜਿਸ ਨਾਲ ਕਿ ਉਹ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ ਅਤੇ ਜ਼ਖਮੀ ਨੌਜਵਾਨ ਨੂੰ ਅੰਮ੍ਰਿਤਸਰ ਦੇ ਹਸਪਤਾਲ ਦੇ ਵਿੱਚ ਦਾਖਲ ਕਰਵਾਇਆ ਗਿਆ।
ਜਿੱਥੇ ਕਿ ਨੌਜਵਾਨ ਦੇ ਹਾਲਾਤ ਬੜੇ ਨਾਜ਼ੁਕ ਬਣੇ ਹੋਏ ਹੈ। ਦੂਜੇ ਪਾਸੇ ਪਰਿਵਾਰ ਦਾ ਰੋ ਰੋ ਕੇ ਬੁਰਾ ਹਾਲ ਹੈ। ਉੱਥੇ ਹੀ ਜ਼ਖਮੀ ਹੋਏ ਨੌਜਵਾਨ ਦੇ ਪਰਿਵਾਰਿਕ ਮੈਂਬਰਾਂ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਕਥੂਨੰਗਲ ਟੋਲ ਪਲਾਜ਼ਾ ਦੇ ਨਜ਼ਦੀਕ ਇੱਕ ਰੈਸਟੋਰੈਂਟ ਦੇ ਵਿੱਚ ਉਹਨਾਂ ਦਾ ਪੁੱਤਰ ਸੁਰਜੀਤ ਸਿੰਘ ਬਰਗਰ ਖਾਣ ਗਿਆ ਸੀ ਅਤੇ ਜਦੋਂ ਉਸਨੇ ਬਰਗਰ ਦਾ ਆਰਡਰ ਦਿੱਤਾ ਸੀ ਅਤੇ ਬਰਗਰ ਕਾਫੀ ਦੇਰ ਤੱਕ ਉਸਨੂੰ ਨਹੀਂ ਮਿਲਿਆ ਜਦੋਂ ਉਸਨੇ ਰੈਸਟੋਰੈਂਟ 'ਚ ਕੰਮ ਕਰਨ ਵਾਲੇ ਨੌਜਵਾਨ ਨਾਲ ਗੱਲਬਾਤ ਕੀਤੀ ਤੇ ਉਹ ਅੱਗੋਂ ਬਦਸਲੂਕੀ ਕਰਨ ਲੱਗੇ ਤੇ ਉਸ ਦੌਰਾਨ ਕਾਫੀ ਗਰਮਾ-ਗਰਮੀ ਹੋ ਗਈ ਅਤੇ ਇਸ ਦੌਰਾਨ ਰੈਸਟੋਰੈਂਟ 'ਚ ਕੰਮ ਕਰਨ ਵਾਲੇ ਨੌਜਵਾਨ ਨੇ ਉਹਨਾਂ ਦੇ ਪੁੱਤਰ ਸੁਰਜੀਤ ਸਿੰਘ 'ਤੇ ਗੋਲੀ ਚਲਾ ਦਿੱਤੀ। ਮਾਪਿਆਂ ਨੇ ਦੱਸਿਆ ਕਿ ਉਨ੍ਹਾਂ ਦੇ ਪੁੱਤਰ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਉੱਥੇ ਹੀ ਜ਼ਖਮੀ ਹੋਏ ਨੌਜਵਾਨ ਦੇ ਪਰਿਵਾਰਿਕ ਮੈਂਬਰਾਂ ਨੇ ਪੰਜਾਬ ਸਰਕਾਰ ਅੱਗੇ ਅਪਰਾਧੀਆਂ 'ਤੇ ਸਖਤ ਕਾਰਵਾਈ ਦੀ ਮੰਗ ਕੀਤੀ ਹੈ। ਉਹਨਾਂ ਕਿਹਾ ਅਜਿਹੇ ਲੋਕ ਜੋ ਛੋਟੇ-ਛੋਟੇ ਗੱਲ 'ਤੇ ਗੋਲੀਆਂ ਚਲਾਉਂਦੇ ਹਨ ਉਹਨਾਂ ਦੇ ਉੱਪਰ ਸਭ ਤੋਂ ਸਖਤ ਕਾਰਵਾਈ ਕੀਤੀ ਜਾਵੇ।
ਇਸ ਦੌਰਾਨ ਮੌਕੇ 'ਤੇ ਪਹੁੰਚੇ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਕਥੂਨੰਗਲ ਟੋਲ ਪਲਾਜ਼ਾ ਨਜ਼ਦੀਕ ਨਿੱਜੀ ਰੈਸਟੋਰੈਂਟ ਦੇ ਉੱਪਰ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਤੇ ਜਿਸ ਨੌਜਵਾਨ ਨੂੰ ਗੋਲੀ ਲੱਗੀ ਹੈ ਉਹ ਪਿੰਡ ਦੇ ਮੌਜੂਦਾ ਸਰਪੰਚ ਦਾ ਬੇਟਾ ਹੈ ਫਿਲਹਾਲ ਜਖਮੀ ਨੌਜਵਾਨ ਦੇ ਬਿਆਨ ਕਲਮ ਬੰਦ ਕਰਨ ਤੋਂ ਬਾਅਦ ਬਣਦੀ ਕਾਰਵਾਈ ਕੀਤੀ ਜਾਵੇਗੀ।