Amritsar News: ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ, ਸਰਬੱਤ ਦੇ ਭਲੇ ਦੀ ਕੀਤੀ ਅਰਦਾਸ
Amritsar News: ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ।
Amritsar News: ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ । ਉਨ੍ਹਾਂ ਨੇ ਇਲਾਹੀ ਬਾਣੀ ਅਤੇ ਕੀਰਤਨ ਦਾ ਸਰਵਣ ਕੀਤਾ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਵੀ ਕੀਤੀ। ਉਪਰੰਤ ਉਨ੍ਹਾਂ ਨੂੰ ਸੂਚਨਾ ਕੇਂਦਰ ਵਿਖੇ ਧਾਰਮਿਕ ਪੁਸਤਕਾਂ ਦੇ ਕੇ ਸਨਮਾਨਿਤ ਵੀ ਕੀਤਾ ਗਿਆ।
ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਨ ਦੌਰਾਨ ਉਨ੍ਹਾਂ ਕਿਹਾ ਕਿ ਉਹ ਇਕ ਨਿਮਾਣੇ ਸ਼ਰਧਾਲੂ ਵਾਂਗ ਗੁਰੂਘਰ ਦੇ ਦਰਸ਼ਨ ਕਰਨ ਆਏ ਹਨ ਅਤੇ ਕਿਸੇ ਵੀ ਤਰ੍ਹਾਂ ਦੀ ਕੋਈ ਸਿਆਸੀ ਗੱਲ ਨਹੀਂ ਕਰਨਗੇ।
ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਦਰਬਾਰ ਸਾਹਿਬ ਅੰਮ੍ਰਿਤਸਰ ਦੀਆਂ ਕੁਝ ਤਸਵੀਰਾਂ ਆਪਣੇ ਟਵਿੱਟਰ ਅਕਾਊਂਟ ਉੱਤੇ ਵੀ ਸਾਂਝੀਆਂ ਕੀਤੀਆਂ ਹਨ।
ਠਾਕੁਰ ਤੁਮ ਸਰਣਾਈ ਆਇਆ ||
— Hardeep Singh Puri (@HardeepSPuri) May 15, 2023
I have had the good fortune of paying obeisance at Sri Darbar Sahib for more than six & half decades.
It is a moment of immense bliss, onessness & peace as I join fellow members of the Sikh Sangat at this holiest of holy places in Guru Di Nagri. pic.twitter.com/1sruxSXNkt
ਜ਼ਿਕਰਯੋਗ ਹੈ ਕਿ ਭਾਜਪਾ ਵੱਲੋਂ 2019 ਦੀਆਂ ਲੋਕ ਸਭਾ ਚੋਣਾਂ ਵਿੱਚ ਹਰਦੀਪ ਸਿੰਘ ਪੁਰੀ ਨੂੰ ਅੰਮ੍ਰਿਤਸਰ ਤੋਂ ਉਮੀਦਵਾਰ ਐਲਾਨਿਆ ਗਿਆ ਸੀ ਪਰ ਕਾਂਗਰਸ ਦੇ ਸੰਸਦ ਮੈਂਬਰ ਗੁਰਜੀਤ ਔਜਲਾ ਨੇ ਉਨ੍ਹਾਂ ਨੂੰ ਕਰੀਬ 2 ਲੱਖ ਵੋਟਾਂ ਨਾਲ ਹਰਾਇਆ ਸੀ। ਪੰਜਾਬ ਵਿੱਚ ਉਨ੍ਹਾਂ ਦੇ ਚੰਗੀ ਛਵੀ ਹੋਣ ਕਰਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਨੂੰ ਆਪਣੇ ਮੰਤਰੀ ਮੰਡਲ 'ਚ ਜਗ੍ਹਾ ਦਿੱਤੀ ਪਰ ਹਾਰ ਦੇ ਬਾਵਜੂਦ ਉਹ ਅੰਮ੍ਰਿਤਸਰ ਦੇ ਵਰਕਰਾਂ ਨਾਲ ਜੁੜੇ ਹੋਏ ਹਨ ਅਤੇ ਉਹ ਅੰਮ੍ਰਿਤਸਰ ਦੇ ਕਈ ਦੌਰੇ ਕਰਦੇ ਰਹਿੰਦੇ ਹਨ। ਇਸ ਵਾਰ ਵੀ ਉਹ ਗੁਰੂਆਂ ਦਾ ਆਸ਼ੀਰਵਾਦ ਲੈਣ ਲਈ ਹਰਿਮੰਦਰ ਸਾਹਿਬ ਪੁੱਜੇ ਸਨ।
ਹੋਰ ਪੜ੍ਹੋ : Punjab News : ਸਿਹਤ ਵਿਭਾਗ ਦੇ ਠੇਕੇ 'ਤੇ ਰੱਖੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਲਈ ਘੜੀ ਜਾ ਰਹੀ ਹੈ ਨੀਤੀ: ਡਾ. ਬਲਬੀਰ ਸਿੰਘ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।