Amritsar News: ਸ਼ਰੇਆਮ ਨਸ਼ਾ ਵਿਕਣ ਦੀ ਇੱਕ ਹੋਰ ਵੀਡੀਓ ਵਾਇਰਲ ਹੋਈ ਹੈ। ਇਹ ਵੀਡੀਓ ਰਾਜਾ ਸਾਂਸੀ (ਅੰਮ੍ਰਿਤਸਰ) ਦੇ ਪਿੰਡ ਚੋਗਾਵਾਂ ਦੀ ਦੱਸੀ ਜਾ ਰਹੀ ਹੈ। ਇਸ ਵੀਡੀਓ ਨੂੰ ਸੁਖਪਾਲ ਖਹਿਰਾ ਨੇ ਸ਼ੇਅਰ ਕਰਦਿਆਂ ਭਗਵੰਤ ਮਾਨ ਸਰਕਾਰ ਉੱਪਰ ਸਵਾਲ ਉਠਾਏ ਹਨ। ਉਨ੍ਹਾਂ ਨੇ ਕਿਹਾ ਕਿ ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਕਹਿ ਰਹੇ ਹਨ ਕਿ ਨਸ਼ੇ ਦਾ ਖਾਤਮਾ ਹੋ ਗਿਆ ਹੈ ਪਰ ਬਾਜ਼ਾਰਾਂ ਵਿੱਚ ਸ਼ਰੇਆਮ ਚਿੱਟਾ ਵਿਕ ਰਿਹਾ ਹੈ।



ਸੁਖਪਾਲ ਖਹਿਰਾ ਨੇ ਵੀਡੀਓ ਸ਼ੇਅਰ ਕਰਦਿਆਂ ਟਵੀਟ ਕੀਤਾ ਕਿ ਹੁਣ ਚਿੱਟਾ (ਡਰੱਗਸ) ਸ਼ਰੇਆਮ ਬਜ਼ਾਰਾਂ ਵਿੱਚ ਵਿਕ ਰਿਹਾ ਹੈ ਜਿਵੇਂ ਕਿ ਰਾਜਾ ਸਾਂਸੀ (ਅੰਮ੍ਰਿਤਸਰ) ਦੇ ਪਿੰਡ ਚੋਗਾਵਾਂ ਵਿੱਚ ਨਜ਼ਰ ਆ ਰਿਹਾ ਹੈ। ਨਸ਼ੇ ਦੀ ਓਵਰਡੋਜ਼ ਕਾਰਨ ਹਰ ਰੋਜ਼ ਨੌਜਵਾਨਾਂ ਦੀਆਂ ਜਾਨਾਂ ਜਾ ਰਹੀਆਂ ਹਨ ਪਰ ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਅਨੁਸਾਰ ਨਾ ਕੋਈ ਭ੍ਰਿਸ਼ਟਾਚਾਰ ਹੈ, ਨਾ ਨਸ਼ਾ ਤੇ ਨਾ ਹੀ ਬੇਰੁਜ਼ਗਾਰੀ ਜਾਂ ਦੂਜੇ ਸ਼ਬਦਾਂ ਵਿੱਚ ਇਹ ਰੰਗਲਾ ਪੰਜਾਬ ਹੈ!


 






ਨਸ਼ਿਆਂ ਦੀ ਦਲ-ਦਲ 'ਚ ਫਸੇ ਪੁੱਤ ਦੀ ਦੁਖਿਆਰੀ ਮਾਂ ਦੀ ਵੀਡੀਓ ਵਾਇਰਲ
ਦੱਸ ਦਈਏ ਕਿ ਇੱਕ ਪਾਸੇ ਤਾਂ ਪੰਜਾਬ ਪੁਲਿਸ ਨਸ਼ਿਆਂ ਖਿਲਾਫ਼ ਪਿੰਡ-ਪਿੰਡ ਜਾ ਸੈਮੀਨਾਰ ਕਰਕੇ ਟੋਲ ਫਰੀ ਨੰਬਰ ਜਾਰੀ ਕਰ ਰਹੀ ਹੈ। ਉਸੇ ਦੌਰਾਨ ਇੱਕ ਦੁਖਿਆਰੀ ਮਾਂ ਦੀ ਵੀਡੀਓ ਵਾਇਰਲ ਹੋਈ ਹੈ ਜਿਸ ਵਿੱਚ ਆਪਣੇ ਪੁੱਤ ਨੂੰ ਨਸ਼ੇ ਦਾ ਆਦੀ ਹੋਣ 'ਤੇ ਰੋ-ਰੋ ਕੇ ਫਰਿਆਦ ਕਰ ਰਹੀ ਹੈ ਕਿ ਮੇਰੇ ਪੁੱਤ ਨੂੰ ਨਸ਼ੇ ਦੀ ਦਲ-ਦਲ ਵਿੱਚੋਂ ਬਾਹਰ ਕੱਢਿਆ ਜਾਵੇ। 


 



 


ਵੀਡੀਓ ਵਿੱਚ ਮਹਿਲਾ ਨੇ ਇਹ ਵੀ ਦੱਸਿਆ ਹੈ ਕਿ ਉਸ ਨੇ ਪੁਲਿਸ ਅਧਿਕਾਰੀਆਂ ਨਾਲ ਵੀ ਇਸ ਬਾਰੇ ਕਈ ਵਾਰ ਗੱਲ ਕੀਤੀ। ਨਸ਼ਾ ਵੇਚਣ ਵਾਲਿਆਂ ਦੇ ਨੰਬਰ ਵੀ ਪੁਲਿਸ ਨੂੰ ਦਿੱਤੇ ਪਰ ਪੁਲਿਸ ਵੱਲੋਂ ਕੋਈ ਵੀ ਕਾਰਵਾਈ ਨਾ ਕਰ, ਸਗੋਂ ਉਸ ਦੁਖਿਆਰੀ ਮਾਂ ਨੂੰ ਕਿਹਾ ਗਿਆ ਕਿ ਤੁਸੀਂ ਆਪਣੇ ਪੁੱਤਰ ਨੂੰ ਸਮਝਾਓ। ਉਸ ਤੋਂ ਬਾਅਦ ਫੇਰ ਜਦੋਂ ਮਾਂ ਦੀ ਵੀਡੀਓ ਵਾਇਰਲ ਹੋਈ ਤਾਂ ਉਸ ਤੋਂ ਤੁਰੰਤ ਪੁਲਿਸ ਹਰਕਤ ਵਿੱਚ ਮਾਤਾ ਦੇ ਘਰ ਪਹੁੰਚ ਗਈ। ਪੁਲਿਸ ਨਸ਼ਾ ਵੇਚਣ ਵਾਲਿਆਂ ਖਿਲਾਫ਼ ਜਲਦ ਕਾਰਵਾਈ ਕਰਨ ਦੀ ਗੱਲ ਆਖ ਰਹੀ ਹੈ।