Amritsar News: ਅੰਮ੍ਰਿਤਸਰ 'ਚ ਦੇਰ ਰਾਤ ਨਿਹੰਗ ਸਿੰਘਾਂ ਤੇ ਪੁਲਿਸ ਵਿਚਾਲੇ ਜਬਰਦਸਤ ਝੜਪ ਹੋਈ। ਮਾਮਲਾ ਇੰਨਾ ਉਲਝ ਗਿਾ ਕਿ ਵਾਧੂ ਪੁਲਿਸ ਫੋਰਸ ਬੁਲਾਉਣੀ ਪਈ। ਪੁਲਿਸ ਨੇ ਪੰਡੋਰੀ ਵੜੈਚ ਵਾਸੀ ਨਿਹੰਗ ਤੇਜਵੀਰ ਸਿੰਘ ਦੀ ਪਛਾਣ ਕਰਕੇ 20 ਦੇ ਕਰੀਬ ਅਣਪਛਾਤੇ ਨੌਜਵਾਨਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ। 



ਡੀਸੀਪੀ ਪਰਮਿੰਦਰ ਸਿੰਘ ਭੰਡਾਲ ਨੇ ਦੱਸਿਆ ਕਿ ਇਹ ਘਟਨਾ ਸੁਲਤਾਨਵਿੰਡ ਰੋਡ ਦੀ ਹੈ। ਸਾਕਾ ਨੀਲਾ ਤਾਰਾ ਦੀ ਬਰਸੀ ਮੌਕੇ ਅੰਮ੍ਰਿਤਸਰ ਵਿੱਚ ਪੁਲਿਸ ਨੇ ਸੁਰੱਖਿਆ ਵਧਾਈ ਹੋਈ ਹੈ। ਪੁਲਿਸ ਵੱਲੋਂ ਰਾਤ ਸਮੇਂ ਸੁਲਤਾਨਵਿੰਡ ਇਲਾਕੇ ਵਿੱਚ ਚੈਕਿੰਗ ਕੀਤੀ ਜਾ ਰਹੀ ਸੀ। ਇਸ ਦੌਰਾਨ ਤੇਜਬੀਰ ਸਿੰਘ ਨਿਹੰਗ ਬਾਣੇ ਵਿੱਚ ਉੱਥੇ ਪਹੁੰਚ ਗਿਆ। ਇਸ ਮੌਕੇ 3-4 ਗੱਡੀਆਂ ਵਿੱਚ ਦੋ ਦਰਜਨ ਦੇ ਕਰੀਬ ਨਿਹੰਗ ਵੀ ਉਨ੍ਹਾਂ ਦੇ ਨਾਲ ਸਨ।


ਹੋਰ ਪੜ੍ਹੋ : SGPC ਵਫ਼ਦ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ, ਇਨ੍ਹਾਂ ਮੁੱਦਿਆਂ 'ਤੇ ਹੋਈ ਚਰਚਾ, ਗ੍ਰਹਿ ਮੰਤਰੀ ਨੇ ਸਹਿਯੋਗ ਦਾ ਦਿੱਤਾ ਭਰੋਸਾ



ਪੁਲਿਸ ਨੇ ਜਿਵੇਂ ਹੀ ਉਨ੍ਹਾਂ ਨੂੰ ਰੋਕਿਆ ਤਾਂ ਨਿਹੰਗਾਂ ਨੇ ਪੁਲਿਸ ਨਾਲ ਝਗੜਾ ਸ਼ੁਰੂ ਕਰ ਦਿੱਤਾ। ਇਸ ਦੌਰਾਨ ਪੁਲਿਸ ਨੇ ਬੈਕਅੱਪ ਟੀਮ ਨੂੰ ਉਥੇ ਬੁਲਾ ਲਿਆ। ਜਿਵੇਂ ਹੀ ਪੁਲਿਸ ਟੀਮਾਂ ਪਹੁੰਚੀਆਂ ਤਾਂ ਨਿਹੰਗ ਵਾਹਨਾਂ 'ਚ ਸਵਾਰ ਹੋ ਕੇ ਚਲੇ ਗਏ ਪਰ ਪੁਲਿਸ ਨੇ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


ਦਰਬਾਰ ਸਾਹਿਬ ਨੇੜੇ ਬੰਬ ਦੀ ਗਲਤ ਸੂਚਨਾ ਦੇਣ ਵਾਲਾ ਕਾਬੂ


ਸ੍ਰੀ ਹਰਿਮੰਦਰ ਸਾਹਿਬ ਨੇੜੇ ਬੰਬ ਰੱਖੇ ਹੋਣ ਦੀ ਸੂਚਨਾ ਤੋਂ ਬਾਅਦ ਪੁਲਿਸ ਨੇ ਸ਼ਨੀਵਾਰ ਸਵੇਰੇ ਇਸ ਇਲਾਕੇ ਵਿੱਚ ਬਾਰੀਕੀ ਨਾਲ ਜਾਂਚ ਕੀਤੀ ਪਰ ਪੁਲਿਸ ਨੂੰ ਕੁਝ ਵੀ ਅਜਿਹਾ ਨਹੀਂ ਮਿਲਿਆ। ਇਸ ਦੌਰਾਨ ਪੁਲਿਸ ਨੇ ਇੱਕ ਨੌਜਵਾਨ ਨੂੰ ਹਿਰਾਸਤ ਵਿੱਚ ਲਿਆ ਹੈ। ਮਿਲੇ ਵੇਰਵਿਆਂ ਮੁਤਾਬਕ 2 ਤੇ 3 ਜੂਨ ਦੀ ਦਰਮਿਆਨੀ ਰਾਤ ਨੂੰ ਲਗਪਗ ਡੇਢ ਵਜੇ ਪੁਲਿਸ ਨੂੰ ਕੰਟਰੋਲ ਰੂਮ ’ਤੇ ਸੂਚਨਾ ਮਿਲੀ ਕਿ ਹਰਿਮੰਦਰ ਸਾਹਿਬ ਕੰਪਲੈਕਸ ਨੇੜੇ ਬੰਬ ਰੱਖੇ ਗਏ ਹਨ। ਇਹ ਸੂਚਨਾ ਕਿਸੇ ਵੱਲੋਂ ਫੋਨ ਕਰਕੇ ਦਿੱਤੀ ਗਈ ਸੀ। 



ਇਸ ਤੋਂ ਬਾਅਦ ਪੁਲਿਸ ਵੱਲੋਂ ਇਸ ਇਲਾਕੇ ਦੀ ਘੇਰਾਬੰਦੀ ਕਰਕੇ ਇਲਾਕੇ ਵਿੱਚ ਜਾਂਚ ਕੀਤੀ ਗਈ। ਇਸ ਮੌਕੇ ਬੰਬ ਨਕਾਰਾ ਦਸਤੇ ਨੂੰ ਵੀ ਸੱਦਿਆ ਗਿਆ ਪਰ ਪੁਲਿਸ ਨੂੰ ਕੋਈ ਵੀ ਧਮਾਕਾਖੇਜ਼ ਸਮੱਗਰੀ ਨਹੀਂ ਮਿਲੀ। ਜਦੋਂ ਪੁਲਿਸ ਨੂੰ ਕੋਈ ਅਜਿਹੀ ਸ਼ੱਕੀ ਚੀਜ਼ ਨਹੀਂ ਮਿਲੀ ਤਾਂ ਪੁਲਿਸ ਨੇ ਕਾਲ ਕਰਨ ਵਾਲੇ ਵੱਲ ਧਿਆਨ ਕੇਂਦਰਿਤ ਕਰਦਿਆਂ ਉਸ ਦੀ ਲੋਕੇਸ਼ਨ ਦਾ ਪਤਾ ਲਾਇਆ ਤੇ ਬਾਅਦ ਵਿੱਚ ਉਸ ਨੂੰ ਹਿਰਾਸਤ ਵਿਚ ਲੈ ਲਿਆ।