ਪੜਚੋਲ ਕਰੋ

Amritsar News: ਸੀਐਮ ਭਗਵੰਤ ਮਾਨ ਪਹਿਲੀ ਵਾਰ ਧੀ ਨਿਆਮਤ ਨੂੰ ਲੈ ਕੇ ਪਹੁੰਚੇ ਸ਼੍ਰੀ ਹਰਿਮੰਦਰ ਸਾਹਿਬ

Amritsar News: ਮੁੱਖ ਮੰਤਰੀ ਭਗਵੰਤ ਮਾਨ ਅੱਜ ਆਪਣੀ ਪਤਨੀ ਗੁਰਪ੍ਰੀਤ ਕੌਰ ਨਾਲ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਲਈ ਪਹੁੰਚੇ। ਸੀਐਮ ਮਾਨ ਆਪਣੀ ਨਵਜੰਮੀ ਧੀ ਨੂੰ ਮੱਥਾ ਟਿਕਾਉਣ ਆਏ ਸਨ।

Amritsar News: ਮੁੱਖ ਮੰਤਰੀ ਭਗਵੰਤ ਮਾਨ ਅੱਜ ਆਪਣੀ ਪਤਨੀ ਗੁਰਪ੍ਰੀਤ ਕੌਰ ਨਾਲ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਲਈ ਪਹੁੰਚੇ। ਸੀਐਮ ਮਾਨ ਆਪਣੀ ਨਵਜੰਮੀ ਧੀ ਨੂੰ ਮੱਥਾ ਟਿਕਾਉਣ ਆਏ ਸਨ। ਇਸ ਦੌਰਾਨ ਦਰਬਾਰ ਸਾਹਿਬ ਦੇ ਗਲਿਆਰੇ ਵਿੱਚ ਸਖ਼ਤ ਸੁਰੱਖਿਆ ਤਾਇਨਾਤ ਕੀਤੀ ਗਈ ਸੀ।

ਹਾਸਲ ਜਾਣਕਾਰੀ ਮੁਤਾਬਕ ਸੀਐਮ ਭਗਵੰਤ ਮਾਨ ਸਵੇਰੇ ਕਰੀਬ 10.50 ਵਜੇ ਸ੍ਰੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਸੀਐਮ ਭਗਵੰਤ ਸਿੰਘ ਨੇ ਆਪਣੀ ਪਤਨੀ ਗੁਰਪ੍ਰੀਤ ਕੌਰ ਨਾਲ ਪਹਿਲਾਂ ਕੜਾਹ ਪ੍ਰਸ਼ਾਦ ਕਰਵਾਇਆ ਤੇ ਫਿਰ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ। ਸੀਐਮ ਮਾਨ ਆਪਣੀ ਬੇਟੀ ਨੂੰ ਪਹਿਲੀ ਵਾਰ ਸ਼੍ਰੀ ਹਰਿਮੰਦਰ ਸਾਹਿਬ ਮੱਥਾ ਟਿਕਾਉਣ ਆਏ ਸੀ।

ਹਰਿਮੰਦਰ ਸਾਹਿਬ ਮੱਥਾ ਟੇਕਣ ਤੋਂ ਬਾਅਦ ਸੀਐਮ ਮਾਨ ਮਾਨ ਨੇ ਕਿਹਾ ਕਿ ਪਿਛਲੇ ਮਹੀਨੇ ਰੱਬ ਨੇ ਮੇਰੇ ਕੋਲ ਬੱਚੀ ਭੇਜੀ ਹੈ। ਅੱਜ ਪਹਿਲੀ ਵਾਰ ਮੈਂ ਬੱਚੀ ਨੂੰ ਘਰੋਂ ਬਾਹਰ ਲੈ ਕੇ ਆਇਆ ਹਾਂ। ਇਸ ਲਈ ਸਭ ਤੋਂ ਪਹਿਲਾਂ ਬੱਚੀ ਨੂੰ ਰੱਬ ਦੇ ਘਰ ਲੈ ਕੇ ਆਇਆ ਹਾਂ। ਮੈਂ ਆਪਣੇ ਤੇ ਪੰਜਾਬ ਲਈ ਅਰਦਾਸ ਕੀਤੀ ਹੈ।

ਉਨ੍ਹਾਂ ਨੇ ਕਿਹਾ ਕਿ ਪ੍ਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਕਿ ਮੈਨੂੰ ਜੋ ਪ੍ਰਮਾਤਮਾ ਨੇ ਸੇਵਾ ਦਿੱਤੀ ਹੈ, ਮੈਂ ਉਸ ਨੂੰ ਚੰਗੀ ਤਰ੍ਹਾਂ ਪੂਰੀ ਕਰ ਸਕਾਂ। ਲੋਕਾਂ ਨੇ ਮੇਰਾ ਬਹੁਤ ਸਾਥ ਦਿੱਤਾ ਹੈ। ਕੁਝ ਰੰਗ ਰੰਗਲੇ ਪੰਜਾਬ ਦੇ ਦਿਖਾਈ ਦੇ ਰਹੇ ਹਨ, ਬਾਕੀ ਵੀ ਆਉਣ ਵਾਲੇ ਦਿਨਾਂ 'ਚ ਨਜ਼ਰ ਆਉਣਗੇ। ਮੈਂ ਚਾਹੁੰਦਾ ਹਾਂ ਕਿ ਪੰਜਾਬ ਦੇ ਨੌਜਵਾਨ ਪੰਜਾਬ ਵਿੱਚ ਹੀ ਕੰਮ ਕਰਨ। ਮੇਰੀ ਵਾਹਿਗੁਰੂ ਅੱਗੇ ਇਹੀ ਅਰਦਾਸ ਹੈ।

ਸੀਐਮ ਭਗਵੰਤ ਮਾਨ ਤੀਜੀ ਵਾਰ ਪਿਤਾ ਬਣੇ ਹਨ। ਇਸ ਤੋਂ ਪਹਿਲਾਂ ਉਨ੍ਹਾਂ ਦੀ ਪਹਿਲੀ ਪਤਨੀ ਇੰਦਰਪ੍ਰੀਤ ਕੌਰ ਤੋਂ ਦੋ ਬੱਚੇ ਪੁੱਤਰ ਦਿਲਸ਼ਾਨ ਤੇ ਬੇਟੀ ਸੀਰਤ ਸਨ। 2015 ਵਿੱਚ ਇੰਦਰਪ੍ਰੀਤ ਕੌਰ ਤੋਂ ਤਲਾਕ ਹੋ ਗਿਆ ਸੀ। ਇਸ ਤੋਂ ਬਾਅਦ ਪਤਨੀ ਬੱਚਿਆਂ ਨਾਲ ਅਮਰੀਕਾ ਚਲੀ ਗਈ। ਜਦੋਂ ਭਗਵੰਤ ਮਾਨ ਪੰਜਾਬ ਦੇ ਸੀਐਮ ਬਣੇ ਤਾਂ ਉਸ ਸਮੇਂ ਕਰਵਾਏ ਗਏ ਸਮਾਗਮ ਵਿੱਚ ਦੋਵੇਂ ਬੱਚੇ ਹਾਜ਼ਰ ਹੋਏ ਸਨ।

ਸੀਐਮ ਭਗਵੰਤ ਮਾਨ ਦੀ ਮੌਜੂਦਾ ਪਤਨੀ ਹਰਿਆਣਾ ਦੇ ਪਿਹੋਵਾ ਦੀ ਰਹਿਣ ਵਾਲੀ ਹੈ। ਉਸ ਦੇ ਪਰਿਵਾਰ ਵਿੱਚ 3 ਭੈਣਾਂ ਹਨ। 2013 ਵਿੱਚ ਗੁਰਪ੍ਰੀਤ ਕੌਰ ਨੇ ਮੁਲਾਣਾ ਮੈਡੀਕਲ ਕਾਲਜ ਅੰਬਾਲਾ ਵਿੱਚ ਦਾਖਲਾ ਲਿਆ। 2017 ਵਿੱਚ ਉਸ ਨੇ ਆਪਣੀ ਡਾਕਟਰੇਟ ਦੀ ਪੜ੍ਹਾਈ ਪੂਰੀ ਕੀਤੀ। 2019 ਵਿੱਚ ਉਨ੍ਹਾਂ ਦੀ ਮੁਲਾਕਾਤ ਭਗਵੰਤ ਮਾਨ ਨਾਲ ਹੋਈ। ਭਗਵੰਤ ਮਾਨ ਉਸ ਸਮੇਂ ਸੰਗਰੂਰ ਤੋਂ ਲੋਕ ਸਭਾ ਮੈਂਬਰ ਸਨ।

ਟਾਪ ਹੈਡਲਾਈਨ

Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget