(Source: ECI/ABP News/ABP Majha)
Amritsar News: ਸੀਐਮ ਮਾਨ ਅੰਮ੍ਰਿਤਸਰ ਦੌਰੇ 'ਤੇ, ਕਾਰਗਿਲ ਵਿਜੇ ਦਿਵਸ 'ਤੇ ਸ਼ਹੀਦਾਂ ਨੂੰ ਸ਼ਰਧਾਂਜਲੀ, ਵਿਕਾਸ ਕਾਰਜਾਂ ਲਈ 100 ਕਰੋੜ?
CM Mann:ਕਾਰਗਿਲ ਵਿਜੇ ਦਿਵਸ ਮੌਕੇ ਮੁੱਖ ਮੰਤਰੀ ਸਵੇਰੇ 10.30 ਵਜੇ ਪੰਜਾਬ ਸਟੇਟ ਵਾਰ ਹੀਰੋਜ਼ ਮੈਮੋਰੀਅਲ ਤੇ ਮਿਊਜ਼ੀਅਮ, ਨਰਾਇਣਗੜ੍ਹ ਛੇਹਰਟਾ ਵਿਖੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨਗੇ। ਇਸ ਤੋਂ ਬਾਅਦ ਉਹ 7-ਡੀ ਥੀਏਟਰ ਦਾ ਵੀ ਦੌਰਾ..
Amritsar News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਅੰਮ੍ਰਿਤਸਰ ਦੌਰੇ 'ਤੇ ਹਨ। ਕਾਰਗਿਲ ਵਿਜੇ ਦਿਵਸ ਮੌਕੇ ਮੁੱਖ ਮੰਤਰੀ ਸਵੇਰੇ 10.30 ਵਜੇ ਪੰਜਾਬ ਸਟੇਟ ਵਾਰ ਹੀਰੋਜ਼ ਮੈਮੋਰੀਅਲ ਤੇ ਮਿਊਜ਼ੀਅਮ, ਨਰਾਇਣਗੜ੍ਹ ਛੇਹਰਟਾ ਵਿਖੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨਗੇ। ਇਸ ਤੋਂ ਬਾਅਦ ਉਹ 7-ਡੀ ਥੀਏਟਰ ਦਾ ਵੀ ਦੌਰਾ ਕਰਨਗੇ।
ਮੁੱਖ ਮੰਤਰੀ ਭਗਵੰਤ ਮਾਨ ਅੰਮ੍ਰਿਤਸਰ ਦੇ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਤੇ ਨਗਰ ਨਿਗਮ ਦੇ ਅਧਿਕਾਰੀਆਂ ਨਾਲ ਮੀਟਿੰਗ ਵੀ ਕਰਨਗੇ। ਉਹ ਸ਼ਹਿਰ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਤੇ ਸ਼ੁਰੂ ਕੀਤੇ ਜਾਣ ਵਾਲੇ ਵਿਕਾਸ ਕਾਰਜਾਂ ਦਾ ਜਾਇਜ਼ਾ ਵੀ ਲੈਣਗੇ।
ਸੀਐਮ ਮਾਨ ਸ਼ਹਿਰ ਦੇ ਵਿਕਾਸ ਕਾਰਜਾਂ ਲਈ 100 ਕਰੋੜ ਰੁਪਏ ਜਾਰੀ ਕਰਨ ਦਾ ਐਲਾਨ ਵੀ ਕਰ ਸਕਦੇ ਹਨ। ਹਾਲਾਂਕਿ ਮੁੱਖ ਮੰਤਰੀ ਦਾ ਕਾਫਲਾ ਅੰਮ੍ਰਿਤਸਰ ਲਈ ਰਵਾਨਾ ਹੋ ਗਿਆ ਹੈ। ਇਸ ਕਾਰਨ ਸਮਾਗਮ ਵਾਲੀ ਥਾਂ ’ਤੇ ਸਥਾਨਕ ਪੁਲਿਸ-ਪ੍ਰਸ਼ਾਸਨ ਵੱਲੋਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।
ਹੋਰ ਪੜ੍ਹੋ : ਹੋ ਜਾਓ ਤਿਆਰ! ਮਹਿੰਗਾਈ ਢਾਹੇਗੀ ਕਹਿਰ, ਟਮਾਟਰ ਕੋਈ ਵੱਡੀ ਸਮੱਸਿਆ ਨਹੀਂ, ਕਣਕ ਤੇ ਚੌਲਾਂ ਦਾ ਅਸਲ ਸੰਕਟ
ਪੰਜਾਬ ਯੂਨੀਵਰਸਿਟੀ ‘ਚ ਹੋਸਟਲ ਦੀ ਉਸਾਰੀ ਲਈ 49 ਕਰੋੜ ਰੁਪਏ ਜਾਰੀ
ਬੀਤੇ ਦਿਨੀਂ CM ਮਾਨ ਨੇ ਪੰਜਾਬ ਯੂਨੀਵਰਸਿਟੀ ਦੌਰਾ ਕੀਤਾ ਸੀ। ਜਿੱਥੇ ਉਨ੍ਹਾਂ ਨੇ ਹੋਸਟਲਾਂ ਵਾਲੀ ਥਾਂ ਦਾ ਦੌਰਾ ਕੀਤਾ ਅਤੇ ਮੁੱਖ ਮੰਤਰੀ ਨੇ ਕਿਹਾ ਕਿ ਲੜਕੀਆਂ ਦੇ ਦੋ ਮੰਜ਼ਿਲਾ ਹੋਸਟਲ ਉਤੇ ਪੰਜ ਮੰਜ਼ਿਲਾਂ ਦਾ ਹੋਰ ਨਿਰਮਾਣ ਕੀਤਾ ਜਾਵੇਗਾ, ਜਦੋਂ ਕਿ ਲੜਕਿਆਂ ਲਈ ਛੇ ਮੰਜ਼ਿਲਾ ਹੋਸਟਲ ਦੀ ਉਸਾਰੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀਆਂ ਭਵਿੱਖੀ ਲੋੜਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਇਨ੍ਹਾਂ ਹੋਸਟਲਾਂ ਦਾ ਨਿਰਮਾਣ ਕੀਤਾ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਵਿਦਿਆਰਥੀਆਂ ਦਾ ਧਿਆਨ ਯੂਨੀਵਰਸਿਟੀ ਵਿੱਚ ਪੜ੍ਹਾਈ ਦੌਰਾਨ ਆਪਣੇ ਲਈ ਪੇਇੰਗ ਗੈਸਟ ਜਾਂ ਰਹਿਣ ਲਈ ਕੋਈ ਹੋਰ ਥਾਂ ਲੱਭਣ ਦੀ ਬਜਾਏ ਸਿੱਖਿਆ ਉਤੇ ਕੇਂਦਰਤ ਕਰਨ ਲਈ ਇਹ ਹੋਸਟਲ ਸਮੇਂ ਦੀ ਲੋੜ ਹਨ। ਇਸ ਲਈ ਉਨ੍ਹਾਂ ਨੇ ਕਿਹਾ ਕਿ ਲੜਕੀਆਂ ਦੇ ਹੋਸਟਲ ਦੇ ਵਿਸਤਾਰ ਅਤੇ ਲੜਕਿਆਂ ਲਈ ਨਵੇਂ ਹੋਸਟਲ ਦੀ ਉਸਾਰੀ ਵਾਸਤੇ ਸੂਬਾ ਸਰਕਾਰ ਜਲਦੀ ਤਕਰੀਬਨ 49 ਕਰੋੜ ਰੁਪਏ ਜਾਰੀ ਕਰੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ