Amritsar news: ਅੰਮ੍ਰਿਤਸਰ ਦੇ ਪਿੰਡ ਸੁਲਤਾਨਵਿੰਡ 'ਚ ਡੇਅਰੀ ਮਾਲਕ 'ਤੇ ਜਾਨਲੇਵਾ ਹਮਲਾ! 6 ਅਣਪਛਾਤੇ ਨੌਜਵਾਨਾਂ ਵੱਲੋਂ ਚਲਾਈਆਂ ਗੋਲੀਆਂ
Punjab Crime news: ਅੰਮ੍ਰਿਤਸਰ ਦੇ ਪਿੰਡ ਸੁਲਤਾਨਵਿੰਡ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਇੱਕ ਸਖਸ਼ ਉੱਤੇ 6 ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਦੇ ਨਾਲ ਹਮਲਾ ਕਰ ਦਿੱਤਾ ਗਿਆ।
Amritsar news: ਅੰਮ੍ਰਿਤਸਰ ਦੇ ਪਿੰਡ ਸੁਲਤਾਨਵਿੰਡ ਤੋਂ ਦਿਲ ਦਹਿਲਾਉਣ ਵਾਲਾ ਸਮਾਚਾਰ ਪ੍ਰਾਪਤ ਹੋਇਆ ਹੈ, ਜਿੱਥੇ ਸ਼ਰੇਆਮ ਇੱਕ ਸਖ਼ਸ਼ ਉੱਤੇ ਗੋਲੀਆਂ ਵਰਾਈਆਂ ਗਈਆਂ।
ਮਿਲੀ ਜਾਣਕਾਰੀ ਅਨੁਸਾਰ 6 ਅਣਪਛਾਤੇ ਨੌਜਵਾਨ 2 ਬਾਈਕਸ ਉੱਤੇ ਆਏ ਸਨ। ਇਨ੍ਹਾਂ ਨੌਜਵਾਨ ਵੱਲੋਂ ਡੇਅਰੀ ਮਾਲਕ ਨੂੰ ਗੋਲੀ ਮਾਰੀ ਗਈ ਅਤੇ ਫਿਰ ਇਹ ਸਾਰੇ ਘਟਨਾ ਸਥਾਨ ਤੋਂ ਫਰਾਰ ਹੋ ਗਏ। ਜ਼ਖਮੀ ਡੇਅਰੀ ਮਾਲਕ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਉਹ ਜ਼ੇਰੇ ਇਲਾਜ਼ ਹੈ। ਉੱਧਰ ਪੁਲਿਸ ਵੀ ਘਟਨਾ ਵਾਲੀ ਥਾਂ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ ਗਈ। ਪੁਲਿਸ ਵੱਲੋਂ ਘਟਨਾ ਵਾਲੀ ਥਾਂ ਦੇ ਆਸਪਾਸ ਦੇ ਸੀਸੀਟੀਵੀ ਫੁਟੇਜ ਖੰਗਾਲੇ ਜਾ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਸਾਰੇ ਨੌਜਵਾਨਾਂ ਨੇ ਆਪੋ ਆਪਣੇ ਮੂੰਹ ਕੱਪੜੇ ਦੇ ਨਾਲ ਢੱਕੇ ਹੋਏ ਸਨ।
ਜੰਡਿਆਲਾ ਗੁਰੂ 'ਚ ਸਰਕਾਰੀ ਸਕੂਲ ਨੇੜੇ ਸ਼ਰਾਬ ਪੀ ਕੇ ਨੱਚਦੀ ਇੱਕ ਔਰਤ ਦਾ ਵੀਡੀਓ ਖੂਬ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਿਹਾ ਹੈ। ਵਾਇਰਲ ਵੀਡੀਓ 'ਚ ਸਾਫ ਦੇਖਿਆ ਜਾ ਸਕਦਾ ਹੈ ਕਿ ਔਰਤ ਨੇ ਸ਼ਰਾਬ ਪੀਤੀ ਹੋਈ ਹੈ ਅਤੇ ਉਹ ਠੀਕ ਤਰ੍ਹਾਂ ਨਾਲ ਚੱਲ ਵੀ ਨਹੀਂ ਪਾ ਰਹੀ ਹੈ। ਆਸ-ਪਾਸ ਦੇ ਲੋਕ ਵੀ ਔਰਤ ਨੂੰ ਦੇਖ ਰਹੇ ਹਨ।ਇਸ ਵੀਡੀਓ ਦੇ ਵਾਇਰਲ ਹੋਣ ਤੋਂ ਬਾਅਦ ਇਲਾਕੇ ਦੇ ਲੋਕਾਂ ਨੇ ਕਿਹਾ ਕਿ ਅਜਿਹੇ ਮਾਮਲੇ ਅਕਸਰ ਸਾਹਮਣੇ ਆਉਂਦੇ ਰਹਿੰਦੇ ਹਨ। ਇਲਾਕੇ ਵਿੱਚ ਨਸ਼ਾਖੋਰੀ ਵੱਧ ਗਈ ਹੈ ਪਰ ਪੁਲਿਸ ਇਸ ਬਾਰੇ ਕੁਝ ਕਰਨ ਨੂੰ ਤਿਆਰ ਨਹੀਂ ਹੈ। ਪੁਲਿਸ ਪ੍ਰਸ਼ਾਸਨ ਕੁੰਭਕਰਨੀ ਨੀਂਦ ਸੁੱਤਾ ਪਿਆ ਹੈ।