Amritsar News : ਅੰਮ੍ਰਿਤਸਰ ਦੇ ਸਰਹੱਦੀ ਖੇਤਰ ਅਟਾਰੀ ਦੇ ਪਿੰਡ ਮੀਨੀਆ ਰਾਜਪੂਤਾਂ ਵਿਖੇ ਖੇਤਾਂ 'ਚੋਂ ਇਕ ਨੌਜਵਾਨ ਦੀ ਲਾਸ਼ ਮਿਲੀ ਹੈ। ਇਸ ਮੌਕੇ 'ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਦੱਸਿਆ ਕਿ ਕਿ ਉਸ ਦੇ ਲੜਕੇ ਦਾ ਪੁਰਾਣੀ ਰੰਜਿਸ਼ ਕਾਰਨ ਕਤਲ ਕੀਤਾ ਗਿਆ ਹੈ।
ਉਹ 16 ਤਰੀਕ ਦੀ ਰਾਤ ਨੂੰ ਘਰੋਂ ਨਿਕਲਿਆ ਸੀ। ਘਰੋਂ ਨਿਕਲਣ ਸਮੇਂ ਉਸ ਕੋਲ ਇਕ ਮੋਬਾਈਲ ਫੋਨ ਅਤੇ ਮੋਟਰਸਾਈਕਲ ਸੀ, ਜਦੋਂ ਉਹ 2 ਦਿਨ ਤੱਕ ਵਾਪਸ ਨਹੀਂ ਆਇਆ ਤਾਂ ਉਸ ਨੇ ਪੁਲਿਸ ਨੂੰ ਸੂਚਨਾ ਦਿੱਤੀ ਪਰ ਉਸ ਦਾ ਕੋਈ ਪਤਾ ਨਹੀਂ ਲੱਗ ਸਕਿਆ, ਜਿਸ ਤੋਂ ਬਾਅਦ ਉਸ ਦੀ ਲਾਸ਼ ਪਿੰਡ ਦੇ ਨਾਲੇ ਕੋਲ ਖੇਤਾਂ 'ਚ ਦੱਬੀ ਹੋਈ ਦੇਖ ਕੇ ਪੁਲਸ ਨੂੰ ਸੂਚਨਾ ਦਿੱਤੀ।
ਜਿਸ ਤੋਂ ਬਾਅਦ ਮੌਕੇ 'ਤੇ ਪਹੁੰਚੇ ਪੁਲਿਸ ਮੁਲਾਜ਼ਮਾਂ ਨੇ ਲਾਸ਼ ਨੂੰ ਜ਼ਮੀਨ 'ਚੋਂ ਬਾਹਰ ਕੱਢਿਆ ਹੈ। ਮ੍ਰਿਤਕ ਨੌਜਵਾਨ ਦੇ ਪਿਤਾ ਇਨਸਾਫ਼ ਦੀ ਮੰਗ ਲਈ ਪੁਲਿਸ ਪ੍ਰਸ਼ਾਸਨ ਦੇ ਸਾਹਮਣੇ ਗੁਹਾਰ ਲਗਾ ਰਹੇ ਹਨ। ਮੌਕੇ 'ਤੇ ਪਹੁੰਚੇ ਪੁਲਿਸ ਦੇ ਉੱਚ ਅਧਿਕਾਰੀਆਂ ਨੇ ਕਿਹਾ ਕਿ ਲਾਸ਼ ਦਾ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ, ਫਿਲਹਾਲ ਪੂਰੀ ਜਾਂਚ ਕੀਤੀ ਜਾ ਰਹੀ ਹੈ, ਅਜੇ ਤੱਕ ਦੋਸ਼ੀਆਂ ਦਾ ਕੋਈ ਸੁਰਾਗ ਨਹੀਂ ਲੱਗਾ ਹੈ |
ਇਸ ਮੌਕੇ 'ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਦੱਸਿਆ ਕਿ ਕਿ ਉਸ ਦੇ ਲੜਕੇ ਦਾ ਪੁਰਾਣੀ ਰੰਜਿਸ਼ ਕਾਰਨ ਕਤਲ ਕੀਤਾ ਗਿਆ ਹੈ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।