(Source: ECI/ABP News)
Amritsar News: ਪੰਜਾਬ ਵਿੱਚ ਲਾਮਿਸਾਲ ਵਿਕਾਸ ਤੇ ਖ਼ੁਸ਼ਹਾਲੀ ਦੇ ਨਵੇਂ ਦੌਰ ਦਾ ਮੁੱਢ ਬੰਨ੍ਹੇਗਾ ਦਿੱਲੀ-ਕੱਟੜਾ ਐਕਸਪ੍ਰੈੱਸਵੇਅ: ਮੁੱਖ ਮੰਤਰੀ
Delhi-Katra Expressway: ਕੇਂਦਰੀ ਮੰਤਰੀ ਨਿਤਿਨ ਗਡਕਰੀ ਦੀ ਹਾਜ਼ਰੀ ਵਿੱਚ ਇਸ ਪ੍ਰਾਜੈਕਟ ਦੀ ਸਮੀਖਿਆ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਅਹਿਮ ਪ੍ਰਾਜੈਕਟ ਦਾ ਕੰਮ ਜਲਦੀ ਮੁਕੰਮਲ ਹੋਵੇਗਾ...
![Amritsar News: ਪੰਜਾਬ ਵਿੱਚ ਲਾਮਿਸਾਲ ਵਿਕਾਸ ਤੇ ਖ਼ੁਸ਼ਹਾਲੀ ਦੇ ਨਵੇਂ ਦੌਰ ਦਾ ਮੁੱਢ ਬੰਨ੍ਹੇਗਾ ਦਿੱਲੀ-ਕੱਟੜਾ ਐਕਸਪ੍ਰੈੱਸਵੇਅ: ਮੁੱਖ ਮੰਤਰੀ Amritsar News: Delhi-Katra Expressway will usher in a new era of unprecedented development and prosperity in Punjab: CM Mann Amritsar News: ਪੰਜਾਬ ਵਿੱਚ ਲਾਮਿਸਾਲ ਵਿਕਾਸ ਤੇ ਖ਼ੁਸ਼ਹਾਲੀ ਦੇ ਨਵੇਂ ਦੌਰ ਦਾ ਮੁੱਢ ਬੰਨ੍ਹੇਗਾ ਦਿੱਲੀ-ਕੱਟੜਾ ਐਕਸਪ੍ਰੈੱਸਵੇਅ: ਮੁੱਖ ਮੰਤਰੀ](https://feeds.abplive.com/onecms/images/uploaded-images/2023/10/19/4963d91f20a61dfe267b176a802f58a31697736462516700_original.jpg?impolicy=abp_cdn&imwidth=1200&height=675)
Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਮੀਦ ਜਤਾਈ ਕਿ ਦਿੱਲੀ-ਕੱਟੜਾ ਐਕਸਪ੍ਰੈੱਸਵੇਅ ਸੂਬੇ ਵਿੱਚ ਲਾਮਿਸਾਲ ਵਿਕਾਸ ਤੇ ਖ਼ੁਸ਼ਹਾਲੀ ਦੇ ਨਵੇਂ ਦੌਰ ਦੀ ਸ਼ੁਰੂਆਤ ਕਰੇਗਾ।
ਛੇਤੀ ਲੋਕਾਂ ਨੂੰ ਸਮਰਪਿਤ ਕੀਤਾ ਜਾਵੇਗਾ
ਕੇਂਦਰੀ ਮੰਤਰੀ ਨਿਤਿਨ ਗਡਕਰੀ ਦੀ ਹਾਜ਼ਰੀ ਵਿੱਚ ਇਸ ਪ੍ਰਾਜੈਕਟ ਦੀ ਸਮੀਖਿਆ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਅਹਿਮ ਪ੍ਰਾਜੈਕਟ ਦਾ ਕੰਮ ਜਲਦੀ ਮੁਕੰਮਲ ਹੋਵੇਗਾ ਅਤੇ ਇਹ ਛੇਤੀ ਲੋਕਾਂ ਨੂੰ ਸਮਰਪਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਪ੍ਰਾਜੈਕਟ ਨੂੰ ਜਲਦੀ ਪੂਰਾ ਕਰਨ ਲਈ ਪਹਿਲਾਂ ਹੀ ਕੌਮੀ ਸ਼ਾਹਰਾਹ ਅਥਾਰਟੀ (ਐਨ.ਐਚ.ਏ.ਆਈ.) ਦਾ ਪੂਰਾ ਸਹਿਯੋਗ ਤੇ ਤਾਲਮੇਲ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਪ੍ਰਾਜੈਕਟ ਇਸ ਖਿੱਤੇ ਵਿੱਚ ਆਰਥਿਕ ਗਤੀਵਿਧੀ ਨੂੰ ਵੱਡਾ ਹੁਲਾਰਾ ਦੇਣ ਤੋਂ ਇਲਾਵਾ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ।
ਵਪਾਰ ਤੇ ਵਣਜ ਨੂੰ ਹੁਲਾਰਾ ਦੇਵੇਗਾ
ਮੁੱਖ ਮੰਤਰੀ ਨੇ ਉਮੀਦ ਜਤਾਈ ਕਿ ਇਹ ਪ੍ਰਾਜੈਕਟ ਸੂਬੇ ਵਿੱਚ ਵਪਾਰ ਤੇ ਵਣਜ ਨੂੰ ਹੁਲਾਰਾ ਦੇਵੇਗਾ, ਜਿਸ ਨਾਲ ਪੰਜਾਬ ਦੇਸ਼ ਭਰ ਵਿੱਚੋਂ ਮੋਹਰੀ ਸੂਬਾ ਬਣ ਕੇ ਉੱਭਰੇਗਾ। ਉਨ੍ਹਾਂ ਕਿਹਾ ਕਿ ਕੇਂਦਰੀ ਮੰਤਰੀ ਦੇ ਦਖ਼ਲ ਨਾਲ ਇਸ ਪ੍ਰਾਜੈਕਟ ਉਤੇ ਕੰਮ ਵਿੱਚ ਹੋਰ ਤੇਜ਼ੀ ਆਵੇਗੀ, ਜਿਸ ਨਾਲ ਪੰਜਾਬ ਦੇ ਅਰਥਚਾਰੇ ਨੂੰ ਗਤੀ ਮਿਲੇਗੀ। ਭਗਵੰਤ ਸਿੰਘ ਮਾਨ ਨੇ ਇਹ ਵੀ ਆਖਿਆ ਕਿ ਇਹ ਸ਼ਾਹਰਾਹ ਇਸ ਖਿੱਤੇ ਵਿੱਚ ਆਰਥਿਕ ਗਤੀਵਿਧੀ ਲਈ ਹੁਲਾਰੇ ਦੇ ਨਾਲ-ਨਾਲ ਅਕੀਦਤ ਭੇਟ ਕਰਨ ਲਈ ਮਾਤਾ ਵੈਸ਼ਨੋ ਦੇਵੀ ਧਾਮ ਜਾਣ ਵਾਲੇ ਸ਼ਰਧਾਲੂਆਂ ਨੂੰ ਵੀ ਸਹੂਲਤ ਪ੍ਰਦਾਨ ਕਰੇਗਾ।
ਪੰਜਾਬ ਸਰਕਾਰ ਸੂਬੇ ਦੇ ਸਮੁੱਚੇ ਵਿਕਾਸ ਲਈ ਵਚਨਬੱਧ
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਸਮੁੱਚੇ ਵਿਕਾਸ ਲਈ ਵਚਨਬੱਧ ਹੈ, ਜਿਸ ਲਈ ਅਜਿਹੇ ਹੋਰ ਪ੍ਰਾਜੈਕਟ ਪੰਜਾਬ ਵਿੱਚ ਲਿਆਂਦੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਅਹਿਮ ਪ੍ਰਾਜੈਕਟ ਦੇ ਮੁਕੰਮਲ ਹੋਣ ਮਗਰੋਂ ਦਿੱਲੀ ਤੋਂ ਪੰਜਾਬ ਅਤੇ ਜੰਮੂ-ਕਸ਼ਮੀਰ ਜਾਣ ਵਾਲੇ ਖ਼ਾਸ ਤੌਰ ਉਤੇ ਮਾਤਾ ਵੈਸ਼ਨੋ ਦੇਵੀ ਧਾਮ ਜਾਣ ਵਾਲੇ ਯਾਤਰੂਆਂ ਦੇ ਸਮੇਂ ਤੇ ਪੈਸੇ ਦੀ ਬੱਚਤ ਹੋਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ 254 ਕਿਲੋਮੀਟਰ ਲੰਮਾ ਸ਼ਾਹਰਾਹ 11,510 ਕਰੋੜ ਰੁਪਏ ਦੀ ਲਾਗਤ ਨਾਲ ਬਣ ਰਿਹਾ ਹੈ ਅਤੇ ਇਹ ਪੰਜਾਬ ਦੇ ਨੌਂ ਜ਼ਿਲ੍ਹਿਆਂ ਜਲੰਧਰ, ਸੰਗਰੂਰ, ਮਾਲੇਰਕੋਟਲਾ, ਪਟਿਆਲਾ, ਕਪੂਰਥਲਾ, ਲੁਧਿਆਣਾ, ਅੰਮ੍ਰਿਤਸਰ, ਤਰਨ-ਤਾਰਨ ਅਤੇ ਗੁਰਦਾਸਪੁਰ ਵਿੱਚੋਂ ਲੰਘੇਗਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)