Amritsar News: ਗੁਰੂ ਨਗਰੀ 'ਚ ਪੈ ਰਹੀ ਸੰਘਣੀ ਧੁੰਦ ਤੇ ਠੰਢ ਦਾ ਕਹਿਰ!
Punjab News: ਅੰਮ੍ਰਿਤਸਰ ਵਿੱਚ ਸੰਘਣੀ ਧੁੰਦ ਨੇ ਲੋਕਾਂ ਦਾ ਜਿਊਣਾ ਔਖਾ ਕਰ ਦਿੱਤਾ ਹੈ। ਗੁਰੂ ਨਗਰੀ 'ਚ ਪੈ ਰਹੀ ਸੰਘਣੀ ਧੁੰਦ ਨੇ ਲੋਕਾਂ ਦਾ ਜਿਉਣਾ ਮੁਸ਼ਕਲ ਕਰ ਦਿੱਤਾ ਹੈ।
Amritsar News: ਅੰਮ੍ਰਿਤਸਰ ਵਿੱਚ ਸੰਘਣੀ ਧੁੰਦ ਨੇ ਲੋਕਾਂ ਦਾ ਜਿਊਣਾ ਔਖਾ ਕਰ ਦਿੱਤਾ ਹੈ। ਗੁਰੂ ਨਗਰੀ 'ਚ ਪੈ ਰਹੀ ਸੰਘਣੀ ਧੁੰਦ ਨੇ ਲੋਕਾਂ ਦਾ ਜਿਉਣਾ ਮੁਸ਼ਕਲ ਕਰ ਦਿੱਤਾ ਹੈ। ਸੰਘਣੀ ਧੁੰਦ ਕਾਰਨ ਜੀਟੀ ਰੋਡ ਤੇ ਹਾਈਵੇਅ ਦੇ ਨਾਲ-ਨਾਲ ਅੰਮ੍ਰਿਤਸਰ ਦੀਆਂ ਸੜਕਾਂ 'ਤੇ ਵੀ ਲੋਕਾਂ ਨੂੰ ਪੈਦਲ ਚੱਲਣ 'ਚ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਹੋਰ ਪੜ੍ਹੋ :ਭੁੱਲ ਕੇ ਵੀ ਚਾਹ ਦੇ ਨਾਲ ਨਾ ਖਾਓ ਇਹ 5 ਚੀਜ਼ਾਂ, ਨਹੀਂ ਤਾਂ ਹੋ ਜਾਓਗੇ ਕਈ ਬਿਮਾਰੀਆਂ ਦਾ ਸ਼ਿਕਾਰ
ਲੋਕਾਂ ਨੂੰ ਸਵੇਰੇ ਵਿਜ਼ੀਬਿਲਟੀ ਘੱਟ ਹੋਣ ਕਾਰਨ ਲੋਕਾਂ ਨੂੰ ਆਪਣੇ ਵਾਹਨਾਂ ਦੀਆਂ ਲਾਈਟਾਂ ਚਲਾ ਕੇ ਸੜਕਾਂ ਤੇ ਜਾਣਾ ਪੈ ਰਿਹਾ ਹੈ। ਸੰਘਣੀ ਧੁੰਦ ਦੇ ਵਿਚਕਾਰ ਲੋਕਾਂ ਨੂੰ ਕੁਝ ਫੁੱਟ ਦੀ ਦੂਰੀ ਤੋਂ ਵੀ ਦੇਖਣ ਵਿੱਚ ਮੁਸ਼ਕਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਠੰਢ ਤੇ ਧੁੰਦ ਤੋਂ ਬਚਣ ਲਈ ਲੋਕ ਅੱਗ ਸੇਕ ਰਹੇ ਹਨ।
ਲੋਕਾਂ ਦਾ ਕਹਿਣਾ ਹੈ ਕਿ ਠੰਢ ਕਾਰਨ ਉਨ੍ਹਾਂ ਨੂੰ ਆਪਣੇ ਕੰਮਾਂ-ਕਾਰਾਂ ਲਈ ਦੇਰੀ ਹੋ ਰਹੀ ਹੈ। ਸਰਕਾਰ ਨੂੰ ਚਾਹੀਦਾ ਹੈ ਕਿ ਕੋਹਰੇ ਦੇ ਮੱਦੇਨਜ਼ਰ ਸਕੂਲਾਂ ਦਾ ਸਮਾਂ ਵੀ ਵਧਾਇਆ ਜਾਵੇ। ਅਜਿਹੇ ਮੌਸਮ ਵਿੱਚ ਹਾਦਸਿਆਂ ਤੋਂ ਬਚਣ ਲਈ ਲੋਕਾਂ ਨੂੰ ਸਾਵਧਾਨੀਆਂ ਵਰਤਣੀਆਂ ਚਾਹੀਦੀਆਂ ਹਨ। ਆਪਣੇ ਵਾਹਨਾਂ ਨੂੰ ਹੌਲੀ ਰਫ਼ਤਾਰ ਨਾਲ ਚਲਾਉਣਾ ਚਾਹੀਦਾ ਹੈ।
ਉਧਰ, ਮੌਸਮ ਵਿਭਾਗ ਨੇ ਪੰਜਾਬ ਦੇ 18 ਜ਼ਿਲ੍ਹਿਆਂ ਲਈ 21 ਤੋਂ 24 ਦਸੰਬਰ ਤੱਕ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਤਹਿਤ ਇਨ੍ਹਾਂ ਜ਼ਿਲ੍ਹਿਆਂ ਵਿੱਚ ਸਵੇਰ ਤੇ ਸ਼ਾਮ ਨੂੰ ਸੰਘਣੀ ਧੁੰਦ ਛਾਈ ਰਹੇਗੀ। ਜਇਸ ਕਾਰਨ ਰਾਤ ਦੇ ਤਾਪਮਾਨ ਵਿੱਚ ਦੋ ਤੋਂ ਤਿੰਨ ਡਿਗਰੀ ਦੀ ਗਿਰਾਵਟ ਆ ਸਕਦੀ ਹੈ।
ਮੌਸਮ ਵਿਭਾਗ ਨੇ 23 ਦਸੰਬਰ ਨੂੰ ਮਾਝਾ ਤੇ ਦੁਆਬਾ ਖੇਤਰ ਦੇ ਜ਼ਿਲ੍ਹਿਆਂ ਵਿੱਚ ਕੁਝ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਸ਼ ਦੀ ਭਵਿੱਖਬਾਣੀ ਕੀਤੀ ਹੈ। ਅਜਿਹਾ 22 ਦਸੰਬਰ ਨੂੰ ਪੰਜਾਬ ਵਿੱਚ ਇੱਕ ਨਵੀਂ ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ ਹੋ ਰਿਹਾ ਹੈ।