Amritsar News : ਅੰਮ੍ਰਿਤਸਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਅੰਮ੍ਰਿਤਸਰ ( Amritsar) ਵਿਖੇ 02 ਨਵੰਬਰ 2022 ਨੂੰ ਪਲੇਸਮੈਂਟ ਕੈਂਪ ( Placement camp )ਲਗਾਇਆ ਜਾਵੇਗਾ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸੁਰਿੰਦਰ ਸਿੰਘ ਨੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਅੰਮ੍ਰਿਤਸਰ ਜ਼ਿਲ੍ਹੇ ਦੀਆਂ ਮਸ਼ਹੂਰ ਕੰਪਨੀਆਂ ਐੱਚ.ਡੀ.ਐੱਫ.ਸੀ ਲਾਈਫ਼,ਜੀਓ, ਏਜ਼ਾਇਲ ਹਰਬਲ ਅਤੇ ਰਿਸ਼ਬ ਯੂਨੀਕ ਇੰਡਸਟ੍ਰੀਅਲ ਪਾਰਕ ਵੱਲੋਂ ਭਾਗ ਲਿਆ ਜਾਵੇਗਾ।
ਇਸ ਪਲੇਸਮੈਂਟ ਕੈਂਪ ਵਿੱਚ ਕੰਪਨੀਆਂ ਵੱਲੋਂ ਸੇਲਜ਼ ਐਕਜ਼ਕਿਉੁਟਿਵ, ਫਾਇਬਰ ਸੇਲਜ਼, ਵੈਲਨੈੱਸ ਐਡਵਾਇਜ਼ਰ ਅਤੇ ਮਾਰਕੀਟਿੰਗ ਦੀਆਂ ਅਸਾਮੀਆਂ ਲਈ ਉਮੀਦਵਾਰਾਂ ਦੀ ਚੋਣ ਕੀਤੀ ਜਾਵੇਗੀ। ਇਸ ਕੈਂਪ ਵਿੱਚ ਭਾਗ ਲੈਣ ਵਾਲੇ ਉਮੀਦਵਾਰਾਂ ਲਈ ਵਿੱਦਿਅਕ ਯੋਗਤਾ ਘੱਟੋ-ਘੱਟ ਬਾਰ੍ਹਵੀਂ ਤੋਂ ਲੈ ਕੇ ਗ੍ਰੈਜੂਏਸ਼ਨ ਤੱਕ ਹੋਵੇਗੀ। ਇਸ ਕੈਂਪ ਵਿੱਚ ਲੜਕੇ- ਲੜਕੀਆਂ ਦੋਨੋਂ ਭਾਗ ਲੈ ਸਕਦੇ ਹਨ। ਇਸ ਪਲੇਸਮੈਂਟ ਕੈਂਪ ਵਿੱਚ ਅੰਮ੍ਰਿਤਸਰ ਜ਼ਿਲ੍ਹੇ ਦੀਆਂ ਮਸ਼ਹੂਰ ਕੰਪਨੀਆਂ ਐੱਚ.ਡੀ.ਐੱਫ.ਸੀ ਲਾਈਫ਼,ਜੀਓ, ਏਜ਼ਾਇਲ ਹਰਬਲ ਅਤੇ ਰਿਸ਼ਬ ਯੂਨੀਕ ਇੰਡਸਟ੍ਰੀਅਲ ਪਾਰਕ ਵੱਲੋਂ ਭਾਗ ਲਿਆ ਜਾਵੇਗਾ।
ਇਹ ਵੀ ਪੜ੍ਹੋ : Pulwama Attack : ਪੁਲਵਾਮਾ ਹਮਲੇ ਤੋਂ ਬਾਅਦ ਜਸ਼ਨ ਮਨਾਉਣ ਵਾਲੇ ਨੌਜਵਾਨ ਨੂੰ ਅਦਾਲਤ ਨੇ ਸੁਣਾਈ 5 ਸਾਲ ਦੀ ਕੈਦ, ਜਾਣੋ ਪੂਰਾ ਮਾਮਲਾ
ਵਿਕਰਮਜੀਤ ਡਿਪਟੀ ਡਾਇਰੈਕਟਰ, ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ,ਅੰਮ੍ਰਿਤਸਰ ਨੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਭਾਗ ਲੈਣ ਵਾਲੇ ਚਾਹਵਾਨ ਪ੍ਰਾਰਥੀ ਮਿਤੀ 02 ਨਵੰਬਰ 2022 ਨੂੰ ਸਵੇਰੇ 10.00 ਤੋਂ ਦੁਪਹਿਰ 02.00 ਵਜੇ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਨੇੜੇ ਜਿਲ੍ਹਾ ਕਚਹਿਰੀਆਂ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅੰਮ੍ਰਿਤਸਰ ਵਿਖੇ ਪਹੁੰਚ ਕੇ ਭਾਗ ਲੈ ਸਕਦੇ ਹਨ। ਵਧੇਰੇ ਜਾਣਕਾਰੀ ਲਈ ਪ੍ਰਾਰਥੀ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ,ਅੰਮ੍ਰਿਤਸਰ ਦੇ ਹੇੈਲਪਲਾਈਨ ਨੰ: 9915789068 ਤੇ ਸੰਪਰਕ ਕਰ ਸਕਦੇ ਹਨ।
ਇਹ ਵੀ ਪੜ੍ਹੋ : Singer AP Dhillon : ਮਸ਼ਹੂਰ ਪੰਜਾਬੀ ਗਾਇਕ ਤੇ ਰੈਪਰ ਏਪੀ ਢਿੱਲੋਂ ਨੂੰ ਲੱਗੀਆਂ ਗੰਭੀਰ ਸੱਟਾਂ , ਹਸਪਤਾਲ 'ਚ ਭਰਤੀ
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।