Amritsar News : ਅੰਮ੍ਰਿਤਸਰ ਪੁਲਿਸ ਨੇ ਉੱਤਰਾਖੰਡ ਦੇ ਦੇਹਰਾਦੂਨ ਦੀ ਇੱਕ ਫੈਕਟਰੀ ਦੇ ਮਾਲਕ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਉਸ ਕੋਲੋਂ ਕਰੀਬ ਸਾਢੇ ਚਾਰ ਲੱਖ ਨਸ਼ੇ ਦੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਉਹ ਬਗੈਰ ਲਾਇਸੰਸ ਇਹ ਗੋਲੀਆਂ ਬਣਾਉਂਦਾ ਸੀ ਤੇ ਕੈਮਿਸਟਾਂ ਨੂੰ ਸਪਲਾਈ ਕਰਦਾ ਸੀ। ਇਹ ਅੱਗੋਂ ਨਸ਼ਾ ਕਰਨ ਦੇ ਆਦੀ ਲੋਕਾਂ ਨੂੰ ਸਪਲਾਈ ਹੁੰਦੀਆਂ ਸੀ।
ਇਸ ਬਾਰੇ ਹਾਸਲ ਜਾਣਕਾਰੀ ਮੁਤਾਬਕ ਅੰਮ੍ਰਿਤਸਰ ਸ਼ਹਿਰੀ ਪੁਲਿਸ ਨੇ ਨਸ਼ੇ ਦੀ ਸਪਲਾਈ ਨੂੰ ਰੋਕਣ ਲਈ ਗੁਪਤ ਸੂਚਨਾ ਦੇ ਅਧਾਰ 'ਤੇ ਛਾਪੇਮਾਰੀ ਕਰਕੇ ਫੈਕਟਰੀ ਮਾਲਕ ਨੂੰ ਗ੍ਰਿਫਤਾਰ ਕੀਤਾ ਹੈ। ਅੰਮ੍ਰਿਤਸਰ ਪੁਲਿਸ ਦੇ ਆਈਪੀਐਸ ਅਧਿਕਾਰੀ ਨੇ ਨਾਮ ਨਾ ਛਪਣ ਦੀ ਸ਼ਰਤ 'ਤੇ ਜਾਣਕਾਰੀ ਦਿੱਤੀ ਕਿ ਕੁਝ ਦਿਨ ਪਹਿਲਾਂ ਬਰਾਮਦ ਕੀਤੀਆਂ ਨਸ਼ੇ ਦੀਆਂ ਗੋਲੀਆਂ ਸਮੇਤ ਕਾਬੂ ਕੀਤੇ ਗਏ ਮੁਲਜ਼ਮਾਂ ਤੋਂ ਪੁੱਛਗਿੱਛ ਮਗਰੋਂ ਉਤਰਾਖੰਡ (ਦੇਹਰਾਦੂਨ) ਸਥਿਤ ਇੱਕ ਫੈਕਟਰੀ ਦੇ ਮਾਲਕ ਨੂੰ ਗ੍ਰਿਫਤਾਰ ਕੀਤਾ ਹੈ।
ਇਸ ਸਬੰਧੀ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉਹ ਬਿਨਾ ਲਾਇਸੈਂਸ ਤੋਂ ਹੀ ਨਸ਼ੇ ਦੀ ਗੋਲੀਆਂ ਆਪਣੀ ਫੈਕਟਰੀ ਵਿੱਚ ਬਣਾਉਂਦਾ ਸੀ। ਇਸ ਨੂੰ ਬਾਅਦ ਵਿੱਚ ਵੱਖ-ਵੱਖ ਸੂਬਿਆਂ ਵਿੱਚ ਸਪਲਾਈ ਕਰਦਾ ਸੀ ਜੋ ਅੱਗੇ ਕੈਮਿਸਟ ਦੀਆਂ ਦੁਕਾਨਾਂ, ਨਸ਼ਾ ਤਸਕਰਾਂ ਤੇ ਨਸ਼ਾ ਕਰਨ ਦੇ ਆਦੀਆਂ ਤਕ ਪਹੁੰਚਦੀਆਂ ਸਨ। ਉਸ ਨੂੰ ਬੀਤੀ ਸ਼ਾਮ ਪੁਲਿਸ ਨੇ ਅੰਮ੍ਰਿਤਸਰ ਲਿਆ ਕੇ ਅਦਾਲਤ ਵਿੱਚ ਪੇਸ਼ ਕੀਤਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।