Amritsar News : ਅੰਮ੍ਰਿਤਸਰ ਦੇ ਕਟੜਾ ਬੱਗੀਆਂ ਇਲਾਕੇ ਵਿੱਚ ਰਹਿੰਦੇ ਦੋ ਸਕੇ ਭਰਾਵਾਂ ਦੀ ਕਥਿਤ ਨਸ਼ਿਆਂ ਕਾਰਨ ਮੌਤ ਹੋ ਗਈ। ਮ੍ਰਿਤਕ ਨੌਜਵਾਨਾਂ ਦੀ ਪਛਾਣ ਹਰਗੁਣ ਉਰਫ ਰੋਹਨ (24) ਤੇ ਕਾਲੂ (20) ਵਜੋਂ ਹੋਈ ਹੈ। ਇਸ ਮਾਮਲੇ ’ਤੇ ਪੀੜਤ ਪਰਿਵਾਰ ਕੁਝ ਵੀ ਕਹਿਣ ਨੂੰ ਤਿਆਰ ਨਹੀਂ, ਜਦੋਂਕਿ ਗੁਆਂਢੀਆਂ ਦਾ ਕਹਿਣਾ ਹੈ ਕਿ ਦੋਵੇਂ ਭਰਾ ਨਸ਼ੇ ਦੇ ਆਦੀ ਸਨ।
ਹਾਸਲ ਜਾਣਕਾਰੀ ਅਨੁਸਾਰ ਹਰਗੁਣ ਨਸ਼ੇ ਦੇ ਮਾਮਲੇ ’ਚ ਜੇਲ੍ਹ ਵਿੱਚ ਬੰਦ ਸੀ। ਜੇਲ੍ਹ ਵਿੱਚ ਅਚਨਚੇਤੀ ਉਸ ਦੀ ਤਬੀਅਤ ਵਿਗੜੀ, ਜਿਸ ਨੂੰ ਪਹਿਲਾਂ ਜੇਲ੍ਹ ਦੇ ਹਸਪਤਾਲ ਭੇਜਿਆ ਤੇ ਬਾਅਦ ਵਿੱਚ ਗੁਰੂ ਨਾਨਕ ਦੇਵ ਹਸਪਤਾਲ ਰੈਫਰ ਕੀਤਾ ਗਿਆ, ਜਿਥੇ ਬੀਤੇ ਦਿਨੀਂ ਉਸ ਦੀ ਇਲਾਜ ਦੌਰਾਨ ਮੌਤ ਹੋ ਗਈ।
ਮੁਹੱਲੇ ਦੇ ਲੋਕਾਂ ਦਾ ਕਹਿਣਾ ਹੈ ਕਿ ਵੱਡੇ ਭਰਾ ਦੀ ਖ਼ਬਰ ਸੁਣਨ ਮਗਰੋਂ ਕਾਲੂ ਬੇਚੈਨ ਹੋ ਗਿਆ ਸੀ ਤੇ ਉਸ ਨੇ ਵੀ ਨਸ਼ੇ ਦੀ ਓਵਰਡੋਜ਼ ਲੈ ਲਈ, ਜਿਸ ਕਾਰਨ ਉਹ ਬੇਸੁੱਧ ਹੋ ਗਿਆ। ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿਥੇ ਉਸ ਦੀ ਮੌਤ ਹੋ ਗਈ।
ਪੁਲਿਸ ਦੇ ਡੀਸੀਪੀ ਮੁਖਵਿੰਦਰ ਸਿੰਘ ਭੁੱਲਰ ਦਾ ਕਹਿਣਾ ਹੈ ਕਿ ਜੇਲ੍ਹ ਵਿਚ ਬੰਦ ਨੌਜਵਾਨ ਦੀ ਮੌਤ ਗੁਰਦੇ ਫੇਲ੍ਹ ਹੋਣ ਕਾਰਨ ਹੋਈ ਹੈ ਤੇ ਦੂਜੇ ਨੌਜਵਾਨ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਪਰਿਵਾਰ ਵੱਲੋਂ ਕੋਈ ਸ਼ਿਕਾਇਤ ਨਹੀਂ ਮਿਲੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।