Amritsar News: ਅੰਮ੍ਰਿਤਸਰ ਦੇ ਗੋਲਡਨ ਗੇਟ 'ਤੇ ਕਿਸਾਨ ਮਜ਼ਦੂਰ ਜਥੇਬੰਦੀਆਂ ਵੱਲੋਂ ਫੂਕਿਆ ਗਿਆ ਮਾਨ ਸਰਕਾਰ ਦਾ ਪੁਤਲਾ, ਕਿਸਾਨ ਆਗੂ ਪੰਧੇਰ ਨੇ ਆਖੀ ਇਹ ਗੱਲ
Punjab News: ਕਿਸਾਨ ਮਜ਼ਦੂਰ ਜਥੇਬੰਦੀ ਨੇ ਭਗਵੰਤ ਮਾਨ ਸਰਕਾਰ ਵੱਲੋਂ 26 ਮਾਰਕੀਟ ਕਮੇਟੀਆਂ ਤੋੜਨ ਦੇ ਫੈਸਲੇ ਵਿਰੁੱਧ ਆਪਣਾ ਗੁੱਸਾ ਜ਼ਾਹਿਰ ਕਰਦੇ ਹੋਏ ਮਾਨ ਸਰਕਾਰ ਦਾ ਪੁਤਲਾ ਫੂਕਿਆ।
Amritsar News: ਅੱਜ ਅੰਮ੍ਰਿਤਸਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਅੰਮ੍ਰਿਤਸਰ ਦੇ ਗੋਲਡਨ ਗੇਟ 'ਤੇ ਵੱਡੀ ਗਿਣਤੀ ਦੇ ਵਿੱਚ ਕਿਸਾਨਾਂ ਦਾ ਇਕੱਠ ਕੀਤਾ ਗਿਆ। ਸੂਬਾ ਆਗੂ ਸਰਵਣ ਸਿੰਘ ਪੰਧੇਰ, ਸੂਬਾ ਆਗੂ ਗੁਰਬਚਨ ਸਿੰਘ ਚੱਬਾ,ਸੂਬਾ ਆਗੂ ਜਰਮਨਜੀਤ ਸਿੰਘ ਬੰਡਾਲਾ ਦੀ ਅਗਵਾਈ ਹੇਠ ਗੋਲਡਨ ਗੇਟ ਅੰਮ੍ਰਿਤਸਰ ਵਿਖੇ ਭਗਵੰਤ ਮਾਨ ਸਰਕਾਰ ਦਾ ਪੁਤਲਾ ਫੂਕਿਆ ਗਿਆ।
Amritsar: Kisan Mazdoor Sangharsh Committee protested against Punjab Government. Punjab Government has amended Mandi Board Act 1961 and dissolved the Market Committee and merged it with another department. Protest was held against this. #FarmersProtest pic.twitter.com/OHUOfPM5bt
— Ashraph Dhuddy (@ashraphdhuddy) March 30, 2024
ਸੂਬਾ ਆਗੂ ਸਰਵਣ ਸਿੰਘ ਪੰਧੇਰ ਨੇ ਦੱਸੀ ਵਜ੍ਹਾ
ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਸਰਵਣ ਸਿੰਘ ਪੰਧੇਰ (Sarwan Singh Pandher) ਨੇ ਕਿਹਾ ਕਿ ਵਿਸ਼ਵ ਵਪਾਰ ਸੰਸਥਾ ਦੀ ਨੀਤੀ ਦੇ ਦਬਾਅ ਹੇਠ ਪੰਜਾਬ ਦੀ ਭਗਵੰਤ ਮਾਨ ਸਰਕਾਰ ਵਲੋਂ ਮੰਡੀ ਬੋਰਡ ਐਕਟ 1961 ਵਿੱਚ ਸੋਧ ਕਰਕੇ ਪੰਜਾਬ ਦੀਆਂ 26 ਮਾਰਕੀਟ ਕਮੇਟੀਆਂ ਭੰਗ ਕਰਕੇ ਦੂਜੇ ਵਿਭਾਗਾਂ ਵਿੱਚ ਰਲੇਵਾਂ ਕਰਕੇ ਪ੍ਰਾਈਵੇਟ ਕੰਪਨੀਆਂ ਦੁਆਰਾ ਬਣਾਏ ਹੋਏ 9 ਸਈਲੋ ਗੁਦਾਮਾਂ ਨੂੰ ਪ੍ਰਬੰਧ ਸੌਂਪ ਦਿੱਤਾ ਹੈ।
ਭਗਵੰਤ ਮਾਨ ਸਰਕਾਰ ਦਾ ਦੋਹਰਾ ਚਿਹਰਾ ਆਇਆ ਸਾਹਮਣੇ
ਅੰਮ੍ਰਿਤਸਰ ਵਿੱਚ ਅਟਾਰੀ,ਮਜੀਠਾ,ਮਹਿਤਾ ਆਦਿ ਮਾਰਕੀਟ ਕਮੇਟੀਆਂ ਖਤਮ ਕੀਤੀਆਂ ਗਈਆਂ ਹਨ। ਆਗੂਆਂ ਨੇ ਕਿਹਾ ਕਿ ਕੇਂਦਰ ਤੇ ਪੰਜਾਬ ਸਰਕਾਰ ਦਾ ਇਹ ਫੈਸਲਾ ਪੰਜਾਬ ਦੇ ਕਿਸਾਨਾਂ,ਮਜ਼ਦੂਰਾਂ ਤੇ ਦੇਸ਼ ਦੇ ਸੰਘੀ ਢਾਂਚੇ ਲਈ ਬਹੁਤ ਖਤਰਨਾਕ ਹੈ ਅਤੇ ਇਸ ਨਾਲ ਆਪਣੇ ਆਪ ਨੂੰ ਕਿਸਾਨਾਂ ਦੇ ਹਿੱਤ ਵਿੱਚ ਦੱਸਣ ਵਾਲੀ ਭਗਵੰਤ ਮਾਨ ਸਰਕਾਰ ਦਾ ਦੋਹਰਾ ਚਿਹਰਾ ਸਾਹਮਣੇ ਆਇਆ ਹੈ। ਅਸਲ ਵਿੱਚ ਕਿਸਾਨ ਅੰਦੋਲਨ ਦੇ ਦਬਾਅ ਹੇਠ ਤਿੰਨ ਕਾਲੇ ਕਾਨੂੰਨ ਤਾਂ ਭਾਵੇਂ ਰੱਦ ਕਰ ਦਿੱਤੇ ਗਏ ਪਰ ਹੁਣ ਉਨ੍ਹਾਂ ਨੂੰ ਅੰਦਰਖਾਤੇ ਲਾਗੂ ਕੀਤਾ ਜਾ ਰਿਹਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।