Amritsar News: ਅੱਜ ਅੰਮ੍ਰਿਤਸਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਅੰਮ੍ਰਿਤਸਰ ਦੇ ਗੋਲਡਨ ਗੇਟ 'ਤੇ ਵੱਡੀ ਗਿਣਤੀ ਦੇ ਵਿੱਚ ਕਿਸਾਨਾਂ ਦਾ ਇਕੱਠ ਕੀਤਾ ਗਿਆ। ਸੂਬਾ ਆਗੂ ਸਰਵਣ ਸਿੰਘ ਪੰਧੇਰ, ਸੂਬਾ ਆਗੂ ਗੁਰਬਚਨ ਸਿੰਘ ਚੱਬਾ,ਸੂਬਾ ਆਗੂ ਜਰਮਨਜੀਤ ਸਿੰਘ ਬੰਡਾਲਾ ਦੀ ਅਗਵਾਈ ਹੇਠ ਗੋਲਡਨ ਗੇਟ ਅੰਮ੍ਰਿਤਸਰ ਵਿਖੇ ਭਗਵੰਤ ਮਾਨ ਸਰਕਾਰ ਦਾ ਪੁਤਲਾ ਫੂਕਿਆ ਗਿਆ।


 






ਸੂਬਾ ਆਗੂ ਸਰਵਣ ਸਿੰਘ ਪੰਧੇਰ ਨੇ ਦੱਸੀ ਵਜ੍ਹਾ


ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਸਰਵਣ ਸਿੰਘ ਪੰਧੇਰ (Sarwan Singh Pandher) ਨੇ ਕਿਹਾ ਕਿ ਵਿਸ਼ਵ ਵਪਾਰ ਸੰਸਥਾ ਦੀ ਨੀਤੀ ਦੇ ਦਬਾਅ ਹੇਠ ਪੰਜਾਬ ਦੀ ਭਗਵੰਤ ਮਾਨ ਸਰਕਾਰ ਵਲੋਂ ਮੰਡੀ ਬੋਰਡ ਐਕਟ 1961 ਵਿੱਚ ਸੋਧ ਕਰਕੇ ਪੰਜਾਬ ਦੀਆਂ 26 ਮਾਰਕੀਟ ਕਮੇਟੀਆਂ ਭੰਗ ਕਰਕੇ ਦੂਜੇ ਵਿਭਾਗਾਂ ਵਿੱਚ ਰਲੇਵਾਂ ਕਰਕੇ ਪ੍ਰਾਈਵੇਟ ਕੰਪਨੀਆਂ ਦੁਆਰਾ ਬਣਾਏ ਹੋਏ 9 ਸਈਲੋ ਗੁਦਾਮਾਂ ਨੂੰ ਪ੍ਰਬੰਧ ਸੌਂਪ ਦਿੱਤਾ ਹੈ।


ਭਗਵੰਤ ਮਾਨ ਸਰਕਾਰ ਦਾ ਦੋਹਰਾ ਚਿਹਰਾ ਆਇਆ ਸਾਹਮਣੇ


ਅੰਮ੍ਰਿਤਸਰ ਵਿੱਚ ਅਟਾਰੀ,ਮਜੀਠਾ,ਮਹਿਤਾ ਆਦਿ ਮਾਰਕੀਟ ਕਮੇਟੀਆਂ ਖਤਮ ਕੀਤੀਆਂ ਗਈਆਂ ਹਨ। ਆਗੂਆਂ ਨੇ ਕਿਹਾ ਕਿ ਕੇਂਦਰ ਤੇ ਪੰਜਾਬ ਸਰਕਾਰ ਦਾ ਇਹ ਫੈਸਲਾ ਪੰਜਾਬ ਦੇ ਕਿਸਾਨਾਂ,ਮਜ਼ਦੂਰਾਂ ਤੇ ਦੇਸ਼ ਦੇ ਸੰਘੀ ਢਾਂਚੇ ਲਈ ਬਹੁਤ ਖਤਰਨਾਕ ਹੈ ਅਤੇ ਇਸ ਨਾਲ ਆਪਣੇ ਆਪ ਨੂੰ ਕਿਸਾਨਾਂ ਦੇ ਹਿੱਤ ਵਿੱਚ ਦੱਸਣ ਵਾਲੀ ਭਗਵੰਤ ਮਾਨ ਸਰਕਾਰ ਦਾ ਦੋਹਰਾ ਚਿਹਰਾ ਸਾਹਮਣੇ ਆਇਆ ਹੈ। ਅਸਲ ਵਿੱਚ ਕਿਸਾਨ ਅੰਦੋਲਨ ਦੇ ਦਬਾਅ ਹੇਠ ਤਿੰਨ ਕਾਲੇ ਕਾਨੂੰਨ ਤਾਂ ਭਾਵੇਂ ਰੱਦ ਕਰ ਦਿੱਤੇ ਗਏ ਪਰ ਹੁਣ ਉਨ੍ਹਾਂ ਨੂੰ ਅੰਦਰਖਾਤੇ ਲਾਗੂ ਕੀਤਾ ਜਾ ਰਿਹਾ ਹੈ।



ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।