Amritsar News : ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਦਿੱਲੀ ਮੋਰਚੇ ਦੀ ਦੂਜੀ ਵਰ੍ਹੇਗੰਢ ’ਤੇ ਸੂਬਾ ਪ੍ਰਧਾਨ ਸਤਨਾਮ‌‌ ਸਿੰਘ ਪੰਨੂ ਤੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦੀ ਅਗਵਾਈ ਵਿੱਚ 10 ਜ਼ਿਲ੍ਹਿਆਂ ਵਿੱਚ ਜ਼ਿਲ੍ਹਾ ਹੈਡਕੁਆਰਟਰਾਂ ’ਤੇ ਮੋਰਚੇ ਸ਼ੁਰੂ ਕਰ ਦਿੱਤੇ ਗਏ ਹਨ। 


ਇਸ ਬਾਰੇ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਸੂਬਾ ਆਗੂ ਗੁਰਬਚਨ ਸਿੰਘ ਚੱਬਾ, ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਕਲੇਰਬਾਲਾ ਅਤੇ ਜ਼ਿਲ੍ਹਾ ਸਕੱਤਰ ਗੁਰਲਾਲ ਸਿੰਘ ਮਾਨ ਨੇ ਕਿਹਾ ਕਿ ਹਜ਼ਾਰਾਂ ਦੀ ਗਿਣਤੀ ਵਿੱਚ ਕਿਸਾਨ-ਮਜ਼ਦੂਰ ਤੇ ਔਰਤਾਂ ਨੇ ਮੋਰਚਾ ਸੰਭਾਲਿਆ। ਆਗੂਆਂ ਨੇ ਦੱਸਿਆ ਕਿ 10 ਜ਼ਿਲ੍ਹਿਆਂ ਗੁਰਦਾਸਪੁਰ, ਅੰਮ੍ਰਿਤਸਰ, ਤਰਨ-ਤਾਰਨ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਮੋਗਾ, ਫ਼ਿਰੋਜ਼ਪੁਰ, ਫਾਜ਼ਿਲਕਾ, ਫ਼ਰੀਦਕੋਟ‌ ਦੇ ਜ਼ਿਲ੍ਹਾ ਹੈਡਕੁਆਰਟਰਾਂ ਤੇ ਲੰਮੇ ਸਮੇਂ ਦੇ ਮੋਰਚੇ ‌ਸ਼ੁਰੂ ਕੀਤੇ ਗਏ ਹਨ। 


ਉਨ੍ਹਾਂ ਕਿਹਾ ਕਿ ਨੌਂ ਜ਼ਿਲ੍ਹਿਆਂ ਮੁਕਤਸਰ, ਮਾਨਸਾ, ਬਰਨਾਲਾ, ਸੰਗਰੂਰ, ਮਾਲੇਰਕੋਟਲਾ, ਪਟਿਆਲਾ, ਫਤਿਹਗੜ੍ਹ ਸਾਹਿਬ, ਰੋਪੜ, ਲੁਧਿਆਣਾ ਵਿੱਚ ਮੰਗ ਪੱਤਰ ਦਿੱਤੇ ਜਾ ਰਹੇ ਹਨ। ਆਗੂਆਂ ਨੇ ਕਿਹਾ ਕਿ ਸਰਕਾਰਾਂ ਪੂਰਾ ਜ਼ੋਰ ਲੋਕ ਹਿੱਤਾਂ ਖ਼ਿਲਾਫ਼ ਜਾ ਕੇ ਕਾਰਪੋਰੇਟ ਦੇ ਹੱਕ ਵਿਚ ਭੁਗਤਣ ’ਤੇ ਲੱਗਾ ਹੋਇਆ ਹੈ।


ਪੰਜਾਬ ਭਰ ‘ਚ 17 ਸਬ-ਡਵੀਜ਼ਨਾਂ, ਤਹਿਸੀਲਾਂ ਤੇ ਸਬ-ਤਹਿਸੀਲਾਂ ਦੀਆਂ ਬਣਨਗੀਆਂ ਸ਼ਾਨਦਾਰ ਬਿਲਡਿੰਗਾਂ


ਜਲੰਧਰ : ਇਸ ਦੌਰਾਨ ਕਿਸਾਨੀ ਅੰਦੋਲਨ ਦੌਰਾਨ ਜਾਨਾਂ ਵਾਰਨ ਵਾਲੇ 700 ਕਿਸਾਨਾਂ ਨੂੰ ਸ਼ਰਧਾਜਲੀਆਂ ਭੇਟ ਕੀਤੀਆਂ ਗਈਆਂ। ਇਸ ਦੌਰਾਨ ਬੁਲਾਰਿਆਂ ਨੇ ਪੰਜਾਬ ਤੇ ਕੇਂਦਰ ਸਰਕਾਰ ’ਤੇ ਕਿਸਾਨਾਂ ਮੰਗਾਂ ਮੰਨਣ ਤੋਂ ਮੁੱਕਰਨ ਦਾ ਦੋਸ਼ ਲਾਇਆ। ਜਥੇਬੰਦੀ ਦੇ ਸੂਬਾ ਸੰਗਠਨ ਸਕੱਤਰ ਸੁਖਵਿੰਦਰ ਸਿੰਘ ਸਭਰਾ  ਨੇ ਕਿਹਾ ਕਿ ਚਿੱਟੀ ਵੇਈਂ, ਸਤਲੁਜ, ਬਿਆਸ ਵਿੱਚ  ਪੈ ਰਹੇ ਜਲੰਧਰ, ਲੁਧਿਆਣੇ, ਫਿਲੌਰ ਸਣੇ ਹੋਰ ਸ਼ਹਿਰਾਂ ਦੇ ਸੀਵਰੇਜ ਦਾ ਗੰਦਾ ਪਾਣੀ ਕੁਦਰਤੀ ਸਰੋਤਾਂ ਨੂੰ ਦੂਸ਼ਿਤ ਕਰ ਰਿਹਾ ਹੈ। 


ਉਨ੍ਹਾਂ ਕਿਹਾ ਕਿ ਦਿੱਲੀ ਸੰਘਰਸ਼ ਵਿੱਚ ਸ਼ਹੀਦ ਹੋ ਚੁੱਕੇ ਕਿਸਾਨਾਂ-ਮਜ਼ਦੂਰਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਤੇ ਸਰਕਾਰੀ ਨੌਕਰੀਆਂ ਦਿੱਤੀਆਂ ਜਾਣ। ਹੜ੍ਹਾਂ  ਕਾਰਨ ਖ਼ਰਾਬ ਹੋਈ ਫ਼ਸਲ ਦਾ ਮੁਆਵਜ਼ਾ ਦਿੱਤਾ ਜਾਵੇ। ਨਵੇਂ ਬਣਾਏ ਜਾ ਰਹੇ ਹਾਈਵੇਅ ਲਈ ਐਕੁਆਇਰ ਕੀਤੀ ਜਾਂਦੀ ਜ਼ਮੀਨ ਦਾ ਮਾਰਕੀਟ ਰੇਟ ਨਾਲੋਂ ਚਾਰ ਗੁਣਾ ਮੁਆਵਜ਼ਾ ਦਿੱਤਾ ਜਾਵੇ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।