ਪੜਚੋਲ ਕਰੋ

Amritsar News: ਸਵੇਰੇ ਦੇਰੀ ਨਾਲ ਉੱਠਦੀ ਸੀ ਗਰਭਵਤੀ, ਸਹੁਰੇ ਵੱਲੋਂ ਲੜਕੀ ਦੇ ਪਿਤਾ ਤੇ ਭਰਾ ਦਾ ਗੋਲੀਆਂ ਮਾਰ ਕੇ ਕਤਲ

Amritsar Crime News: ਪੁਲਿਸ ਨੇ ਮੁਲਜ਼ਮ ਹਰਜੀਤ ਸਿੰਘ ਵਾਸੀ ਤੇਜ ਨਗਰ ਨੂੰ ਗ੍ਰਿਫ਼ਤਾਰ ਕਰਕੇ ਪਿਸਤੌਲ ਬਰਾਮਦ ਕਰਕੇ ਉਸ ਖ਼ਿਲਾਫ਼ ਦੋਹਰੇ ਕਤਲ ਦਾ ਕੇਸ ਦਰਜ ਕਰ ਲਿਆ ਹੈ। ਦੋਵੇਂ ਮ੍ਰਿਤਕਾਂ ਦੀ ਪਛਾਣ ਦਲਜੀਤ ਸਿੰਘ (55) ਤੇ ਗੁਰਪ੍ਰੀਤ ਸਿੰਘ (17) ਵਾਸੀ ਤੇਜ ਨਗਰ ਚੌਕ ਵਜੋਂ ਹੋਈ ਹੈ। 

Amritsar News: ਅੰਮ੍ਰਿਤਸਰ ਦੇ ਬੀ ਡਿਵੀਜ਼ਨ ਥਾਣਾ ਖੇਤਰ ਵਿੱਚ ਸਥਿਤ ਤੇਜ ਨਗਰ ਵਿੱਚ ਇੱਕ ਵਿਆਹੁਤਾ ਦੇ ਦੇਰ ਨਾਲ ਉੱਠਣ ਨੂੰ ਲੈ ਕੇ ਹੋਏ ਝਗੜੇ ਨੇ ਖੂਨੀ ਰੂਪ ਲੈ ਲਿਆ। ਲੜਕੀ ਦੇ ਸਹੁਰੇ ਨੇ ਆਪਣੇ ਕੁੜਮ ਤੇ ਉਸ ਦੇ ਨਾਬਾਲਗ ਪੁੱਤਰ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਪੁਲਿਸ ਨੇ ਮੁਲਜ਼ਮ ਹਰਜੀਤ ਸਿੰਘ ਵਾਸੀ ਤੇਜ ਨਗਰ ਨੂੰ ਗ੍ਰਿਫ਼ਤਾਰ ਕਰਕੇ ਪਿਸਤੌਲ ਬਰਾਮਦ ਕਰਕੇ ਉਸ ਖ਼ਿਲਾਫ਼ ਦੋਹਰੇ ਕਤਲ ਦਾ ਕੇਸ ਦਰਜ ਕਰ ਲਿਆ ਹੈ। ਦੋਵੇਂ ਮ੍ਰਿਤਕਾਂ ਦੀ ਪਛਾਣ ਦਲਜੀਤ ਸਿੰਘ (55) ਤੇ ਗੁਰਪ੍ਰੀਤ ਸਿੰਘ (17) ਵਾਸੀ ਤੇਜ ਨਗਰ ਚੌਕ ਵਜੋਂ ਹੋਈ ਹੈ। 

ਸਥਾਨਕ ਲੋਕਾਂ ਨੇ ਦੱਸਿਆ ਕਿ ਐਤਵਾਰ ਰਾਤ ਹਰਜੀਤ ਸਿੰਘ ਤੇ ਦਲਜੀਤ ਸਿੰਘ ਵਿਚਕਾਰ ਕਿਸੇ ਗੱਲ ਨੂੰ ਲੈ ਕੇ ਝਗੜਾ ਹੋ ਗਿਆ ਸੀ। ਮ੍ਰਿਤਕ ਦਲਜੀਤ ਸਿੰਘ ਦੇ ਭਰਾ ਗੁਰਜੀਤ ਸਿੰਘ ਵਾਸੀ ਤੇਜ ਨਗਰ ਚੌਕ ਨੇ ਦੱਸਿਆ ਕਿ ਉਸ ਦੇ ਭਰਾ ਨੇ ਆਪਣੀ ਲੜਕੀ ਦਾ ਵਿਆਹ 6 ਮਹੀਨੇ ਪਹਿਲਾਂ ਸੰਧੂ ਬਿਲਡਿੰਗ ਮਟੀਰੀਅਲ ਦੇ ਮਾਲਕ ਹਰਜੀਤ ਸਿੰਘ ਸੰਧੂ ਦੇ ਪੁੱਤਰ ਨਵਜੋਤ ਸਿੰਘ ਵਾਸੀ ਤੇਜ ਨਗਰ ਨਾਲ ਕੀਤਾ ਸੀ। ਉਸ ਦੀ ਧੀ ਹੁਣ ਗਰਭਵਤੀ ਸੀ। ਗਰਭਵਤੀ ਵਿਆਹੁਤਾ ਦੇ ਸਵੇਰੇ ਦੇਰ ਨਾਲ ਜਾਗਣ ਨੂੰ ਲੈ ਕੇ ਦੋ ਪਰਿਵਾਰਾਂ ਵਿੱਚ ਝਗੜਾ ਹੋ ਗਿਆ। 

ਉਨ੍ਹਾਂ ਕਿਹਾ ਕਿ ਸਹੁਰਾ ਪਰਿਵਾਰ ਇਸ ਗੱਲ ਤੋਂ ਖਫਾ ਸੀ ਕਿ ਗਰਭਵਤੀ ਵਿਆਹੁਤਾ ਸਵੇਰੇ ਛੇ ਵਜੇ ਦੀ ਬਜਾਏ ਅੱਠ ਵਜੇ ਉੱਠਦੀ ਹੈ। ਲੜਕੀ ਵਾਲਿਆਂ ਦਾ ਕਹਿਣਾ ਸੀ ਕਿ ਨਵਾਂ ਵਿਆਹ ਹੋਇਆ ਹੈ। ਹੌਲੀ-ਹੌਲੀ ਸਭ ਕੁਝ ਠੀਕ ਹੋ ਜਾਵੇਗਾ। ਬੇਟੀ ਵੀ ਗਰਭਵਤੀ ਹੈ, ਇਸ ਲਈ ਉਸ ਦਾ ਧਿਆਨ ਰੱਖਿਆ ਜਾਵੇ। ਇਸ ਮੁੱਦੇ 'ਤੇ ਦੋਵੇਂ ਧਿਰਾਂ ਆਪਸ 'ਚ ਭਿੜ ਗਈਆਂ। 

ਗੁਰਜੀਤ ਸਿੰਘ ਨੇ ਦੱਸਿਆ ਕਿ ਐਤਵਾਰ ਸ਼ਾਮ ਨੂੰ ਉਸ ਨੇ ਆਪਣੀ ਪਤਨੀ ਨਾਲ ਕਿਤੇ ਜਾਣਾ ਸੀ। ਇਸ ਦੌਰਾਨ ਉਸ ਨੂੰ ਫੋਨ ਆਇਆ ਕਿ ਉਸ ਦੇ ਭਰਾ ਦਲਜੀਤ ਸਿੰਘ ਨੂੰ ਗੋਲੀ ਲੱਗੀ ਹੈ। ਜਦੋਂ ਉਹ ਉੱਥੇ ਪਹੁੰਚੇ ਤਾਂ ਪਤਾ ਲੱਗਾ ਕਿ ਦਲਜੀਤ ਸਿੰਘ ਦੇ 17 ਸਾਲਾ ਲੜਕੇ ਗੁਰਪ੍ਰੀਤ ਸਿੰਘ ਨੂੰ ਵੀ ਹਰਜੀਤ ਸਿੰਘ ਨੇ ਗੋਲੀ ਮਾਰ ਦਿੱਤੀ ਹੈ। ਇਸ ਤੋਂ ਤੁਰੰਤ ਬਾਅਦ ਗੁਆਂਢੀਆਂ ਨੇ ਪਿਓ-ਪੁੱਤ ਨੂੰ ਤੁਰੰਤ ਸ਼੍ਰੀ ਗੁਰੂ ਰਾਮਦਾਸ ਜੀ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਦਲਜੀਤ ਸਿੰਘ ਨੂੰ ਮ੍ਰਿਤਕ ਐਲਾਨ ਦਿੱਤਾ। ਜਦਕਿ ਪੁੱਤਰ ਦੀ ਸੋਮਵਾਰ ਸ਼ਾਮ ਕਰੀਬ 7 ਵਜੇ ਅਮਨਦੀਪ ਹਸਪਤਾਲ 'ਚ ਮੌਤ ਹੋ ਗਈ।

ਸੀਆਈਏ ਇੰਚਾਰਜ ਇੰਸਪੈਕਟਰ ਅਮਨਦੀਪ ਸਿੰਘ ਨੇ ਦੱਸਿਆ ਕਿ ਗੁਰਪ੍ਰੀਤ ਸਿੰਘ ਤੇ ਉਸ ਦੇ ਪਿਤਾ ਦਲਜੀਤ ਸਿੰਘ ਨੂੰ ਤੇਜ ਨਗਰ ਵਿੱਚ ਪਰਿਵਾਰਕ ਝਗੜੇ ਵਿੱਚ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਇਸ 'ਚ ਮੁੱਖ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਵਾਰਦਾਤ ਦੌਰਾਨ ਵਰਤਿਆ ਗਿਆ ਹਥਿਆਰ ਵੀ ਬਰਾਮਦ ਕਰ ਲਿਆ ਗਿਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਟਾਪ ਹੈਡਲਾਈਨ

ਅੰਮ੍ਰਿਤਸਰ 'ਚ 7 ਕਿਲੋ ਹੈਰੋਇਨ ਸਣੇ ਤਸਕਰ ਗ੍ਰਿਫਤਾਰ, BSF ਕੈਂਪਸ ਦੇ ਸਾਹਮਣੇ ਕਿਰਾਏ ਦੇ ਮਕਾਨ 'ਚ ਮਿਲਿਆ ਨਸ਼ਾ
ਅੰਮ੍ਰਿਤਸਰ 'ਚ 7 ਕਿਲੋ ਹੈਰੋਇਨ ਸਣੇ ਤਸਕਰ ਗ੍ਰਿਫਤਾਰ, BSF ਕੈਂਪਸ ਦੇ ਸਾਹਮਣੇ ਕਿਰਾਏ ਦੇ ਮਕਾਨ 'ਚ ਮਿਲਿਆ ਨਸ਼ਾ
 Punjab 'ਚ ਆਵਾਰਾ ਕੁੱਤਿਆਂ ਦੇ ਹਮਲਿਆਂ ਕਾਰਨ ਬਜ਼ੁਰਗਾਂ ਦੀ ਮੌਤ 'ਤੇ PHRC ਸਖ਼ਤ, ਲੁਧਿਆਣਾ ਤੇ ਅੰਮ੍ਰਿਤਸਰ ਦੇ DC ਤੋਂ ਮੰਗੀ ਰਿਪੋਰਟ
Punjab 'ਚ ਆਵਾਰਾ ਕੁੱਤਿਆਂ ਦੇ ਹਮਲਿਆਂ ਕਾਰਨ ਬਜ਼ੁਰਗਾਂ ਦੀ ਮੌਤ 'ਤੇ PHRC ਸਖ਼ਤ, ਲੁਧਿਆਣਾ ਤੇ ਅੰਮ੍ਰਿਤਸਰ ਦੇ DC ਤੋਂ ਮੰਗੀ ਰਿਪੋਰਟ
Amritsar ਦੇ ਇੱਕ ਹੋਟਲ 'ਚ ਭਿਆਨਕ ਅੱਗ , CP ਦੀ ਕੋਠੀ ਨੇੜੇ ਹੋਣ ਕਾਰਨ ਖਾਲੀ ਕਰਵਾਇਆ ਇਲਾਕਾ  
Amritsar ਦੇ ਇੱਕ ਹੋਟਲ 'ਚ ਭਿਆਨਕ ਅੱਗ , CP ਦੀ ਕੋਠੀ ਨੇੜੇ ਹੋਣ ਕਾਰਨ ਖਾਲੀ ਕਰਵਾਇਆ ਇਲਾਕਾ  
Punjab News: ਪੰਜਾਬ 'ਚ ਵੱਡੀ ਵਾਰਦਾਤ, ਗਰਲਫ੍ਰੈਂਡ ਨੇ ਚਚੇਰੇ ਭਰਾ ਨਾਲ ਮਿਲ ਕੇ ਬੁਆਏਫ੍ਰੈਂਡ ਨੂੰ ਜ਼ਿੰਦਾ ਜਲਾਇਆ; ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਗਰਲਫ੍ਰੈਂਡ ਨੇ ਚਚੇਰੇ ਭਰਾ ਨਾਲ ਮਿਲ ਕੇ ਬੁਆਏਫ੍ਰੈਂਡ ਨੂੰ ਜ਼ਿੰਦਾ ਜਲਾਇਆ; ਫਿਰ...

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
Embed widget