Amritsar News: ਹਵਾਈ ਸੈਨਾ 'ਚ ਭਰਤੀ ਹੋਣ ਵਾਲਿਆਂ ਲਈ ਖੁਸ਼ਖਬਰੀ! 23 ਨਵੰਬਰ ਤੱਕ ਕਰੋ ਆਨਲਾਈਨ ਅਪਲਾਈ
Amritsar News: ਹਵਾਈ ਸੈਨਾ ਵਿੱਚ ਭਰਤੀ ਹੋਣ ਵਾਲਿਆਂ ਲਈ ਖੁਸ਼ਖਬਰੀ ਹੈ। ਅਗਨੀਪਥ ਸਕੀਮ ਤਹਿਤ ਭਾਰਤੀ ਹਵਾਈ ਫੌਜ ਵਿੱਚ ਭਰਤੀ ਕੀਤੀ ਜਾ ਰਹੀ ਹੈ।
Amritsar News: ਹਵਾਈ ਸੈਨਾ ਵਿੱਚ ਭਰਤੀ ਹੋਣ ਵਾਲਿਆਂ ਲਈ ਖੁਸ਼ਖਬਰੀ ਹੈ। ਅਗਨੀਪਥ ਸਕੀਮ ਤਹਿਤ ਭਾਰਤੀ ਹਵਾਈ ਫੌਜ ਵਿੱਚ ਭਰਤੀ ਕੀਤੀ ਜਾ ਰਹੀ ਹੈ। ਇਸ ਲਈ ਯੋਗ ਉਮੀਦਵਾਰਾਂ ਤੋਂ ਅਰਜ਼ੀਆਂ ਮੰਗੀਆਂ ਗਈਆਂ ਹਨ। ਆਨਲਾਈਨ ਰਜਿਸਟਰੇਸ਼ਨ 7 ਨਵੰਬਰ ਤੋਂ ਸ਼ੁਰੂ ਹੋ ਚੁੱਕੀ ਹੈ ਤੇ 23 ਨਵੰਬਰ ਆਨਲਾਈਨ ਅਪਲਾਈ ਕੀਤਾ ਜਾ ਸਕਦਾ ਹੈ।
ਹਾਸਲ ਜਾਣਕਾਰੀ ਮੁਤਾਬਕ ਭਾਰਤੀ ਹਵਾਈ ਫੌਜ ਵੱਲੋਂ ਅਗਨੀਪਥ ਸਕੀਮ ਤਹਿਤ ਅਗਨੀਵੀਰ ਵਾਯੂ ਦੀ ਭਰਤੀ ਲਈ ਆਨਲਾਈਨ ਅਰਜ਼ੀਆਂ ਮੰਗੀਆਂ ਗਈਆਂ ਹਨ। ਡਿਪਟੀ ਡਾਇਰੈਕਟਰ ਵਿਕਰਮਜੀਤ ਨੇ ਦੱਸਿਆ ਕਿ ਭਾਰਤੀ ਹਵਾਈ ਸੈਨਾ ਵੱਲੋਂ ਅਗਨੀਵੀਰਾਂ ਦੀ ਭਰਤੀ ਲਈ ਆਨਲਾਈਨ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਦੀ ਆਨਲਾਈਨ ਰਜਿਸਟਰੇਸ਼ਨ 7 ਨਵੰਬਰ ਤੋਂ ਸ਼ੁਰੂ ਹੋ ਚੁੱਕੀ ਹੈ, ਜਿਸ ਦੀ ਆਖਰੀ ਮਿਤੀ 23 ਨਵੰਬਰ ਸ਼ਾਮ 5 ਵਜੇ ਤੱਕ ਹੈ। ਇਸ ਵਿੱਚ ਅਣ-ਵਿਆਹੇ ਭਾਰਤੀ ਲੜਕੇ ਤੇ ਲੜਕੀਆਂ ਹੀ ਅਪਲਾਈ ਕਰ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਬਾਰ੍ਹਵੀਂ ਵਿੱਚ ਗਣਿਤ, ਫਿਜ਼ਿਕਸ ਤੇ ਅੰਗਰੇਜ਼ੀ ਵਿੱਚ 50 ਫੀਸਦੀ ਅੰਕ ਜਾਂ ਮਕੈਨੀਕਲ, ਇਲੈਕਟਰੀਕਲ, ਇਲੈਕਟਰੌਨਿਕਸ, ਆਟੋਮੋਬਾਈਲ, ਕੰਪਿਊਟਰ ਸਾਇੰਸ ਵਿੱਚ ਤਿੰਨ ਸਾਲ ਦੇ ਡਿਪਲੋਮਾ ਵਿੱਚ 50 ਫੀਸਦੀ ਅੰਕ ਜਾਂ ਦੋ ਸਾਲ ਦੇ ਵੋਕੇਸ਼ਨਲ ਕੋਰਸ ਵਿੱਚ 50 ਫੀਸਦੀ ਅੰਕ ਹੋਣਾ ਜ਼ਰੂਰੀ ਹੈ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :