ਪੜਚੋਲ ਕਰੋ

Amritsar News: ਅੰਮ੍ਰਿਤਸਰ ਨੇੜੇ ਧਮਾਕਿਆਂ ਬਾਰੇ ਅਹਿਮ ਖੁਲਾਸੇ, ਜਾਣੋ ਕੌਣ ਹੈ ਮੁੱਖ ਸਾਜਿਸ਼ਘਾੜਾ ਆਜ਼ਾਦ ਬੀਰ ?

Amritsar News: ਅੰਮ੍ਰਿਤਸਰ ਨੇੜੇ ਧਮਾਕਿਆਂ ਬਾਰੇ ਅਹਿਮ ਖੁਲਾਸੇ ਹੋਏ ਹਨ। ਮੁੱਢਲੀ ਜਾਣਕਾਰੀ ਮੁਤਾਬਕ ਇਹ ਧਮਾਕੇ ਕਿਸੇ ਨੁਕਸਾਨ ਲਈ ਨਹੀਂ ਸਗੋਂ ਦਹਿਸ਼ਤ ਪੈਦਾ ਕਰਨ ਲਈ ਕੀਤੇ ਗਏ ਸੀ।

Amritsar News: ਅੰਮ੍ਰਿਤਸਰ ਨੇੜੇ ਧਮਾਕਿਆਂ ਬਾਰੇ ਅਹਿਮ ਖੁਲਾਸੇ ਹੋਏ ਹਨ। ਮੁੱਢਲੀ ਜਾਣਕਾਰੀ ਮੁਤਾਬਕ ਇਹ ਧਮਾਕੇ ਕਿਸੇ ਨੁਕਸਾਨ ਲਈ ਨਹੀਂ ਸਗੋਂ ਦਹਿਸ਼ਤ ਪੈਦਾ ਕਰਨ ਲਈ ਕੀਤੇ ਗਏ ਸੀ। ਪੁਲਿਸ ਨੇ ਪੰਜ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਵਿਅਕਤੀਆਂ ਨੂੰ ਪੰਜਾਬ ਪੁਲਿਸ ਨੇ ਸ਼੍ਰੋਮਣੀ ਕਮੇਟੀ ਦੀ ਮਦਦ ਨਾਲ ਕਾਬੂ ਕੀਤਾ। ਮੁਲਜ਼ਮਾਂ ਦੀ ਪਛਾਣ ਆਜ਼ਾਦ ਬੀਰ ਸਿੰਘ, ਅਮਰੀਕ ਸਿੰਘ, ਧਰਮਿੰਦਰ, ਹਰਜੀਤ ਤੇ ਸਾਹਿਬ ਸਿੰਘ ਵਜੋਂ ਹੋਈ ਹੈ। ਪੁਲਿਸ ਨੇ ਦਾਅਵਾ ਕੀਤਾ ਹੈ ਕਿ ਇਨ੍ਹਾਂ ਧਮਾਕਿਆਂ ਦਾ ਆਜ਼ਾਦ ਬੀਰ ਸਿੰਘ ਮੁੱਖ ਸਾਜਿਸ਼ਘਾੜਾ ਹੈ ਤੇ ਉਸ ਨੇ ਹੀ ਤਿੰਨੇ ਧਮਾਕਿਆਂ ਦੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ। 

ਮੋਬਾਈਲ ਫੋਨ ਨੇ ਖੋਲ੍ਹਿਆ ਭੇਤ
ਸੂਤਰਾਂ ਮੁਤਾਬਕ ਪੁਲਿਸ ਨੂੰ ਉਸ ਦੇ ਮੋਬਾਈਲ ਫੋਨ ਵਿੱਚੋਂ ਸਾਰਾਗੜ੍ਹੀ ਪਾਰਕਿੰਗ ਵਿੱਚ ਕੀਤੇ ਪਹਿਲੇ ਧਮਾਕੇ ਦੀ ਤਸਵੀਰ ਮਿਲੀ ਹੈ ਜਿਸ ਵਿੱਚ ਉਹ ਦੇਸੀ ਬੰਬ ਨਾਲ ਦਿਖਾਈ ਦੇ ਰਿਹਾ ਹੈ। ਉਸ ਖ਼ਿਲਾਫ਼ ਪਹਿਲਾਂ ਵੀ ਇੱਕ ਕੇਸ ਦਰਜ ਹੈ ਤੇ ਉਸ ’ਤੇ ਹਿੰਦੂ ਦੇਵੀ ਦੇਵਤਿਆਂ ਵਿਰੁੱਧ ਅਪਮਾਨਜਨਕ ਟਿੱਪਣੀ ਕਰਨ ਦਾ ਦੋਸ਼ ਹੈ। ਉਹ ਤਰਨ ਤਾਰਨ ਦੇ ਐਸਡੀਐਮ ਦਫ਼ਤਰ ਵਿੱਚੋਂ ਬਰਖਾਸਤ ਕੀਤਾ ਕਰਮਚਾਰੀ ਹੈ। 

ਇਸ ਤੋਂ ਇਲਾਵਾ ਹਰਜੀਤ ਸਿੰਘ ਤੇ ਧਰਮਿੰਦਰ ਸਿੰਘ ਸਥਾਨਕ ਮਜੀਠਾ ਰੋਡ ’ਤੇ ਸ੍ਰੀ ਰਾਮ ਐਵੇਨਿਊ ਦੇ ਵਸਨੀਕ ਹਨ। ਹਰਜੀਤ ਪਹਿਲਾਂ ਪਾਰਕਿੰਗ ਸਟੈਂਡ ਵਿੱਚ ਕੰਮ ਕਰਦਾ ਸੀ ਜਦੋਂਕਿ ਧਰਮਿੰਦਰ ਆਟੋ ਰਿਕਸ਼ਾ ਚਲਾਉਂਦਾ ਸੀ। ਸਾਹਿਬ ਸਿੰਘ ਉਰਫ ਸਾਬਾ ਪਟਾਖੇ ਵੇਚਣ ਦਾ ਕੰਮ ਕਰਦਾ ਹੈ। ਉਸ ਕੋਲ ਪਟਾਖਿਆਂ ਦੇ ਕਾਰੋਬਾਰ ਦਾ ਲਾਇਸੈਂਸ ਵੀ ਹੈ। ਉਸ ਨੇ ਹੀ ਇਹ ਵਿਸਫੋਟਕ ਸਮੱਗਰੀ ਦਿੱਤੀ ਸੀ। 

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੁਲਿਸ ਨੇ ਇਨ੍ਹਾਂ ਕੋਲੋਂ 1100 ਗ੍ਰਾਮ ਧਮਾਕਾਖੇਜ਼ ਸਮੱਗਰੀ ਤੇ ਕੁਝ ਗਰਮ ਖਿਆਲੀ ਸਾਹਿਤ ਬਰਾਮਦ ਕੀਤਾ ਹੈ। ਉਨ੍ਹਾਂ ਦੱਸਿਆ ਕਿ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸ੍ਰੀ ਗੁਰੂ ਰਾਮਦਾਸ ਸਰਾਂ ਦੇ ਪਿਛਲੇ ਪਾਸੇ ਗਲਿਆਰੇ ’ਚ ਧਮਾਕਾ ਕਰਨ ਦੇ ਮਾਮਲੇ ਵਿੱਚ ਆਜ਼ਾਦਵੀਰ ਸਿੰਘ ਤੇ ਅਮਰੀਕ ਸਿੰਘ ਦੋਵੇਂ ਪ੍ਰਮੁੱਖ ਹਨ। ਡੀਜੀਪੀ ਨੇ ਪੁਲਿਸ ਕਮਿਸ਼ਨਰ ਨੌਨਿਹਾਲ ਸਿੰਘ ਨੂੰ ਇਨ੍ਹਾਂ ਧਮਾਕਿਆਂ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (ਸਿਟ) ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਥਾਣਾ ਈ-ਡਵੀਜ਼ਨ ਦੀ ਪੁਲੀਸ ਨੇ ਗੈਰਕਾਨੂੰਨੀ ਗਤੀਵਿਧੀਆਂ ਰੋਕੂ ਐਕਟ (ਯੂਏਪੀਏ) ਤੇ ਹੋਰਨਾਂ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। 

ਉਨ੍ਹਾਂ ਕਿਹਾ ਕਿ ਦੋਵੇਂ ਮੁਲਜ਼ਮ ਇਥੇ ਸਰਾਂ ਵਿਚ ਹੀ ਠਹਿਰੇ ਹੋਏ ਸਨ। ਅਮਰੀਕ ਸਿੰਘ ਆਪਣੀ ਪਤਨੀ ਨਾਲ ਵੱਖਰੇ ਕਮਰੇ ਵਿੱਚ ਰੁਕਿਆ ਹੋਇਆ ਸੀ। ਉਨ੍ਹਾਂ ਕਿਹਾ ਕਿ ਆਜ਼ਾਦਵੀਰ ਸਿੰਘ ਰਾਤ ਨੂੰ ਸਰਾਂ ਦੇ ਪਖਾਨੇ ਵਿੱਚ ਗਿਆ ਤੇ ਉਸ ਨੇ ਲਗਪਗ ਸਵਾ 12 ਵਜੇ ਗਲਿਆਰੇ ਵਾਲੇ ਪਾਸੇ ਦੇਸੀ ਬੰਬ ਸੁੱਟਿਆ ਜਿਸ ਨਾਲ ਜ਼ੋਰਦਾਰ ਧਮਾਕਾ ਹੋਇਆ। ਇਸ ਮਗਰੋਂ ਉਹ ਮੁੜ ਸਰਾਂ ਦੇ ਵਰਾਂਡੇ ਵਿਚ ਆ ਕੇ ਲੇਟ ਗਿਆ। ਇਹ ਸਾਰੀ ਘਟਨਾ ਸਰਾਂ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ।

ਘਟਨਾ ਦੀ ਸੂਚਨਾ ਮਿਲਣ ਮਗਰੋਂ ਪੁਲਿਸ ਕਮਿਸ਼ਨਰ ਨੌਨਿਹਾਲ ਸਿੰਘ ਦੀ ਅਗਵਾਈ ਹੇਠ ਪੁਲਿਸ ਮੌਕੇ ’ਤੇ ਪੁੱਜੀ। ਉਨ੍ਹਾਂ ਦੱਸਿਆ ਕਿ ਧਮਾਕਾ ਕਰਨ ਵਾਲਿਆਂ ਦੇ ਧਾਰਮਿਕ ਅਸਥਾਨ ਵਿੱਚ ਹੀ ਹੋਣ ਦੀ ਸੂਚਨਾ ਮਿਲਣ ’ਤੇ ਪੁਲਿਸ ਨੇ ਇਲਾਕੇ ਨੂੰ ਘੇਰਾ ਪਾ ਕੇ ਇਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ। ਉਨ੍ਹਾਂ ਦੱਸਿਆ ਕਿ ਇਨ੍ਹਾਂ ਦੀ ਗ੍ਰਿਫਤਾਰੀ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਵੀ ਅਹਿਮ ਸਹਿਯੋਗ ਦਿੱਤਾ ਗਿਆ। 

ਡੀਜੀਪੀ ਨੇ ਦੱਸਿਆ ਕਿ ਆਜ਼ਾਦਵੀਰ ਤੇ ਅਮਰੀਕ ਸਿੰਘ ਨੇ ਧਮਾਕਾਖੇਜ਼ ਸਮੱਗਰੀ ਇਕੱਠੀ ਕੀਤੀ ਸੀ ਜਦਕਿ ਧਮਾਕਾਖੇਜ਼ ਸਮੱਗਰੀ ਦੀ ਸਪਲਾਈ ਕਰਨ ਤੇ ਮੁਹੱਈਆ ਕਰਵਾਉਣ ਦੇ ਦੋਸ਼ ਹੇਠ ਧਰਮਿੰਦਰ ਸਿੰਘ, ਹਰਜੀਤ ਸਿੰਘ ਤੇ ਸਾਹਿਬ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸਾਹਿਬ ਸਿੰਘ ਪਟਾਕਿਆਂ ਦੇ ਨਿਰਮਾਣ ਲਈ ਵਰਤੇ ਜਾਣ ਵਾਲੀ ਵਿਸਫੋਟਕ ਸਮੱਗਰੀ ਤੇ ਹੋਰ ਸਮਾਨ ਦਾ ਲਾਇਸੈਂਸਧਾਰਕ ਹੈ। 

ਡੀਜੀਪੀ ਨੇ ਦਾਅਵਾ ਕੀਤਾ ਕਿ ਫੜੇ ਗਏ ਮੁਲਜ਼ਮਾਂ ਨੇ ਵਿਰਾਸਤੀ ਸਟਰੀਟ ਨੇੜੇ ਹੋਏ ਪਹਿਲੇ ਦੋ ਧਮਾਕਿਆਂ ਵਿੱਚ ਸ਼ਮੂਲੀਅਤ ਨੂੰ ਵੀ ਕਬੂਲ ਕੀਤਾ ਹੈ। ਮੁਲਜ਼ਮਾਂ ਨੇ ਪੁਲੀਸ ਨੂੰ ਦੱਸਿਆ ਕਿ 6 ਮਈ ਨੂੰ ਪਾਰਕਿੰਗ ਵਿੱਚ ਇੱਕ ਕੰਟੇਨਰ ਵਿੱਚ ਪੌਲੀਥੀਨ ਦੇ ਲਿਫਾਫੇ ਵਿੱਚ ਬੰਬ ਸਮੱਗਰੀ ਰੱਖ ਕੇ ਧਮਾਕਾ ਕੀਤਾ ਗਿਆ ਸੀ। ਇਸ ਤੋਂ ਬਾਅਦ 8 ਮਈ ਨੂੰ ਸਵੇਰੇ ਲਗਪਗ 4 ਵਜੇ ਇਕ ਹੋਰ ਬੰਬ ਸਮੱਗਰੀ ਉਸੇ ਪਾਰਕਿੰਗ ਵਿਚ ਰੱਖੀ ਸੀ। ਦੂਜਾ ਧਮਾਕਾ ਸਵੇਰੇ 6.30 ਵਜੇ ਦੇ ਕਰੀਬ ਹੋਇਆ ਸੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Kangana Ranaut Slapped Case: ਕੁਲਵਿੰਦਰ ਕੌਰ ਕੋਲ ਮੁਆਫ਼ੀ ਨਾਂ ਦਾ ਕੋਈ ਸ਼ਬਦ ਹੀ ਨਹੀਂ...ਭਰਾ ਨੇ ਕਿਹਾ...ਮਾਫੀ-ਮੂਫੀ ਦਾ ਭੁਲੇਖਾ ਕੱਢ ਦਿਓ...
ਕੁਲਵਿੰਦਰ ਕੌਰ ਕੋਲ ਮੁਆਫ਼ੀ ਨਾਂ ਦਾ ਕੋਈ ਸ਼ਬਦ ਹੀ ਨਹੀਂ...ਭਰਾ ਨੇ ਕਿਹਾ...ਮਾਫੀ-ਮੂਫੀ ਦਾ ਭੁਲੇਖਾ ਕੱਢ ਦਿਓ...
Air Pollution in India: ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
Transfers: ਮੰਤਰੀ ਦੇ ਹੁਕਮ ਵੀ ਨਹੀਂ ਮੰਨੇ! ਅੱਧੀ ਰਾਤ ਨੂੰ ਕਰ ਦਿੱਤੇ ਸਰਕਾਰੀ ਸਕੂਲਾਂ ਦੇ 5 ਹਜ਼ਾਰ ਤੋਂ ਵੱਧ ਅਧਿਆਪਕਾਂ ਦੇ ਇਕੱਠੇ ਤਬਾਦਲੇ
Transfers: ਮੰਤਰੀ ਦੇ ਹੁਕਮ ਵੀ ਨਹੀਂ ਮੰਨੇ! ਅੱਧੀ ਰਾਤ ਨੂੰ ਕਰ ਦਿੱਤੇ ਸਰਕਾਰੀ ਸਕੂਲਾਂ ਦੇ 5 ਹਜ਼ਾਰ ਤੋਂ ਵੱਧ ਅਧਿਆਪਕਾਂ ਦੇ ਇਕੱਠੇ ਤਬਾਦਲੇ
Akali Dal Rebellion: ਅਕਾਲੀ ਦਲ ਨੂੰ ਤੋੜਨ ਲਈ ਭਾਜਪਾ ਨੇ ਤਿਆਰ ਕੀਤਾ ਬਾਗੀ ਧੜਾ, ਬੀਜੇਪੀ ਦੀ ਸਾਜ਼ਿਸ਼ ਦਾ ਹਿੱਸਾ 
Akali Dal Rebellion: ਅਕਾਲੀ ਦਲ ਨੂੰ ਤੋੜਨ ਲਈ ਭਾਜਪਾ ਨੇ ਤਿਆਰ ਕੀਤਾ ਬਾਗੀ ਧੜਾ, ਬੀਜੇਪੀ ਦੀ ਸਾਜ਼ਿਸ਼ ਦਾ ਹਿੱਸਾ 
Advertisement
ABP Premium

ਵੀਡੀਓਜ਼

Sunil Jakhar| ਅੰਮ੍ਰਿਤਪਾਲ ਸਿੰਘ 'ਤੇ ਕੀ ਬੋਲੇ ਸੁਨੀਲ ਜਾਖੜ ?Kulwinder Kaur| 'ਥੱਪੜ ਕੰਗਨਾ ਦੇ ਨਹੀਂ ਸਿਸਟਮ ਦੇ ਵੱਜਿਆ, ਮੁਆਫ਼ੀ ਦੀ ਉਮੀਦ ਨਾ ਰੱਖੋ'Partap Bajwa| ਬਾਜਵਾ ਦਾ ਦਾਅਵਾ, 'CM ਮਾਨ ਦੀ ਆਖਰੀ ਚੋਣ'Partap Bajwa| ਮੁੱਖ ਮੰਤਰੀ ਦੇ ਪਰਿਵਾਰ 'ਤੇ ਲੱਗੇ ਇਲਜ਼ਾਮਾਂ ਦੀ ਬਾਜਵਾ ਨੇ ਮੰਗੀ ਜਾਂਚ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Kangana Ranaut Slapped Case: ਕੁਲਵਿੰਦਰ ਕੌਰ ਕੋਲ ਮੁਆਫ਼ੀ ਨਾਂ ਦਾ ਕੋਈ ਸ਼ਬਦ ਹੀ ਨਹੀਂ...ਭਰਾ ਨੇ ਕਿਹਾ...ਮਾਫੀ-ਮੂਫੀ ਦਾ ਭੁਲੇਖਾ ਕੱਢ ਦਿਓ...
ਕੁਲਵਿੰਦਰ ਕੌਰ ਕੋਲ ਮੁਆਫ਼ੀ ਨਾਂ ਦਾ ਕੋਈ ਸ਼ਬਦ ਹੀ ਨਹੀਂ...ਭਰਾ ਨੇ ਕਿਹਾ...ਮਾਫੀ-ਮੂਫੀ ਦਾ ਭੁਲੇਖਾ ਕੱਢ ਦਿਓ...
Air Pollution in India: ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
Transfers: ਮੰਤਰੀ ਦੇ ਹੁਕਮ ਵੀ ਨਹੀਂ ਮੰਨੇ! ਅੱਧੀ ਰਾਤ ਨੂੰ ਕਰ ਦਿੱਤੇ ਸਰਕਾਰੀ ਸਕੂਲਾਂ ਦੇ 5 ਹਜ਼ਾਰ ਤੋਂ ਵੱਧ ਅਧਿਆਪਕਾਂ ਦੇ ਇਕੱਠੇ ਤਬਾਦਲੇ
Transfers: ਮੰਤਰੀ ਦੇ ਹੁਕਮ ਵੀ ਨਹੀਂ ਮੰਨੇ! ਅੱਧੀ ਰਾਤ ਨੂੰ ਕਰ ਦਿੱਤੇ ਸਰਕਾਰੀ ਸਕੂਲਾਂ ਦੇ 5 ਹਜ਼ਾਰ ਤੋਂ ਵੱਧ ਅਧਿਆਪਕਾਂ ਦੇ ਇਕੱਠੇ ਤਬਾਦਲੇ
Akali Dal Rebellion: ਅਕਾਲੀ ਦਲ ਨੂੰ ਤੋੜਨ ਲਈ ਭਾਜਪਾ ਨੇ ਤਿਆਰ ਕੀਤਾ ਬਾਗੀ ਧੜਾ, ਬੀਜੇਪੀ ਦੀ ਸਾਜ਼ਿਸ਼ ਦਾ ਹਿੱਸਾ 
Akali Dal Rebellion: ਅਕਾਲੀ ਦਲ ਨੂੰ ਤੋੜਨ ਲਈ ਭਾਜਪਾ ਨੇ ਤਿਆਰ ਕੀਤਾ ਬਾਗੀ ਧੜਾ, ਬੀਜੇਪੀ ਦੀ ਸਾਜ਼ਿਸ਼ ਦਾ ਹਿੱਸਾ 
Amarnath Yatra: ਅਮਰਨਾਥ ਯਾਤਰਾ ਲਈ ਪੰਜਾਬ ਪੁਲਿਸ ਐਕਟਿਵ; ਸਨਾਈਪਰ, SOG, ਕਮਾਂਡੋ, ਡਰੋਨ ਕੀਤੇ ਤਾਇਨਾਤ, ਦੇਖੋ ਹੋ ਕੀ ਕੀ ਤਿਆਰੀਆਂ 
Amarnath Yatra: ਅਮਰਨਾਥ ਯਾਤਰਾ ਲਈ ਪੰਜਾਬ ਪੁਲਿਸ ਐਕਟਿਵ; ਸਨਾਈਪਰ, SOG, ਕਮਾਂਡੋ, ਡਰੋਨ ਕੀਤੇ ਤਾਇਨਾਤ, ਦੇਖੋ ਹੋ ਕੀ ਕੀ ਤਿਆਰੀਆਂ 
Cervical Cancer : ਕੈਂਸਰ ਦਾ ਕਹਿਰ! ਸਹੀ ਜਾਣਕਾਰੀ ਨਾ ਹੋਣ ਕਾਰਨ ਹਰ 7 ਮਿੰਟ 'ਚ ਇੱਕ ਔਰਤ ਦੀ ਮੌਤ, ਜਾਣੋ ਲਵੋ ਪੂਰੀ ਹਕੀਕਤ
Cervical Cancer : ਕੈਂਸਰ ਦਾ ਕਹਿਰ! ਸਹੀ ਜਾਣਕਾਰੀ ਨਾ ਹੋਣ ਕਾਰਨ ਹਰ 7 ਮਿੰਟ 'ਚ ਇੱਕ ਔਰਤ ਦੀ ਮੌਤ, ਜਾਣੋ ਲਵੋ ਪੂਰੀ ਹਕੀਕਤ
3-4 ਨਹੀਂ ਇਹ ਬੰਦਾ ਹੈ 550 ਬੱਚਿਆਂ ਦਾ ਪਿਤਾ, ਕਈ ਦੇਸ਼ਾਂ ਵਿੱਚ ਖਿੱਲਰੀਆਂ ਹਨ ਸੰਤਾਨਾਂ !
3-4 ਨਹੀਂ ਇਹ ਬੰਦਾ ਹੈ 550 ਬੱਚਿਆਂ ਦਾ ਪਿਤਾ, ਕਈ ਦੇਸ਼ਾਂ ਵਿੱਚ ਖਿੱਲਰੀਆਂ ਹਨ ਸੰਤਾਨਾਂ !
Airtel ਦਾ ਸਭ ਤੋਂ ਕਿਫਾਇਤੀ ਪਲਾਨ, ਇਕ ਵਾਰ ਕਰ ਲਿਆ ਤਾਂ ਪੂਰਾ ਸਾਲ ਡਾਟਾ-ਕਾਲਿੰਗ ਸਭ ਮੁਫ਼ਤ
Airtel ਦਾ ਸਭ ਤੋਂ ਕਿਫਾਇਤੀ ਪਲਾਨ, ਇਕ ਵਾਰ ਕਰ ਲਿਆ ਤਾਂ ਪੂਰਾ ਸਾਲ ਡਾਟਾ-ਕਾਲਿੰਗ ਸਭ ਮੁਫ਼ਤ
Embed widget