Amritsar News: ਜਲੰਧਰ ਲੋਕ ਸਭਾ ਸੀਟ 'ਤੇ ਸ਼ਾਨਦਾਰ ਜਿੱਤ ਹਾਸਿਲ ਕਰਨ ਵਾਲੇ ‘ਆਪ’ ਸਾਂਸਦ ਸੁਸ਼ੀਲ ਕੁਮਾਰ ਰਿੰਕੂ ਅੱਜ ਅੰਮ੍ਰਿਤਸਰ ਪਹੁੰਚੇ ਹੋਏ ਨੇ। ਜਿੱਤ ਹਾਸਿਲ ਕਰਨ ਤੋਂ ਬਾਅਦ ਅੱਜ ਉਹ ਪਹਿਲੀ ਵਾਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਲਈ ਪੁੱਜੇ। ਜਿੱਥੇ ਉਨ੍ਹਾਂ ਨੇ ਕੀਰਤਨ ਸੁਣਿਆ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਉੱਤੇ ਉਨ੍ਹਾਂ ਦੇ ਨਾਲ ਕੈਬਿਨੇਟ ਮੰਤਰੀ ਕੁਲਦੀਪ ਧਾਰੀਵਾਲ ਐਸ ਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਡਾਕਟਰ ਇੰਦਰਪਾਲ ਪਲਾਨਿਗ ਬੋਡ ਦੇ ਚੇਅਰਮੈਨ ਜਸਪ੍ਰੀਤ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਆਪ ਵਰਕਰ ਨਾਲ ਨਜ਼ਰ ਆਏ। ਇਸ ਮੌਕੇ ਮੈਨੇਜਰ ਵਿਕਰਮ ਸਿੰਘ ਸੂਚਨਾ ਅਧਿਕਾਰੀ ਅੰਮ੍ਰਿਤਪਾਲ ਸਿੰਘ ਰਣਧੀਰ ਸਿੰਘ ਨੇ ਕਿਤਾਬਾਂ ਦਾ ਸੈੱਟ ਦੇ ਕੇ ਸਨਮਾਨਿਤ ਵੀ ਕੀਤਾ। 


ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਸਾਂਸਦ ਸ਼ੁਸ਼ੀਲ ਕੁਮਾਰ ਰਿੰਕੂ ਨੇ ਕਿਹਾ ਕਿ- 'ਮੈਂ ਗੁਰੂ ਘਰ ਵਿੱਚ ਪਰਮਾਤਮਾ ਦਾ ਆਸ਼ੀਰਵਾਦ ਲੈਣ ਲਈ ਪੁੱਜਾ ਹਾਂ। ਉਨ੍ਹਾਂ ਨੇ ਕਿਹਾ ਕਿ ਗੁਰੂ ਮਹਾਰਾਜ ਜੀ ਦੀ ਕਿਰਪਾ ਦੇ ਨਾਲ ਜਲੰਧਰ ਲੋਕ ਸਭਾ ਸੀਟ ਆਮ ਆਦਮੀ ਪਾਰਟੀ ਨੇ ਬੜੀ ਵੱਡੀ ਲੀਡ ਦੇ ਨਾਲ ਜਿੱਤ ਪ੍ਰਾਪਤ ਹੋਈ ਹੈ। ਉਨ੍ਹਾਂ ਕਿਹਾ ਕਿ ਵਾਹਿਗੁਰੂ ਜੀ ਦੀ ਮਿਹਰ ਸਦਕਾ ਆਪਣੇ ਸਾਥੀਆਂ ਦੇ ਨਾਲ ਅੱਜ ਅਸ਼ੀਰਵਾਦ ਲੈਣ ਲਈ ਪੁੱਜਾ ਹਾਂ'।


‘ਆਪ’ ਸਾਂਸਦ ਸੁਸ਼ੀਲ ਕੁਮਾਰ ਰਿੰਕੂ  (Aap MP Sushil Kumar Rinku)ਨੇ ਕਿਹਾ ਕਿ ਸੱਚੇ ਮਨ ਦੇ ਨਾਲ ਸੰਗਤਾਂ ਗੁਰੂ ਮਹਾਰਾਜ ਨੂੰ ਅਸ਼ੀਸ਼ ਨਿਵਾਉਂਦੀਆ ਹਨ। ਉਨ੍ਹਾਂ ਨੂੰ ਕਿਸੇ ਚੀਜ਼ ਦੀ ਘਾਟ ਨਹੀਂ ਰਹਿੰਦੀ। ਇਹ ਸਾਰੀ ਬਖਸ਼ਿਸ਼ ਗੁਰੂ ਸਾਹਿਬਾਂ ਦੀ ਸਿਮਰਤੀ ਮਿਹਨਤ ਨਾਲ ਮੇਰੇ ਪਰਿਵਾਰ ਵਿੱਚ ਖ਼ੁਸ਼ੀਆਂ ਹਨ। ਵਾਹਿਗੁਰੂ ਨੇ ਮੇਰੇ ਸਿਰ ‘ਤੇ ਮਿਹਰ ਭਰਿਆ ਹੱਥ ਰੱਖਿਆ ਹੈ ਜਿਹੜੇ ਲੋਕਾਂ ਨੇ ਮੈਨੂੰ ਵੋਟਾਂ ਪਾਈਆਂ ਸਨ ਮੈਂ ਉਨ੍ਹਾਂ ਦੀ ਆਸਾਂ ‘ਤੇ ਖਰਾ ਉਤਰਾਂਗਾ। 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।