(Source: ECI/ABP News/ABP Majha)
Amritsar News: ਮਹਿੰਦਰਾ ਕੰਪਨੀ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਟੋਮੈਟਿਕ ਸਕਾਰਪੀਓ ਭੇਟ
Amritsar News: ਮਹਿੰਦਰਾ ਕੰਪਨੀ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਤੇ ਸਤਿਕਾਰ ਭੇਟ ਕਰਦਿਆਂ ਸਕਾਰਪੀਓ ਆਟੋਮੈਟਿਕ ਗੱਡੀ ਭੇਟ ਕੀਤੀ ਗਈ...
Amritsar News: ਮਹਿੰਦਰਾ ਕੰਪਨੀ (Mahindra Company) ਵੱਲੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਤੇ ਸਤਿਕਾਰ ਭੇਟ ਕਰਦਿਆਂ ਸਕਾਰਪੀਓ ਆਟੋਮੈਟਿਕ ਗੱਡੀ ਭੇਟ ਕੀਤੀ ਗਈ। ਮਹਿੰਦਰਾ ਕੰਪਨੀ ਦੇ ਸੀਈਓ ਹਰੀਸ਼ ਸ਼ਵਨ ਤੇ ਐਮਡੀ ਇੰਦਰਬੀਰ ਸਿੰਘ ਅਨੰਦ ਨੇ ਗੱਡੀ ਦੀਆਂ ਚਾਬੀਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਸੌਂਪੀਆਂ।
ਇਸ ਮੌਕੇ ਐਡਵੋਕੇਟ ਧਾਮੀ ਨੇ ਆਖਿਆ ਕਿ ਮਹਿੰਦਰਾ ਕੰਪਨੀ ਵੱਲੋਂ ਆਪਣੀ ਨਵੀਂ ਸਕਾਰਪੀਉ ਐਨ ਲਗਜ਼ਰੀ ਆਟੋਮੈਟਿਕ ਗੱਡੀ ਸ੍ਰੀ ਹਰਿਮੰਦਰ ਸਾਹਿਬ ਲਈ ਭੇਟ ਕਰਕੇ ਸ਼ਰਧਾ ਪ੍ਰਗਟਾਈ ਗਈ ਹੈ। ਮਹਿੰਦਰਾ ਕੰਪਨੀ ਵੱਲੋਂ ਇਸ ਤੋਂ ਪਹਿਲਾਂ ਵੀ ਸ੍ਰੀ ਦਰਬਾਰ ਸਾਹਿਬ ਲਈ ਕਈ ਗੱਡੀਆਂ ਭੇਟ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਮਾਨਵਤਾ ਲਈ ਅਥਾਹ ਸ਼ਰਧਾ ਦੇ ਪ੍ਰਤੀਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੋਜ਼ਾਨਾ ਲੱਖਾਂ ਸ਼ਰਧਾਲੂ ਆਪਣੀਆਂ ਭੇਟਾਵਾਂ ਲੈ ਕੇ ਪੁੱਜਦੇ ਹਨ ਤੇ ਗੁਰੂ ਸਾਹਿਬ ਆਪਣੇ ਸ਼ਰਧਾਲੂਆਂ ’ਤੇ ਹਮੇਸ਼ਾ ਕਿਰਪਾ ਬਣਾਈ ਰੱਖਦੇ ਹਨ।
ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਮਹਿੰਦਰਾ ਕੰਪਨੀ ਦੇ ਮਾਲਕਾਂ ਤੇ ਅਧਿਕਾਰੀਆਂ ਨੂੰ ਸਿਰੋਪਾਓ, ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਾਇਮਪੁਰਾ, ਜੂਨੀਅਰ ਮੀਤ ਪ੍ਰਧਾਨ ਅਵਤਾਰ ਸਿੰਘ ਰਿਆ, ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ, ਅੰਤ੍ਰਿੰਗ ਕਮੇਟੀ ਮੈਂਬਰਾਂ ਸਮੇਤ ਸਕੱਤਰ ਪ੍ਰਤਾਪ ਸਿੰਘ, ਓਐਸਡੀ ਸਤਬੀਰ ਸਿੰਘ ਧਾਮੀ ਤੇ ਹੋਰ ਅਧਿਕਾਰੀ ਆਦਿ ਮੌਜੂਦ ਸਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।