ਪੜਚੋਲ ਕਰੋ

Amritsar News: ਹੁਣ ਕੇਂਦਰ ਸਰਕਾਰ ਕੋਲ ਪਹੁੰਚੇਗਾ ਗੁਰਬਾਣੀ ਪ੍ਰਸਾਰਣ ਦਾ ਮਾਮਲਾ, ਅਮਿਤ ਸ਼ਾਹ ਨੂੰ ਮਿਲੇਗਾ ਸ਼੍ਰੋਮਣੀ ਕਮੇਟੀ ਦਾ ਵਫਦ

ਇਹ ਵਫ਼ਦ ਕੇਂਦਰੀ ਗ੍ਰਹਿ ਮੰਤਰੀ ਨੂੰ ਪੰਜਾਬ ਸਰਕਾਰ ਵੱਲੋਂ ਸ਼੍ਰੋਮਣੀ ਕਮੇਟੀ ਦੀ ਪ੍ਰਵਾਨਗੀ ਤੋਂ ਬਿਨਾਂ ਪਾਸ ਕੀਤੇ ਗਏ ਗੁਰਦੁਆਰਾ ਸੋਧ ਬਿੱਲ 2023 ਤੇ ਸ਼੍ਰੋਮਣੀ ਕਮੇਟੀ ਦੇ ਜਨਰਲ ਹਾਊਸ ਵੱਲੋਂ ਸਰਬਸੰਮਤੀ ਨਾਲ ਰੱਦ ਕੀਤੇ ਗਏ ਮਤੇ ਦੀ ਸਮੁੱਚੀ ਕਾਰਵਾਈ ਬਾਰੇ ਜਾਣੂ ਕਰਵਾਏਗਾ।

Amritsar News: ਸ਼੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦੇ ਪ੍ਰਸਾਰਣ ਦਾ ਮਾਮਲਾ ਹੁਣ ਕੇਂਦਰ ਸਰਕਾਰ ਕੋਲ ਲਿਜਾਣ ਦੀ ਤਿਆਰੀ ਹੈ। ਸ਼੍ਰੋਮਣੀ ਕਮੇਟੀ ਦਾ ਵਫਦ ਜਲਦੀ ਹੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲੇਗਾ। ਇਹ ਵਫ਼ਦ ਕੇਂਦਰੀ ਗ੍ਰਹਿ ਮੰਤਰੀ ਨੂੰ ਪੰਜਾਬ ਸਰਕਾਰ ਵੱਲੋਂ ਸ਼੍ਰੋਮਣੀ ਕਮੇਟੀ ਦੀ ਪ੍ਰਵਾਨਗੀ ਤੋਂ ਬਿਨਾਂ ਪਾਸ ਕੀਤੇ ਗਏ ਗੁਰਦੁਆਰਾ ਸੋਧ ਬਿੱਲ 2023 ਤੇ ਸ਼੍ਰੋਮਣੀ ਕਮੇਟੀ ਦੇ ਜਨਰਲ ਹਾਊਸ ਵੱਲੋਂ ਸਰਬਸੰਮਤੀ ਨਾਲ ਰੱਦ ਕੀਤੇ ਗਏ ਮਤੇ ਦੀ ਸਮੁੱਚੀ ਕਾਰਵਾਈ ਬਾਰੇ ਜਾਣੂ ਕਰਵਾਏਗਾ।

ਦੱਸ ਦਈਏ ਕਿ ਸ਼੍ਰੋਮਣੀ ਕਮੇਟੀ ਨੇ ਸੋਮਵਾਰ ਨੂੰ ਜਨਰਲ ਹਾਊਸ ਦਾ ਵਿਸ਼ੇਸ਼ ਇਜਲਾਸ ਸੱਦਿਆ ਸੀ, ਜਿਸ ਵਿੱਚ ਪੰਜਾਬ ਸਰਕਾਰ ਵੱਲੋਂ ਪਾਸ ਕੀਤੇ ਗਏ ਗੁਰਦੁਆਰਾ ਸੋਧ ਬਿੱਲ ਨੂੰ ਜਨਰਲ ਹਾਊਸ ਨੇ ਮੁੱਢੋਂ ਰੱਦ ਕਰ ਦਿੱਤਾ ਸੀ। ਸ਼੍ਰੋਮਣੀ ਕਮੇਟੀ ਨੇ ਜਨਰਲ ਹਾਊਸ ਦੀ ਇਸ ਸਮੁੱਚੀ ਕਾਰਵਾਈ ਤੇ ਰੱਦ ਕੀਤੇ ਗਏ ਮਤੇ ਨੂੰ ਦਸਤਾਵੇਜ਼ੀ ਕਾਰਵਾਈ ਦੇ ਰੂਪ ਵਿੱਚ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਭੇਜ ਦਿੱਤਾ ਹੈ। 

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਸ਼੍ਰੋਮਣੀ ਕਮੇਟੀ ਵੱਲੋਂ ਜਲਦੀ ਹੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਜਾਵੇਗੀ। ਇਸ ਸਬੰਧ ਵਿੱਚ ਮੁਲਾਕਾਤ ਵਾਸਤੇ ਸਮਾਂ ਲੈਣ ਦਾ ਯਤਨ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਵਫ਼ਦ ਵੱਲੋਂ ਕੇਂਦਰੀ ਗ੍ਰਹਿ ਮੰਤਰੀ ਨੂੰ ਬੀਤੇ ਦਿਨਾਂ ਵਿੱਚ ਵਾਪਰੇ ਸਮੁੱਚੇ ਘਟਨਾਕ੍ਰਮ ਬਾਰੇ ਜਾਣੂ ਕਰਵਾਇਆ ਜਾਵੇਗਾ। ਇਸ ਮਾਮਲੇ ਵਿੱਚ ਸ਼੍ਰੋਮਣੀ ਕਮੇਟੀ ਰਾਸ਼ਟਰਪਤੀ ਨਾਲ ਵੀ ਮੁਲਾਕਾਤ ਕਰਨਾ ਚਾਹੁੰਦੀ ਹੈ ਤੇ ਬਾਅਦ ਵਿਚ ਇਸ ਸਬੰਧੀ ਮੁਲਾਕਾਤ ਲਈ ਵੀ ਯਤਨ ਕੀਤਾ ਜਾਵੇਗਾ।

ਦੱਸ ਦਈਏ ਕਿ ਸ਼੍ਰੋਮਣੀ ਕਮੇਟੀ ਪੰਜਾਬ ਦੇ ਰਾਜਪਾਲ ਨੂੰ ਪਹਿਲਾਂ ਹੀ ਮਿਲ ਚੁੱਕੀ ਹੈ। ਸ਼੍ਰੋਮਣੀ ਕਮੇਟੀ ਨੇ ਰਾਜਪਾਲ ਨੂੰ ਅਪੀਲ ਕੀਤੀ ਸੀ ਕਿ ਪੰਜਾਬ ਵਿਧਾਨ ਸਭਾ ਵੱਲੋਂ ਪਾਸ ਕੀਤੇ ਗਏ ਗੁਰਦੁਆਰਾ ਸੋਧ ਬਿੱਲ 2023 ਨੂੰ ਮਨਜ਼ੂਰੀ ਨਾ ਦਿੱਤੀ ਜਾਵੇ। ਦਰਅਸਲ ਬੀਤੇ ਦਿਨੀਂ ਪੰਜਾਬ ਸਰਕਾਰ ਨੇ ਪੰਜਾਬ ਵਿਧਾਨ ਸਭਾ ਵਿੱਚ ਗੁਰਦੁਆਰਾ ਸੋਧ ਬਿੱਲ ਪਾਸ ਕੀਤਾ ਸੀ, ਜਿਸ ਵਿੱਚ ਸ੍ਰੀ ਹਰਿਮੰਦਰ ਸਾਹਿਬ ਵਿੱਚ ਹੁੰਦੇ ਗੁਰਬਾਣੀ ਦੇ ਕੀਰਤਨ ਦੇ ਸਿੱਧੇ ਪ੍ਰਸਾਰਨ ਲਈ ਹਰੇਕ ਚੈਨਲ ਨੂੰ ਹੱਕ ਦੇਣ ਦੀ ਤਜਵੀਜ਼ ਸ਼ਾਮਲ ਹੈ। ਸ਼੍ਰੋਮਣੀ ਕਮੇਟੀ ਸਮੇਤ ਸਿੱਖ ਜਥੇਬੰਦੀਆਂ ਨੇ ਸਰਕਾਰ ਦੀ ਇਸ ਕਾਰਵਾਈ ਦਾ ਸਖ਼ਤ ਵਿਰੋਧ ਕੀਤਾ ਹੈ ਤੇ ਸਰਕਾਰ ਦੀ ਇਸ ਕਾਰਵਾਈ ਨੂੰ ਸਿੱਖ ਧਾਰਮਿਕ ਮਾਮਲਿਆਂ ਵਿੱਚ ਸਿੱਧੀ ਦਖ਼ਲਅੰਦਾਜ਼ੀ ਕਰਾਰ ਦਿੱਤਾ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...

ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼

Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ

Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
Advertisement
ABP Premium

ਵੀਡੀਓਜ਼

Ranjit Singh Dhadrianwale Rape Murder Case |ਰੇਪ ਨਹੀਂ ਸਾਜਿਸ਼ ਢੱਡਰੀਆਂ ਵਾਲੇ ਦਾ ਵੱਡਾ ਖ਼ੁਲਾਸਾ! |Abp SanjhaMC Election |Raja Warring | Partap Bazwa | ਨਗਰ ਨਿਗਮ ਚੋਣਾਂ 'ਤੋਂ ਬਾਅਦ ਰਾਜਾ ਵੜਿੰਗ ਤੇ ਪ੍ਰਤਾਪ ਬਾਜਵਾ ਲਾਈਵ!ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ,ਹਾਦਸੇ ਨੇ ਲਈ ਮਾਸੂਮ ਜ਼ਿੰਦਗੀਆਂ ਦੀ ਜਾਨ |MC Election Result | ਨਗਰ ਨਿਗਮ ਚੋਣਾਂ 'ਚ ਕਿਸਨੇ ਮਾਰੀ ਬਾਜ਼ੀ! ਦੇਖੋ ਖਾਸ ਰਿਪੋਰਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...
Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...
ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼
ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼
Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ
Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
ਹੁਣ ਹਵਾਈ ਅੱਡਿਆਂ 'ਤੇ ਯਾਤਰੀਆਂ ਲਈ ਸਸਤੀ ਕੰਟੀਨ ਸ਼ੁਰੂ ਕਰੇਗੀ ਸਰਕਾਰ, ਆਪ ਨੇ ਸੰਸਦ 'ਚ ਚੁੱਕਿਆ ਸੀ ਮੁੱਦਾ, ਜਾਣੋ ਕਦੋਂ ਤੋਂ ਹੋਵੇਗੀ ਸ਼ੁਰੂ

ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ

Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ  ਸੀ EVM

AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...

Embed widget