Amritsar News: ਕੌਮੀ ਜਾਂਚ ਏਜੰਸੀ (ਐਨਆਈਏ) ਨੇ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਨਸ਼ੀਲੇ ਪਦਾਰਥਾਂ ਦੇ ਅਤਿਵਾਦ ਦੇ ਮਾਮਲੇ ਵਿੱਚ ਮੁਲਜ਼ਮ ਦੋ ਭਰਾਵਾਂ ਦੇ ਘਰ ਨੂੰ ਕੁਰਕ ਕਰ ਲਿਆ ਹੈ। ਇਹ ਮਾਮਲਾ ਪਾਕਿਸਤਾਨ ਤੋਂ ਭਾਰਤ ਵਿੱਚ ਵੱਡੀ ਮਾਤਰਾ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਲਈ ਨਾਰਕੋ ਟੈਰਰ ਮਾਡਿਊਲ ਦੁਆਰਾ ਰਚੀ ਗਈ ਸਾਜ਼ਿਸ਼ ਨਾਲ ਸਬੰਧਤ ਹੈ। 


ਦੋਵੇਂ ਭਰਾਵਾਂ ਬਿਕਰਮਜੀਤ ਸਿੰਘ ਉਰਫ਼ ਬਿਕਰਮ ਸਿੰਘ ਤੇ ਮਨਿੰਦਰ ਸਿੰਘ ਉਰਫ਼ ਮਨੀ ਦੀ ਰਿਹਾਇਸ਼ੀ ਜਾਇਦਾਦ ਨੂੰ ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ ਦੀ ਧਾਰਾ 25 (1) ਦੇ ਤਹਿਤ ਅਤਿਵਾਦ ਦੀ ਕਮਾਈ ਵਜੋਂ ਕੁਰਕ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਦੋਵਾਂ ਨੂੰ ਪਹਿਲਾਂ ਐਨਆਈਏ ਦੁਆਰਾ ਗ੍ਰਿਫ਼ਤਾਰ ਕੀਤਾ ਜਾ ਚੁੱਕਿਆ ਹੈ। ਸਰਹੱਦ ਪਾਰ ਤੋਂ ਦਰਾਮਦ ਕੀਤੇ ਨਮਕ ਦੇ ਓਹਲੇ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਕੀਤੀ ਜਾ ਰਹੀ ਸੀ। 


ਹੋਰ ਪੜ੍ਹੋ : ਸ਼੍ਰੋਮਣੀ ਅਕਾਲੀ ਦਲ ਤੇ ਬੀਜੇਪੀ ਦਾ ਮੁੜ ਗਠਜੋੜ! ਹਰਸਿਮਰਤ ਬਾਦਲ ਮੁੜ ਬਣ ਸਕਦੀ ਮੰਤਰੀ, ਮੀਟਿੰਗ ਦਾ ਦੌਰ ਜਾਰੀ



ਤਸਕਰੀ ਕੀਤੇ ਨਸ਼ੀਲੇ ਪਦਾਰਥਾਂ ਦੀ ਵਿਕਰੀ ਦੀ ਕਮਾਈ ਪੰਜਾਬ ਵਿੱਚ ਚੱਲ ਤੇ ਅਚੱਲ ਜਾਇਦਾਦ ਬਣਾਉਣ ਲਈ ਵਰਤੀ ਜਾ ਰਹੀ ਸੀ। ਇਸ ਤੋਂ ਇਲਾਵਾ ਕਸ਼ਮੀਰ ਘਾਟੀ ਵਿੱਚ ਹਿਜ਼ਬ-ਉਲ-ਮੁਜਾਹਿਦੀਨ ਦੇ ਅਤਿਵਾਦੀਆਂ ਨੂੰ ਫੰਡ ਦਿੱਤਾ ਜ ਰਿਹਾ ਸੀ। ਏਜੰਸੀ ਵੱਲੋਂ ਇਸ ਤੋਂ ਪਹਿਲਾਂ 60 ਕਨਾਲ 10 ਮਰਲੇ ਜ਼ਮੀਨ, 6 ਵਾਹਨ ਤੇ 6,35,000 ਰੁਪਏ ਵੀ ਜ਼ਬਤ ਕੀਤੇ ਗਏ ਹਨ।


ਦੱਸ ਦਈਏ ਕਿ ਕੌਮੀ ਜਾਂਚ ਏਜੰਸੀ (ਐਨਆਈਏ) ਪਿਛਲੇ ਸਮੇਂ ਤੋਂ ਪੰਜਾਬ ਅੰਦਰ ਕਾਫੀ ਸਰਗਰਮ ਹੈ। ਏਜੰਸੀ ਨਸ਼ਾ ਤਸਕਰੀ ਤੇ ਅੱਤਵਾਦ ਲਈ ਫੰਡਿੰਗ ਖਿਲਾਫ ਕਾਰਵਾਈ ਕਰ ਰਹੀ ਹੀ। ਏਜੰਸੀ ਨਸ਼ਾ ਤਸਕਰਾ, ਅੱਤਵਾਦੀਆਂ ਤੇ ਗੈਂਗਸਟਰਾਂ ਦੇ ਨੈੱਟਵਰਕ ਦੀ ਜਾਂਚ ਕਰ ਰਹੀ ਹੈ। ਇਸ ਸਬੰਧੀ ਏਜੰਸੀ ਨੇ ਸੂਬੇ ਵਿੱਚ ਕਈ ਵਾਰ ਰੇਡ ਕੀਤੀ ਹੈ।


ਹੋਰ ਪੜ੍ਹੋ : Sidhu Moose Wala: ਸਿੱਧੂ ਮੂਸੇਵਾਲਾ ਦੀ ਯਾਦ 'ਚ ਮਾਂ ਚਰਨ ਕੌਰ ਪੋਸਟ ਸਾਂਝੀ ਕਰ ਬੋਲੀ- ਜਿਹੜੇ ਲੋਕ ਸਾਨੂੰ ਸਰਕਾਰ ਦੀ ਬਗਾਵਤ ਕਰਨ ਤੋਂ ਰੋਕਦੇ...


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।