Amritsar News: ਨਿਹੰਗ ਸਿੰਘਾਂ ਨੇ ਹਰਿਮੰਦਰ ਸਾਹਿਬ ਨੇੜੇ ਧੰਦਾ ਕਰਨ ਵਾਲੀਆਂ ਔਰਤਾਂ ਫੜੀਆਂ, ਲਿਖਤੀ ਮਾਫੀ ਮੰਗਣ ਮਗਰੋਂ ਛੱਡੀਆਂ
Amritsar News: ਅੰਮ੍ਰਿਤਸਰ 'ਚ ਹਰਿਮੰਦਰ ਸਾਹਿਬ ਨੇੜੇ ਚੱਲ ਰਹੇ ਰਹੇ ਦੇਹ ਵਪਾਰ ਖਿਲਾਫ ਨਿਹੰਗ ਸਿੰਘਾਂ ਨੇ ਮੋਰਚਾ ਸੰਭਾਲ ਲਿਆ ਹੈ। ਬੀਤੀ ਰਾਤ ਹਰਿਮੰਦਰ ਸਾਹਿਬ ਨੇੜੇ ਹੋਟਲਾਂ ਤੇ ਹੋਰ ਥਾਵਾਂ ’ਤੇ ਬੈਠੀਆਂ ਦੋ ਲੜਕੀਆਂ ਨੂੰ ਨਿਹੰਗ ਸਿੰਘਾਂ ਨੇ ਫੜ ਲਿਆ।
Amritsar News: ਅੰਮ੍ਰਿਤਸਰ 'ਚ ਹਰਿਮੰਦਰ ਸਾਹਿਬ ਨੇੜੇ ਚੱਲ ਰਹੇ ਰਹੇ ਦੇਹ ਵਪਾਰ ਖਿਲਾਫ ਨਿਹੰਗ ਸਿੰਘਾਂ ਨੇ ਮੋਰਚਾ ਸੰਭਾਲ ਲਿਆ ਹੈ। ਬੀਤੀ ਰਾਤ ਹਰਿਮੰਦਰ ਸਾਹਿਬ ਨੇੜੇ ਹੋਟਲਾਂ ਤੇ ਹੋਰ ਥਾਵਾਂ ’ਤੇ ਬੈਠੀਆਂ ਦੋ ਲੜਕੀਆਂ ਨੂੰ ਨਿਹੰਗ ਸਿੰਘਾਂ ਨੇ ਫੜ ਲਿਆ। ਨਿਹੰਗ ਸਿੰਘਾਂ ਨੇ ਇਨ੍ਹਾਂ ਵਿੱਚੋਂ ਇੱਕ ਨੂੰ ਥੱਪੜ ਮਾਰ ਕੇ ਭਜਾ ਦਿੱਤਾ। ਇਸ ਦੇ ਨਾਲ ਹੀ ਇੱਕ ਨੌਜਵਾਨ ਨਾਲ ਪਹੁੰਚੀ ਲੜਕੀ ਤੋਂ ਮਾਫੀ ਮੰਗਵਾਈ ਗਈ। ਇੰਨਾ ਹੀ ਨਹੀਂ ਉਨ੍ਹਾਂ ਲਿਖਤੀ ਤੌਰ 'ਤੇ ਇਹ ਵੀ ਕਿਹਾ ਕਿ ਉਹ ਅਜਿਹਾ ਕੰਮ ਦੁਬਾਰਾ ਨਹੀਂ ਕਰਨਗੇ।
ਨਿਹੰਗ ਸਿੰਘ ਨੇ ਦੱਸਿਆ ਕਿ ਹਰਿਮੰਦਰ ਸਾਹਿਬ ਦੇ ਨੇੜੇ ਕਈ ਹੋਟਲਾਂ ਵਿੱਚ ਦੇਹ ਵਪਾਰ ਦਾ ਧੰਦਾ ਚੱਲ ਰਿਹਾ ਹੈ ਪਰ ਪ੍ਰਸ਼ਾਸਨ ਕੋਈ ਕਾਰਵਾਈ ਨਹੀਂ ਕਰ ਰਿਹਾ। ਇਸ ਕਾਰਨ ਅੱਜ ਦੋ ਮੁਟਿਆਰਾਂ ਤੇ ਇੱਕ ਨੌਜਵਾਨ ਨੂੰ ਫੜਿਆ ਗਿਆ ਜਿਨ੍ਹਾਂ ਨੇ ਮੁਆਫ਼ੀ ਮੰਗ ਲਈ ਤੇ ਉਨ੍ਹਾਂ ਨੂੰ ਚੇਤਾਵਨੀ ਦੇ ਕੇ ਛੱਡ ਦਿੱਤਾ ਗਿਆ। ਨਿਹੰਗ ਸਿੰਘ ਨੇ ਦੱਸਿਆ ਕਿ ਫੜੇ ਗਏ ਨੌਜਵਾਨਾਂ ਤੇ ਔਰਤਾਂ ਨੇ ਕਿਹਾ ਸੀ ਕਿ ਉਹ ਇਹ ਕੰਮ ਕਦੇ ਨਹੀਂ ਕਰਨਗੇ। ਇਸ ਬਾਰੇ ਲਿਖਤੀ ਰੂਪ ਵਿੱਚ ਵੀ ਦਿੱਤਾ ਗਿਆ ਹੈ ਤੇ ਕਿਹਾ ਗਿਆ ਹੈ ਕਿ ਜੇਕਰ ਉਹ ਮੁੜ ਫੜੇ ਗਏ ਤਾਂ ਨਿਹੰਗ ਸਿੰਘ ਜਾਂ ਪੁਲਿਸ ਕੋਈ ਕਾਰਵਾਈ ਕਰ ਸਕਦੇ ਹਨ।
ਵਾਇਰਲ ਵੀਡੀਓ ਮੁਤਾਬਕ ਨਿਹੰਗਾਂ ਤੇ ਉਨ੍ਹਾਂ ਦੇ ਸਮਰਥਕਾਂ ਨੇ ਇੱਕ ਲੜਕੀ ਨੂੰ ਹਰਿਮੰਦਰ ਸਾਹਿਬ ਨੇੜਿਆਂ ਫੜ ਕੇ ਥੱਪੜ ਵੀ ਮਾਰੇ। ਲੜਕੀ ਨਾਬਾਲਗ ਲੱਗ ਰਹੀ ਹੈ ਤੇ ਬਹੁਤ ਜ਼ਿਆਦਾ ਨਸ਼ੇ ਵਿੱਚ ਸੀ। ਇਸ ਤੋਂ ਬਾਅਦ ਨਿਹੰਗ ਸਿੰਘ ਨੇ ਉਸ ਨੂੰ ਥੱਪੜ ਮਾਰਨੇ ਸ਼ੁਰੂ ਕਰ ਦਿੱਤੇ। ਲੜਕੀ ਨੇ ਖੁਦ ਮੰਨਿਆ ਕਿ ਉਹ ਦੇਹ ਵਪਾਰ ਦਾ ਧੰਦਾ ਕਰਦੀ ਹੈ।
ਨਿਹੰਗ ਸਿੰਘ ਨੇ ਦੱਸਿਆ ਕਿ ਨੌਜਵਾਨ ਹੋਰ ਧੰਦੇ ਦਾ ਵਾਅਦਾ ਕਰਕੇ ਲੜਕੀ ਨੂੰ ਆਪਣੇ ਨਾਲ ਲੈ ਕੇ ਆਇਆ ਸੀ। ਲੜਕੀ ਨੇ ਨਿਹੰਗ ਨੂੰ ਦੱਸਿਆ ਕਿ ਨੌਜਵਾਨ ਉਸ ਨੂੰ ਆਪਣੇ ਨਾਲ ਲੈ ਕੇ ਆਇਆ ਹੈ। ਨੌਜਵਾਨ ਨੇ ਲੜਕੀ ਨੂੰ ਕਿਹਾ ਕਿ ਉਸ ਕੋਲ ਬਹੁਤ ਸਾਰੇ ਗਾਹਕ ਹਨ। ਜੇ ਉਹ ਉਸ ਨਾਲ ਜਾਏਗੀ ਤਾਂ ਉਸ ਨੂੰ ਵਧੇਰੇ ਲਾਭ ਹੋਵੇਗਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।