Amritsar News: ਹੁਣ ਮਾਝਾ 'ਚ ਹੜ੍ਹਾਂ ਦਾ ਖਤਰਾ! ਰਾਵੀ ਦਰਿਆ ਦੇ ਨੇੜੇ ਨਾ ਜਾਣ ਚੇਤਾਵਨੀ
ਬੀਤੀ ਰਾਤ ਰਾਵੀ ਦਰਿਆ ਵਿਚ ਉਂਜ ਦਰਿਆ ਤੋਂ ਢਾਈ ਲੱਖ ਕਿਊਸਿਕ ਪਾਣੀ ਛੱਡੇ ਜਾਣ ਕਾਰਨ ਰਾਵੀ ਦਰਿਆ ਵਿਚ ਪਾਣੀ ਦਾ ਪੱਧਰ ਵਧੇਗਾ। ਇਸ ਲਈ ਕੋਈ ਵੀ ਰਾਵੀ ਦਰਿਆ ਤੋਂ ਪਾਰ ਨਾ ਜਾਵੇ ਤੇ ਦਰਿਆ ਦੇ ਨੇੜੇ ਰਹਿੰਦੇ ਲੋਕ ਵੀ ਬੰਨ੍ਹ ਤੋਂ ਦੂਰ ਰਹਿਣ।
Amritsar News: ਡਿਪਟੀ ਕਮਿਸ਼ਨਰ ਅੰਮ੍ਰਿਤਸਰ ਅਮਿਤ ਤਲਵਾੜ ਨੇ ਰਾਵੀ ਦਰਿਆ ਦੇ ਨੇੜੇ ਰਹਿੰਦੇ ਲੋਕਾਂ ਨੂੰ ਚੌਕਸ ਕਰਦੇ ਦੱਸਿਆ ਹੈ ਕਿ ਬੀਤੀ ਰਾਤ ਰਾਵੀ ਦਰਿਆ ਵਿਚ ਉਂਜ ਦਰਿਆ ਤੋਂ ਢਾਈ ਲੱਖ ਕਿਊਸਿਕ ਪਾਣੀ ਛੱਡੇ ਜਾਣ ਕਾਰਨ ਰਾਵੀ ਦਰਿਆ ਵਿਚ ਪਾਣੀ ਦਾ ਪੱਧਰ ਵਧੇਗਾ। ਇਸ ਲਈ ਕੋਈ ਵੀ ਰਾਵੀ ਦਰਿਆ ਤੋਂ ਪਾਰ ਨਾ ਜਾਵੇ ਤੇ ਦਰਿਆ ਦੇ ਨੇੜੇ ਰਹਿੰਦੇ ਲੋਕ ਵੀ ਬੰਨ੍ਹ ਤੋਂ ਦੂਰ ਰਹਿਣ।
ਉਨਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਕਿਸੇ ਵੀ ਸਥਿਤੀ ਨਾ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ, ਪਰ ਇਸ ਲਈ ਤੁਹਾਡੇ ਸਾਥ ਦੀ ਲੋੜ ਹੈ। ਫਿਲਹਾਲ ਲੋਕ ਦਰਿਆ ਪਾਰ ਨਾ ਜਾਣ ਤੇ ਆਪਣੇ ਪਸ਼ੂ ਧਨ ਨੂੰ ਵੀ ਦਰਿਆ ਤੋਂ ਦੂਰ ਰੱਖਣ। ਉਨ੍ਹਾਂ ਕਿਹਾ ਕਿ ਪਾਣੀ ਅੱਜ ਸ਼ਾਮ ਤੱਕ ਰਾਵੀ ਦੇ ਅੰਮ੍ਰਿਤਸਰ ਜ਼ਿਲ੍ਹੇ ਵਾਲੇ ਇਲਾਕੇ ਵਿੱਚ ਆਉਣਾ ਹੈ, ਪਰ ਪਾਣੀ ਦਾ ਪੱਧਰ ਲਗਾਤਾਰ ਵਧ ਰਿਹਾ ਹੋਣ ਕਾਰਨ ਇਲਾਕਾ ਵਾਸੀ ਅੱਜ ਦਿਨ ਵੇਲੇ ਵੀ ਦਰਿਆ ਤੋਂ ਦੂਰ ਰਹਿਣ।
171797 ਕਿਊਸਿਕ ਪਾਣੀ ਛੱਡਿਆ
ਪਹਾੜੀ ਖੇਤਰਾਂ ਵਿੱਚ ਹੋ ਰਹੀ ਲਗਾਤਾਰ ਭਾਰੀ ਬਾਰਸ਼ ਕਾਰਨ ਦਰਿਆਵਾਂ ਤੇ ਨਾਲਿਆਂ ਵਿੱਚ ਪਾਣੀ ਦਾ ਪੱਧਰ ਵੱਧ ਗਿਆ ਹੈ। ਇਸ ਤਹਿਤ ਅੱਜ ਸਵੇਰੇ ਇੱਕ ਵਾਰ ਫਿਰ ਉੱਜ ਦਰਿਆ ਵਿੱਚ 171797 ਕਿਊਸਿਕ ਪਾਣੀ ਛੱਡਿਆ ਗਿਆ ਹੈ। ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਉੱਜ ਦਰਿਆ ਵਿੱਚ ਛੱਡਿਆ ਗਿਆ 171797 ਕਿਊਸਿਕ ਪਾਣੀ ਛੱਡਿਆ ਗਿਆ ਹੈ।
ਡਿਪਟੀ ਕਮਿਸ਼ਨਰ ਨੇ ਦਰਿਆ ਉੱਜ ਤੇ ਰਾਵੀ ਦੇ ਨੇੜੇ ਰਹਿੰਦੀ ਵਸੋਂ ਨੂੰ ਸਾਵਧਾਨ ਕਰਦਿਆਂ ਕਿਹਾ ਹੈ ਕਿ ਉਹ ਉੱਜ ਤੇ ਰਾਵੀ ਦਰਿਆ ਦੇ ਹੜ੍ਹ ਪ੍ਰਭਾਵਤ ਖੇਤਰਾਂ ਤੋਂ ਦੂਰ ਰਹਿਣ ਤੇ ਨਾਲ ਹੀ ਆਪਣੇ ਜਾਨਵਰਾਂ ਆਦਿ ਨੂੰ ਸੁਰੱਖਿਅਤ ਥਾਵਾਂ `ਤੇ ਲੈ ਜਾਣ। ਉਨ੍ਹਾਂ ਕਿਹਾ ਕਿ ਕਿਸੇ ਵੀ ਹੜ੍ਹ ਵਰਗੀ ਸਥਿਤੀ ਦੀ ਜਾਣਕਾਰੀ ਜ਼ਿਲ੍ਹਾ ਪ੍ਰਸ਼ਾਸਨ ਦੇ ਕੰਟਰੋਲ ਰੂਮ ਦੇ ਟੋਲ ਫਰੀ ਨੰਬਰ 1800-180-1852 ਜਾਂ ਫਲੱਡ ਕੰਟਰੋਲ ਰੂਮ ਦੇ ਨੰਬਰ 01874-266376 ਉੱਪਰ ਦਿੱਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਹੜ੍ਹ ਵਰਗੀ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰਾਂ ਤਿਆਰ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ
ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ