Amritsar News: ਅੰਮ੍ਰਿਤਸਰ ਪੁਲਿਸ ਕਮਿਸ਼ਨਰ ਨੇ ਅੰਮ੍ਰਿਤਸਰ ਸ਼ਹਿਰ ਦੇ ਕਈ ਥਾਣਿਆਂ ਦੇ ਮੁਖੀਆਂ ਨੂੰ ਬਦਲ ਦਿੱਤਾ ਹੈ। ਇਹ ਐਕਸ਼ਨ ਦੜੇ-ਸੱਟੇ ਦਾ ਕੰਮ ਕਰਨ ਵਾਲੇ ਕਮਲ ਬੋਰੀ ਨਾਲ ਪਾਰਟੀ ਵਿੱਚ ਵੀਡੀਓ ਵਾਇਰਲ ਹੋਣ ਮਗਰੋਂ ਲਿਆ ਗਿਆ ਹੈ।


ਹੋਰ ਪੜ੍ਹੋ : ਸਿੱਧੂ ਮੂਸੇਵਾਲਾ ਦੇ ਕਤਲ ਕੇਸ 'ਚ ਨਿੱਤ ਨਵੇਂ ਖੁਲਾਸਿਆਂ ਨੇ ਖੋਲ੍ਹੀ ਜਾਂਚ ਏਜੰਸੀਆਂ ਦੀ ਪੋਲ, 15 ਮਹੀਨੇ ਬਾਅਦ ਵੀ ਨਹੀਂ ਹੋਏ ਹਥਿਆਰ ਬਰਾਮਦ


ਹਾਸਲ ਜਾਣਕਾਰੀ ਮੁਤਾਬਕ ਕਾਈ ਥਾਣਿਆਂ ਦੇ ਮੁਖੀ ਤੇ ਡੀਐਸਪੀ ਰੈਂਕ ਦੇ ਅਧਿਕਾਰੀ ਇਸ ਪਾਰਟੀ ਵਿੱਚ ਕਮਲ ਬੋਰੀ ਨਾਲ ਦਿਖਾਈ ਦੇ ਰਹੇ ਹਨ। ਸੂਤਰਾਂ ਦੇ ਹਵਾਲੇ ਤੋਂ ਖਬਰ ਹੈ ਕਿ ਵੀਡੀਓ ਵੇਖਣ ਤੋਂ ਬਾਅਦ ਪੁਲਿਸ ਕਮਿਸ਼ਨਰ ਨੇ ਤਬਾਦਲੇ ਕੀਤੇ ਹਨ।






ਦੱਸ ਦਈਏ ਕਿ ਕਮਲ ਬੋਰੀ ਉਪਰ ਦੜਾ-ਸੱਟਾ ਦਾ ਕੰਮ, ਬੁੱਕੀ, ਗੈਰ ਕਾਨੂੰਨੀ ਤਰੀਕੇ ਨਾਲ ਮਕਾਨਾਂ 'ਤੇ ਕਬਜੇ ਕਰਨ ਦੇ ਇਲਜ਼ਾਮ ਹਨ। ਵਾਇਰਲ ਵੀਡੀਓ ਵਿੱਚ ਕਮਲ ਬੋਰੀ ਨਾਲ ਡੀਐਸਪੀ ਅਟਾਰੀ ਪਰਵੇਸ਼ ਚੋਪੜਾ, ਡੀਐਸਪੀ ਅਜਨਾਲਾ ਸੰਜੀਵ ਕੁਮਾਰ, ਇੰਸਪੈਕਟਰ ਗਗਨਦੀਪ ਸਿੰਘ ਤੇ ਇੰਸਪੈਕਟਰ ਨੀਰਜ ਕੁਮਾਰ ਨਜ਼ਰ ਆ ਰਹੇ ਹਨ।






ਹੋਰ ਪੜ੍ਹੋ : ਗਰੀਬ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਭਾਰੀ ਮੀਂਹ ਕਰਕੇ ਕੱਚੇ ਘਰ 'ਤੇ ਡਿੱਗਿਆ ਦਰੱਖਤ, ਡਿੱਗੀ ਛੱਤ


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ









 


Iphone ਲਈ ਕਲਿਕ ਕਰੋ