Amritsar News: ਪੰਜਾਬ ਪੁਲਿਸ ਨਸ਼ਿਆਂ ਦੇ ਹੜ੍ਹ ਨੂੰ ਬੰਨ੍ਹ ਲਾਉਣ ਲਈ ਖੇਡਾਂ ਦਾ ਸਹਾਰਾ ਲਵੇਗੀ। ਪੰਜਾਬ ਪੁਲਿਸ ਨੌਜਵਾਨਾਂ ਨੂੰ ਖੇਡਾਂ ਨਾਲ ਜੋੜੇਗੀ। ਇਹ ਐਲਾਨ ਅੰਮ੍ਰਿਤਸਰ ਪੁਲਿਸ ਨੇ ਕੀਤਾ ਹੈ। ਇਸ ਤਹਿਤ ਅੰਮ੍ਰਿਤਸਰ ਵਿੱਚ ਗਲੀ ਕ੍ਰਿਕਟ ਲੀਗ ਕਰਵਾਈ ਜਾਏਗੀ। ਇਸ ਲੀਗ ਵਿੱਚ ਹਜ਼ਾਰਾਂ ਨੌਜਵਾਨ ਹਿੱਸਾ ਲੈਣਗੇ। ਇਸ ਲਈ 1000 ਤੋਂ ਵੱਧ ਟੀਮਾਂ ਬਣਾਈਆਂ ਗਈਆਂ ਹਨ। ਅੰਮ੍ਰਿਤਸਰ ਦੇ ਵੱਖ-ਵੱਖ ਮੈਦਾਨਾਂ ਵਿੱਚ ਇਹ ਕ੍ਰਿਕਟ ਮੈਚ ਕਰਵਾਏ ਜਾਣਗੇ।
ਦੱਸ ਦਈਏ ਕਿ ਅੰਮ੍ਰਿਤਸਰ ਪੁਲਿਸ ਕਮਿਸ਼ਨਰੇਟ ਵੱਲੋਂ ਸ਼ਹਿਰ ਵਾਸੀਆਂ ਤੇ ਪ੍ਰਸ਼ਾਸਨ ਦੇ ਸਹਿਯੋਗ ਨਾਲ ‘ਦਾ ਹੋਪ ਇਨੀਸ਼ੀਏਟਿਵ’ ਨਾਮ ਦੇ ਇੱਕ ਨਿਵੇਕਲੇ ਪ੍ਰੋਗਰਾਮ ਦੀ ਸ਼ੁਰੂਆਤ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਤਹਿਤ ਅਕਤੂਬਰ ਤੇ ਨਵੰਬਰ ਮਹੀਨੇ ਨਸ਼ੇ ਵਿਰੁੱਧ ਲਾਮਬੰਦੀ ਲਈ ਹੰਭਲਾ ਮਾਰਿਆ ਜਾਵੇਗਾ।
ਪੁਲਿਸ ਕਮਿਸ਼ਨਰ ਨੌਨਿਹਾਲ ਸਿੰਘ ਨੇ ਪ੍ਰੈੱਸ ਕਾਨਫਰੰਸ ਵਿੱਚ ਖੁਲਾਸਾ ਕਰਦੇ ਹੋਏ ਦੱਸਿਆ ਕਿ ਭਾਵੇਂ ਕਿ ਪੁਲਿਸ ਨਸ਼ਿਆਂ ਦੀ ਸਪਲਾਈ ਦਾ ਲੱਕ ਤੋੜਨ ਲਈ ਲਗਾਤਾਰ ਕੰਮ ਕਰ ਰਹੀ ਹੈ, ਪਰ ਨਸ਼ਿਆਂ ਦੀ ਮੰਗ ਰੋਕਣ ਲਈ ਭਾਈਚਾਰੇ, ਖਾਸ ਕਰ ਨੌਜਵਾਨਾਂ ਦਾ ਸਾਥ ਬਹੁਤ ਜ਼ਰੂਰੀ ਹੈ। ਪੁਲਿਸ ਇਸ ਮੁਹਿੰਮ ਨਾਲ ਨੌਜਵਾਨਾਂ ਵਿੱਚ ਨਸ਼ੇ ਵਿਰੁੱਧ ਜਾਗਰੂਕਤਾ ਲਿਆਉਣ ਦੇ ਨਾਲ-ਨਾਲ ਖੇਡਾਂ ਪ੍ਰਤੀ ਖਿੱਚ ਪੈਦਾ ਕਰਨ ਦੀ ਕੋਸ਼ਿਸ਼ ਕਰੇਗੀ।
ਇਸ ਸਬੰਧ ਵਿੱਚ ਪੁਲਿਸ ਕਮਿਸ਼ਨਰੇਟ ਵੱਲੋਂ ਹਜ਼ਾਰਾਂ ਨੌਜਵਾਨਾਂ ਨਾਲ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋ ਕੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਗੁਰੂ ਦਾ ਅਸ਼ੀਰਵਾਦ ਲਿਆ ਜਾਵੇਗਾ ਤੇ ਜੱਲ੍ਹਿਆਂਵਾਲੇ ਬਾਗ ਵਿੱਚ ਨਸ਼ੇ ਨੂੰ ਖਤਮ ਕਰਨ ਲਈ ਸੰਕਲਪ ਲਿਆ ਜਾਵੇਗਾ। ਇਸੇ ਤਹਿਤ ਹਜ਼ਾਰਾਂ ਨੌਜਵਾਨ, ਜਿਸ ਵਿੱਚ 1000 ਤੋਂ ਵੱਧ ਟੀਮਾਂ ਸ਼ਾਮਲ ਹਨ, ਅੰਮ੍ਰਿਤਸਰ ਵਿੱਚ ਗਲੀ ਕ੍ਰਿਕਟ ਲੀਗ ਵਿਚ ਭਾਗ ਲੈਣਗੀਆਂ। ਅੰਮ੍ਰਿਤਸਰ ਦੇ ਵੱਖ-ਵੱਖ ਮੈਦਾਨਾਂ ਵਿਚ ਇਹ ਕ੍ਰਿਕਟ ਮੈਚ ਕਰਵਾਏ ਜਾਣਗੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।