Punjab News: ਪੰਜਾਬ 'ਚ ਡਾਕਘਰ ਦੇ ਕਰਮਚਾਰੀ ਦਾ ਹੋਇਆ ਤਬਾਦਲਾ, ਪੰਜਾਬੀ ਨਾ ਬੋਲਣ ਕਾਰਨ ਭੱਖਿਆ ਸੀ ਵਿਵਾਦ; ਹੁਣ...
Amritsar News: ਪੰਜਾਬ ਦੇ ਅੰਮ੍ਰਿਤਸਰ ਦੇ ਡਾਕਘਰ ਵਿੱਚ ਇੱਕ ਅਧਿਕਾਰੀ ਵੱਲੋਂ ਪੰਜਾਬੀ ਨਾ ਬੋਲਣ ਕਾਰਨ ਹੰਗਾਮਾ ਮੱਚ ਗਿਆ। ਹੁਣ ਇਸ ਮਾਮਲੇ ਵਿੱਚ ਵੱਡਾ ਅਪਡੇਟ ਸਾਹਮਣੇ ਆ ਰਿਹਾ ਹੈ। ਦੱਸ ਦੇਈਏ ਕਿ ਅੰਮ੍ਰਿਤਸਰ ਦੇ ਡਾਕਘਰ...

Amritsar News: ਪੰਜਾਬ ਦੇ ਅੰਮ੍ਰਿਤਸਰ ਦੇ ਡਾਕਘਰ ਵਿੱਚ ਇੱਕ ਅਧਿਕਾਰੀ ਵੱਲੋਂ ਪੰਜਾਬੀ ਨਾ ਬੋਲਣ ਕਾਰਨ ਹੰਗਾਮਾ ਮੱਚ ਗਿਆ। ਹੁਣ ਇਸ ਮਾਮਲੇ ਵਿੱਚ ਵੱਡਾ ਅਪਡੇਟ ਸਾਹਮਣੇ ਆ ਰਿਹਾ ਹੈ। ਦੱਸ ਦੇਈਏ ਕਿ ਅੰਮ੍ਰਿਤਸਰ ਦੇ ਡਾਕਘਰ ਵਿਚ ਤਾਇਨਾਤ ਇੱਕ ਅਧਿਕਾਰੀ ਵੱਲੋਂ ਪੰਜਾਬੀ ਨਾ ਬੋਲ ਸਕਣ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋਣ ਤੋਂ ਬਾਅਦ ਮਾਮਲਾ ਚਰਚਾ ਵਿੱਚ ਆ ਗਿਆ ਹੈ। ਦਰਅਸਲ, ਅਧਿਕਾਰੀ ਗਾਹਕ ਨਾਲ ਹਿੰਦੀ ਵਿੱਚ ਗੱਲ ਕਰ ਰਿਹਾ ਸੀ, ਜਿਸ ਕਾਰਨ ਲੋਕਾਂ ਵੱਲੋਂ ਇਤਰਾਜ਼ ਜਤਾਇਆ ਗਿਆ।
ਦਿੱਲੀ ਦਾ ਰਹਿਣ ਵਾਲਾ ਅਧਿਕਾਰੀ
ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਅੰਮ੍ਰਿਤਸਰ ਡਾਕਘਰ ਡਿਵੀਜ਼ਨ ਦੇ ਸੁਪਰਡੈਂਟ ਪ੍ਰਵੀਨ ਪ੍ਰਸੂਨ ਨੇ ਸੰਬੰਧਿਤ ਡਾਕ ਸਹਾਇਕ ਵਿਸ਼ਾਲ ਸਿੰਘ ਦਾ ਤਬਾਦਲਾ ਕਿਸੇ ਹੋਰ ਵਿਭਾਗ ਵਿੱਚ ਕਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਵਿਸ਼ਾਲ ਸਿੰਘ ਦਿੱਲੀ ਦਾ ਰਹਿਣ ਵਾਲਾ ਹੈ ਅਤੇ ਪਿਛਲੇ ਚਾਰ ਸਾਲਾਂ ਤੋਂ ਅੰਮ੍ਰਿਤਸਰ ਡਾਕਘਰ ਵਿੱਚ ਸੇਵਾ ਨਿਭਾ ਰਿਹਾ ਸੀ।
ਸੁਪਰਡੈਂਟ ਪ੍ਰਵੀਨ ਪ੍ਰਸੂਨ ਨੇ ਕਿਹਾ ਕਿ ਅੰਮ੍ਰਿਤਸਰ ਡਾਕਘਰ ਦੇ ਬਹੁਤ ਸਾਰੇ ਕਰਮਚਾਰੀ ਹੋਰ ਰਾਜਾਂ ਤੋਂ ਭਰਤੀ ਹੁੰਦੇ ਹਨ ਅਤੇ ਉਨ੍ਹਾਂ ਦੀ ਚੋਣ ਹਿੰਦੀ ਤੇ ਅੰਗਰੇਜ਼ੀ ਦੀ ਯੋਗਤਾ ਦੇ ਆਧਾਰ ’ਤੇ ਕੀਤੀ ਜਾਂਦੀ ਹੈ। ਉਨ੍ਹਾਂ ਇਹ ਵੀ ਸਪਸ਼ਟ ਕੀਤਾ ਕਿ ਇਸ ਤਰ੍ਹਾਂ ਕਿਸੇ ਸਰਕਾਰੀ ਕਰਮਚਾਰੀ ਦੀ ਵੀਡੀਓ ਬਣਾ ਕੇ ਵਾਇਰਲ ਕਰਨਾ ਠੀਕ ਨਹੀਂ ਹੈ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਅਜਿਹੀਆਂ ਸਥਿਤੀਆਂ ਤੋਂ ਬਚਣ ਲਈ ਡਾਕਘਰ ਦੇ ਸਟਾਫ਼ ਨੂੰ ਪੰਜਾਬੀ ਪੜ੍ਹਨ ਅਤੇ ਬੋਲਣ ਦੀ ਬੁਨਿਆਦੀ ਸਿਖਲਾਈ ਦਿੱਤੀ ਜਾਵੇਗੀ, ਤਾਂ ਜੋ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਨਾ ਆਵੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















