Punjab News: ਅੰਮ੍ਰਿਤਸਰ ਪੁਲਿਸ ਨੇ ਉਸ ਸਮੇਂ ਵੱਡੀ ਕਾਮਯਾਬੀ ਹਾਸਲ ਹੋਈ ਜਦੋਂ ਖੁਫ਼ੀਆ ਜਾਣਕਾਰੀ 'ਤੇ ਕਾਰਵਾਈ ਕਰਦੇ ਹੋਏ, ਸੀਆਈ ਅੰਮ੍ਰਿਤਸਰ ਨੇ ਹਰਮਨਦੀਪ ਸਿੰਘ ਨੂੰ ਮਾਹਲ ਪਿੰਡ, ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਕੀਤਾ ਅਤੇ ਉਸ ਕੋਲੋਂ 10 ਕਿਲੋ ਹੈਰੋਇਨ ਵੀ ਬਰਾਮਦ ਕੀਤੀ। ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਇਸ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ।
ਉਨ੍ਹਾਂ ਨੇ ਸੋਸ਼ਲ ਮੀਡੀਆ X ਉੱਤੇ ਪੋਸਟ ਪਾ ਕੇ ਦੱਸਿਆ ਗਿਆ ਹੈ ਕਿ ''ਇਕ ਖੁਫੀਆ ਜਾਣਕਾਰੀ ਅਧਾਰਿਤ ਓਪਰੇਸ਼ਨ ਦੌਰਾਨ, CI ਅੰਮ੍ਰਿਤਸਰ ਨੇ ਪਿੰਡ ਮਾਹਲ, ਅੰਮ੍ਰਿਤਸਰ ਤੋਂ ਹਰਮਨਦੀਪ ਸਿੰਘ ਨੂੰ ਗ੍ਰਿਫ਼ਤਾਰ ਕਰਕੇ 10 ਕਿਲੋ ਹੈਰੋਇਨ ਬਰਾਮਦ ਕੀਤੀ। ਗ੍ਰਿਫ਼ਤਾਰ ਕੀਤੇ ਗਏ ਦੋਸ਼ੀ ਦਾ ਪਾਕਿਸਤਾਨ ਅਧਾਰਿਤ ਸਮੱਗਲਰ ਚਾਚਾ ਬਾਵਾ ਨਾਲ ਲਗਾਤਾਰ ਸੰਪਰਕ ਸੀ, ਜਿਸਨੇ ਅਟਾਰੀ ਸੈਕਟਰ ਰਾਹੀਂ ਡਰੋਨ ਦੇ ਰਾਹੀਂ ਹੈਰੋਇਨ ਭੇਜੀ ਸੀ, ਜਿਸ ਨੂੰ ਵੱਖ-ਵੱਖ ਥਾਵਾਂ ਤੇ ਵੰਡਿਆ ਜਾਣਾ ਸੀ। NDPS ਐਕਟ ਅਧੀਨ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਹੋਰ ਸਾਥੀਆਂ ਦੀ ਪਛਾਣ ਕਰਨ ਲਈ ਜਾਂਚ ਜਾਰੀ ਹੈ। @PunjabPoliceInd ਨਸ਼ਾ ਸਮਗਲਿੰਗ ਖ਼ਤਮ ਕਰਨ ਅਤੇ ਇੱਕ ਸੁਰੱਖਿਅਤ #Punjab ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।''
ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤਾ ਗਿਆ ਦੋਸ਼ੀ ਹਰਮਨਦੀਪ ਸਿੰਘ ਲਗਾਤਾਰ ਪਾਕਿਸਤਾਨ ਸਥਿਤ ਤਸਕਰ ਚਾਚਾ ਬਾਵਾ ਦੇ ਸੰਪਰਕ ਵਿੱਚ ਸੀ, ਜੋ ਅੱਗੇ ਵੰਡਣ ਲਈ ਅਟਾਰੀ ਸੈਕਟਰ ਵਿੱਚ ਡਰੋਨ ਰਾਹੀਂ ਹੈਰੋਇਨ ਭੇਜਦਾ ਸੀ। ਐੱਨ.ਡੀ.ਪੀ.ਐੱਸ. ਐਕਟ ਤਹਿਤ ਇਕ ਐੱਫ਼.ਆਈ.ਆਰ. ਦਰਜ ਕੀਤੀ ਗਈ ਹੈ ਅਤੇ ਹੋਰ ਸਾਥੀਆਂ ਦੀ ਪਛਾਣ ਕਰਨ ਲਈ ਜਾਂਚ ਕੀਤੀ ਜਾ ਰਹੀ ਹੈ।
ਇਸ ਦੌਰਾਨ ਡੀ.ਜੀ.ਪੀ. ਨੇ ਦੱਸਿਆ ਕਿ ਪੰਜਾਬ ਪੁਲਿਸ ਨਸ਼ੀਲੇ ਪਦਾਰਥਾਂ ਦੀ ਤਸਕਰੀ ਨੂੰ ਖ਼ਤਮ ਕਰਨ ਅਤੇ ਇੱਕ ਸੁਰੱਖਿਅਤ ਪੰਜਾਬ ਨੂੰ ਯਕੀਨੀ ਬਣਾਉਣ ਲਈ ਆਪਣੇ ਦ੍ਰਿੜ ਇਰਾਦੇ ਪ੍ਰਤੀ ਵਚਨਬੱਧ ਹੈ।