Amritsar News: ਪਾਕਿਸਤਾਨ ਦੇ ਗੁਰਧਾਮਾਂ ਦੀ ਯਾਤਰਾ ’ਤੇ ਜਾਣ ਵਾਲੇ ਸ਼ਰਧਾਲੂਆਂ ਨੂੰ ਰਾਹਤ, ਹੁਣ 11 ਜਨਵਰੀ ਤੱਕ ਜਮ੍ਹਾਂ ਕਰਵਾ ਸਕਦੇ ਪਾਸਪੋਰਟ
Amritsar: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਖ਼ਾਲਸਾ ਪੰਥ ਦੇ ਸਾਜਨਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਦੇ ਗੁਰਧਾਮਾਂ ਦੀ ਯਾਤਰਾ ’ਤੇ ਜਾਣ ਵਾਲੇ ਸਿੱਖ ਸ਼ਰਧਾਲੂਆਂ ਲਈ ਪਾਸਪੋਰਟ ਜਮ੍ਹਾਂ ਕਰਵਾਉਣ ਦੀ ਮਿਤੀ ਵਿੱਚ ਵਾਧਾ ਕੀਤਾ ਗਿਆ ਹੈ।

Amritsar News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਖ਼ਾਲਸਾ ਪੰਥ ਦੇ ਸਾਜਨਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਦੇ ਗੁਰਧਾਮਾਂ ਦੀ ਯਾਤਰਾ ’ਤੇ ਜਾਣ ਵਾਲੇ ਸਿੱਖ ਸ਼ਰਧਾਲੂਆਂ ਲਈ ਪਾਸਪੋਰਟ ਜਮ੍ਹਾਂ ਕਰਵਾਉਣ ਦੀ ਮਿਤੀ ਵਿੱਚ ਵਾਧਾ ਕੀਤਾ ਗਿਆ ਹੈ। ਹੁਣ ਸ਼ਰਧਾਲੂ 11 ਜਨਵਰੀ 2023 ਤੱਕ ਆਪਣੇ ਪਾਸਪੋਰਟ ਜਮ੍ਹਾਂ ਕਰਵਾ ਸਕਣਗੇ। ਇਸ ਤੋਂ ਪਹਿਲਾਂ ਇਹ ਤਰੀਕ 31 ਦਸੰਬਰ 2022 ਮਿਥੀ ਗਈ ਸੀ।
ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਖ਼ਾਲਸਾ ਸਾਜਨਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂ ਹੁਣ 11 ਜਨਵਰੀ ਤੱਕ ਆਪਣੇ ਪਾਸਪੋਰਟ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿੱਚ ਜਮ੍ਹਾਂ ਕਰਵਾ ਸਕਣਗੇ। ਉਨ੍ਹਾਂ ਕਿਹਾ ਕਿ ਇਹ ਪਾਸਪੋਰਟ ਸ਼੍ਰੋਮਣੀ ਕਮੇਟੀ ਤੋਂ ਤਸਦੀਕ ਕਰਵਾ ਕੇ ਪਾਸਪੋਰਟ ਦੇ ਨਾਲ ਸ਼ਨਾਖਤੀ ਸਬੂਤ ਵਜੋਂ ਅਧਾਰ ਕਾਰਡ, ਵੋਟਰ ਕਾਰਡ ਜਾਂ ਰਾਸ਼ਨ ਕਾਰਡ ਦੀਆਂ ਫੋਟੋ ਕਾਪੀਆਂ ਤੇ ਪਾਸਪੋਰਟ ਸਾਈਜ਼ ਦੀਆਂ ਤਾਜ਼ਾ ਫੋਟੋ ਭੇਜਣ।
Viral Video: ਸੱਪਾਂ ਦੇ ਝੁੰਡ ਨੂੰ ਹੱਥਾਂ ਨਾਲ ਸੁੱਟਦਾ ਨਜ਼ਰ ਆਇਆ ਵਿਅਕਤੀ, ਵੀਡੀਓ ਦੇਖ ਕੇ ਉੱਡ ਜਾਣਗੇ ਹੋਸ਼!
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :






















