(Source: ECI/ABP News/ABP Majha)
Amritsar News: ਅੰਮ੍ਰਿਤਸਰ ਦੀਆਂ ਸੜਕਾਂ 'ਤੇ ਨਿਕਲਣ ਤੋਂ ਪਹਿਲਾਂ ਸਾਵਧਾਨ! ਕੇਜਰੀਵਾਲ ਦੇ ਦੌਰੇ ਕਰਕੇ ਬਦਲਿਆ ਰੂਟ ਪਲਾਨ
Arvind Kejriwal: ਅੰਮ੍ਰਿਤਸਰ 'ਚ ਪਹਿਲੇ ਸਕੂਲ ਆਫ ਐਮੀਨੈਂਸ ਦਾ ਉਦਘਾਟਨ ਕੀਤਾ ਜਾਏਗਾ। ਉੱਥੇ ਹੀ 'ਆਪ' ਦੇ ਇਹ ਦੋ ਵੱਡੇ ਚਿਹਰੇ ਵੀ ਇੱਕ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਨਗੇ। ਮੰਨਿਆ ਜਾ ਰਿਹਾ ਹੈ ਕਿ ‘ਆਪ’ ਦੀ ਚੋਣ ਮੁਹਿੰਮ ਵੀ ਇਸ ਮੈਗਾ...
Amritsar News: ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਅੰਮ੍ਰਿਤਸਰ ਪਹੁੰਚ ਰਹੇ ਹਨ। ਅੰਮ੍ਰਿਤਸਰ 'ਚ ਪਹਿਲੇ ਸਕੂਲ ਆਫ ਐਮੀਨੈਂਸ ਦਾ ਉਦਘਾਟਨ ਕੀਤਾ ਜਾਏਗਾ। ਉੱਥੇ ਹੀ 'ਆਪ' ਦੇ ਇਹ ਦੋ ਵੱਡੇ ਚਿਹਰੇ ਵੀ ਇੱਕ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਨਗੇ। ਮੰਨਿਆ ਜਾ ਰਿਹਾ ਹੈ ਕਿ ‘ਆਪ’ ਦੀ ਚੋਣ ਮੁਹਿੰਮ ਵੀ ਇਸ ਮੈਗਾ ਰੈਲੀ ਨਾਲ ਸ਼ੁਰੂ ਹੋਵੇਗੀ। ਇਸ ਕਰਕੇ ਸ਼ਹਿਰ ਵਿੱਚ ਅੱਜ ਆਵਾਜਾਈ ਪ੍ਰਭਾਵਿਤ ਰਹੇਗੀ।
ਹਾਸਲ ਜਾਣਕਾਰੀ ਮੁਤਾਬਕ ਅੰਮ੍ਰਿਤਸਰ ਵਿੱਚ ਹੋਣ ਵਾਲੇ ਇਸ ਪ੍ਰੋਗਰਾਮ ਕਾਰਨ ਆਮ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ, ਇਸ ਲਈ ਅੰਮ੍ਰਿਤਸਰ ਪੁਲਿਸ ਵੱਲੋਂ ਰੂਟ ਪਲਾਨ ਜਾਰੀ ਕੀਤਾ ਗਿਆ ਹੈ। ਲੋਕਾਂ ਦੀ ਸਹੂਲਤ ਲਈ ਸ਼ਹਿਰ ਵਿੱਚ ਬੁੱਧਵਾਰ ਦਾ ਰੂਟ ਬਦਲਿਆ ਗਿਆ ਹੈ। ਅੰਮ੍ਰਿਤਸਰ ਦੇ ਰਣਜੀਤ ਐਵੀਨਿਊ ਦੁਸਹਿਰਾ ਗਰਾਊਂਡ ਵਿੱਚ ਰੈਲੀ ਕੀਤੀ ਜਾ ਰਹੀ ਹੈ ਜਿਸ ਵਿੱਚ ਦੂਜੇ ਸ਼ਹਿਰਾਂ ਤੋਂ ਆਉਣ ਵਾਲੇ ਸਮਰਥਕਾਂ ਨੂੰ ਬਾਈਪਾਸ ਵੱਲ ਭੇਜਿਆ ਜਾਵੇਗਾ ਤਾਂ ਜੋ ਸ਼ਹਿਰ ਵਿੱਚ ਟ੍ਰੈਫਿਕ ਦੀ ਸਮੱਸਿਆ ਨਾ ਆਵੇ।
ਡੀਸੀਪੀ ਲਾਅ ਐਂਡ ਆਰਡਰ ਪਰਮਿੰਦਰ ਸਿੰਘ ਭੰਡਾਲ ਨੇ ਦੱਸਿਆ ਕਿ ਸ਼ਹਿਰ ਵਾਸੀਆਂ ਨੂੰ ਅਪੀਲ ਹੈ ਕਿ ਗੋਲਡਨ ਗੇਟ ਤੋਂ ਬਾਈਪਾਸ ਮਾਰਗ ’ਤੇ ਦੁਪਹਿਰ ਮਗਰੋਂ ਬਾਹਰੋਂ ਆਉਣ ਵਾਲੇ ਲੋਕਾਂ ਦੀ ਆਵਾਜਾਈ ਜ਼ਿਆਦਾ ਰਹੇਗੀ ਜਿਸ ਕਾਰਨ ਉਸ ਰਸਤੇ ਦੀ ਘੱਟ ਵਰਤੋਂ ਕੀਤੀ ਜਾਏ। ਛੇਹਰਟਾ ਸਾਹਿਬ-ਇੰਡੀਆ ਗੇਟ ਦੇ ਬਾਹਰਲੇ ਪਾਸੇ ਮੁੱਖ ਮੰਤਰੀ ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਵੀ ਪਹੁੰਚ ਰਹੇ ਹਨ। ਉਸ ਪਾਸੇ ਦੇ ਲੋਕਾਂ ਨੂੰ ਕੁਝ ਸਮੇਂ ਲਈ ਰੋਕ ਦਿੱਤਾ ਜਾਵੇਗਾ ਪਰ ਰਣਜੀਤ ਐਵੀਨਿਊ ਸਥਿਤ ਰੈਲੀ ਵਾਲੀ ਥਾਂ ਨੇੜੇ ਦੁਪਹਿਰ ਮਗਰੋਂ ਆਵਾਜਾਈ ਪੂਰੀ ਤਰ੍ਹਾਂ ਬੰਦ ਕਰ ਦਿੱਤੀ ਜਾਵੇਗੀ। ਇਸ ਨੂੰ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਜਾਵੇਗਾ।
ਦੂਜੇ ਸ਼ਹਿਰਾਂ ਤੋਂ ਅੰਮ੍ਰਿਤਸਰ ਆਉਣ ਵਾਲੀਆਂ ਬੱਸਾਂ ਦੀ ਪਾਰਕਿੰਗ ਲਈ ਤਿੰਨ ਥਾਵਾਂ ਨਿਰਧਾਰਿਤ ਕੀਤੀਆਂ ਗਈਆਂ ਹਨ। ਇਸ ਵਿੱਚ ਤਰਨ ਤਾਰਨ, ਜਲੰਧਰ, ਬਟਾਲਾ ਸਾਈਡ ਤੋਂ ਆਉਣ ਵਾਲੀਆਂ ਬੱਸਾਂ ਨੂੰ ਆਨੰਦ ਪਾਰਕ ਤੋਂ ਰਣਜੀਤ ਐਵੀਨਿਊ ਵੱਲ ਮੋੜਿਆ ਜਾਵੇਗਾ। ਬੱਸਾਂ ਦੁਸਹਿਰਾ ਗਰਾਊਂਡ ਦੇ ਸਾਹਮਣੇ, ਹਰਤੇਜ ਤੇ ਕਲਾਰਕ ਇਨ ਨੇੜੇ ਖਾਲੀ ਥਾਂ ਵਿੱਚ ਖੜ੍ਹੀਆਂ ਕੀਤੀਆਂ ਜਾਣਗੀਆਂ।
ਇਸ ਦੇ ਨਾਲ ਹੀ ਕਾਰਾਂ ਦੀ ਪਾਰਕਿੰਗ ਦੁਸਹਿਰਾ ਗਰਾਊਂਡ ਦੇ ਨਾਲ-ਨਾਲ ਬਾਜ਼ਾਰ ਵਿੱਚ ਤੇ ਉਸ ਦੇ ਸਾਹਮਣੇ ਕੀਤੀ ਜਾਵੇਗੀ। ਡੀਸੀਪੀ ਭੰਡਾਲ ਅਨੁਸਾਰ ਅੰਮ੍ਰਿਤਸਰ ਵਿੱਚ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਆਉਣ ਵਾਲੀਆਂ ਸੰਗਤਾਂ ਤੇ ਸ਼ਰਧਾਲੂਆਂ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।