Amritsar News : ਅੰਮ੍ਰਿਤਸਰ 'ਚ ਨਵੇ ਖੁੱਲ੍ਹਣ ਜਾ ਰਹੇ ਆਮ ਆਦਮੀ ਪਾਰਟੀ ਕਲੀਨਿਕ ਵਿੱਚ ਨਿਗੁਣੀਆਂ ਤਨਖਾਹਾਂ 'ਤੇ ਕੰਮ ਕਰਨ ਵਾਲੇ ਸਿਹਤ ਫਾਰਮੇਸੀ ਅਫਸਰਾਂ ਵੱਲੋਂ ਕੰਮ ਕਰਨ ਤੋਂ ਇਨਕਾਰ ਕੀਤਾ ਗਿਆ ਹੈ। ਸਿਹਤ ਫਾਰਮੇਸੀ ਅਫਸਰ 25 ਜਨਵਰੀ ਨੂੰ ਸੰਗਰੂਰ ਵਿਖੇ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕਰਨਗੇ। ਉਨ੍ਹਾਂ ਕਿਹਾ ਕਿ ਪਹਿਲਾਂ ਸਾਨੂੰ ਪੱਕੇ ਕਰੋ ਜਾਂ ਫਿਰ ਪੂਰੀ ਤਨਖਾਹ ਦਿਓ। ਇਸ ਦੇ ਲਈ ਉਨ੍ਹਾਂ ਨੇ ਅੰਮ੍ਰਿਤਸਰ ਦੇ ਏਡੀਸੀ ਨੂੰ ਮੰਗ ਪੱਤਰ ਦਿੱਤਾ ਹੈ।
ਇਸ ਦੌਰਾਨ ਪੇਂਡੂ ਡਿਸਪੈਂਸਰੀਆਂ ਦੇ ਵਿੱਚ ਕੰਮ ਕਰਦੇ ਫਾਰਮਾਸਿਸਟਾਂ ਨੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਹੈ। ਫਾਰਮਾਸਿਸਟ ਕਮਲਜੀਤ ਚੌਹਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਵੇਂ ਖੋਲ੍ਹੇ ਜਾ ਰਹੇ ਮੁਹੱਲਾ ਕਲੀਨਿਕ ਵਿੱਚ ਕੰਮ ਨਹੀਂ ਕਰਾਂਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਅੰਦਰ ਕਈ ਸਰਕਾਰਾਂ ਆਈਆਂ ਅਤੇ ਕਈ ਗਈਆਂ ਪਰ ਕਿਸੇ ਸਰਕਾਰ ਨੇ ਸਾਡੇ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ।
ਆਮ ਆਦਮੀ ਪਾਰਟੀ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਵਾਅਦਾ ਕੀਤਾ ਸੀ ਕਿ ਤੁਹਾਨੂੰ ਪੱਕਿਆ ਕਰਕੇ ਤਨਖਾਹਾਂ ਵਿੱਚ ਵਾਧਾ ਕੀਤਾ ਜਾਵੇਗਾ ਪਰ ਸਰਕਾਰ ਨੇ ਆਪਣਾ ਵਾਅਦਾ ਅਜੇ ਤੱਕ ਪੂਰਾ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਆ ਰਹੇ ਭਗਵੰਤ ਮਾਨ ਦਾ ਜਬਰਦਸਤ ਵਿਰੋਧ ਕਰਾਂਗੇ ,ਜੇਕਰ ਸਰਕਾਰ ਨੇ ਫਿਰ ਵੀ ਮੰਗਾਂ ਨਾ ਮੰਨੀਆਂ ਤਾਂ ਵੱਡਾ ਸੰਘਰਸ਼ ਕਰਾਂਗੇ।
ਇਹ ਵੀ ਪੜ੍ਹੋ : ਗੈਂਗਸਟਰ ਹੈਰੀ ਚੱਠਾ ਤੇ ਲਾਟ ਜੋਲ ਦੇ ਕਹਿਣ ’ਤੇ ਔਰਤ ਕੋਲੋਂ ਮੰਗੀ 5 ਕਰੋੜ ਦੀ ਫਿਰੌਤੀ, ਮੁਲਜ਼ਮ ਨੇ ਖੋਲ੍ਹੇ ਰਾਜ਼
ਆਮ ਆਦਮੀ ਪਾਰਟੀ ਦੇ ਸੱਤਾ ਵਿਚ ਆਉਣ ਲਈ ਸਾਡੀਆਂ ਵੋਟਾਂ ਹਾਸਲ ਕੀਤੀਆਂ ਪਰ ਸਰਕਾਰ ਬਣਨ ਸਾਰ ਹੀ ਆਪ ਦੇ ਲੀਡਰ ਆਪਣੇ ਵਾਅਦੇ ਭੁੱਲ ਗਏ। ਪੰਜਾਬ ਦੇ ਪੇਂਡੂ ਖੇਤਰਾਂ ਵਿੱਚ ਬਣੀਆਂ ਡਿਸਪੈਂਸਰੀਆਂ ਵਿੱਚ ਪਿਛਲੇ 16 ਸਾਲਾਂ ਤੋਂ ਕੰਮ ਕਰ ਰਹੇ ਰੂਰਲ ਹੈਲਥ ਅਫਸਰਾਂ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੁਤਲਾ ਫੂਕਿਆ ਗਿਆ ਹੈ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।