ਪੜਚੋਲ ਕਰੋ
Advertisement
Amritsar News : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੂੰ ਸੇਵਾ ਮੁਕਤ ਹੋਣ ’ਤੇ ਕੀਤਾ ਸਨਮਾਨ
Amritsar News : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸੇਵਾ ਮੁਕਤ ਹੋਏ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਦੇ ਸਨਮਾਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਗੁਰਦੁਆਰਾ ਸ੍ਰੀ ਮੰਜੀ ਸਾਹਿਬ, ਦੀਵਾਨ ਹਾਲ ਵਿਖੇ ਇਕ ਵਿਸ਼ੇਸ਼ ਸਮਾਗਮ ਆਯੋਜਿਤ ਕੀਤਾ ਗਿਆ
Amritsar News : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸੇਵਾ ਮੁਕਤ ਹੋਏ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਦੇ ਸਨਮਾਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਗੁਰਦੁਆਰਾ ਸ੍ਰੀ ਮੰਜੀ ਸਾਹਿਬ, ਦੀਵਾਨ ਹਾਲ ਵਿਖੇ ਇਕ ਵਿਸ਼ੇਸ਼ ਸਮਾਗਮ ਆਯੋਜਿਤ ਕੀਤਾ ਗਿਆ। ਇਸ ਸਮਾਗਮ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਨਵ-ਨਿਯੁਕਤ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਲੁਧਿਆਣੇ ਵਾਲੇ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਕਸ਼ਮੀਰ ਸਿੰਘ, ਦਮਦਮੀ ਟਕਸਾਲ ਦੇ ਮੁਖੀ ਗਿਆਨੀ ਹਰਨਾਮ ਸਿੰਘ ਖਾਲਸਾ, ਦਲ ਬਾਬਾ ਬਿਧੀਚੰਦ ਸੰਪਰਦਾ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ, ਤਰਨਾਦਲ ਦੇ ਮੁਖੀ ਬਾਬਾ ਗੱਜਣ ਸਿੰਘ ਸਮੇਤ ਵੱਖ-ਵੱਖ ਜਥੇਬੰਦੀਆਂ, ਸੰਪਰਦਾਵਾਂ ਤੇ ਸਭਾ-ਸੁਸਾਇਟੀਆਂ ਦੇ ਨੁਮਾਇੰਦੇ ਹਾਜ਼ਰ ਸਨ, ਜਿਨ੍ਹਾਂ ਨੇ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੂੰ ਸਨਮਾਨਿਤ ਕੀਤਾ।
ਇਸ ਮੌਕੇ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਿੱਖ ਕੌਮ ਦਾ ਕੇਂਦਰੀ ਧਾਰਮਿਕ ਅਸਥਾਨ ਹੈ, ਜਿਥੇ ਮੁੱਖ ਗ੍ਰੰਥੀ ਵਜੋਂ ਸੇਵਾ ਦਾ ਸੁਭਾਗ ਮਿਲਣਾ ਗੁਰੂ ਸਾਹਿਬ ਦੀ ਵੱਡੀ ਬਖਸ਼ਿਸ਼ ਹੈ। ਉਨ੍ਹਾਂ ਕਿਹਾ ਕਿ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਇਸ ਅਹਿਮ ਸੇਵਾ ਨੂੰ ਕਰੀਬ ਦਸ ਸਾਲ ਗੁਰੂ ਸਾਹਿਬ ਦੀ ਭੈਅ-ਭਾਵਨੀ ਵਿਚ ਰਹਿ ਕੇ ਨਿਭਾਇਆ। ਉਨ੍ਹਾਂ ਕਿਹਾ ਕਿ ਗਿਆਨੀ ਜਗਤਾਰ ਸਿੰਘ ਦੀਆਂ ਸੇਵਾਵਾਂ ਦੀ ਅੰਤ੍ਰਿੰਗ ਕਮੇਟੀ ਵੱਲੋਂ ਵੀ ਸ਼ਲਾਘਾ ਕੀਤੀ ਗਈ ਹੈ ਅਤੇ ਇਸ ਦੇ ਮੱਦੇਨਜ਼ਰ ਭਵਿੱਖ ਵਿਚ ਇਨ੍ਹਾਂ ਪਾਸੋਂ ਧਰਮ ਪ੍ਰਚਾਰ ਦੇ ਖੇਤਰ ਅੰਦਰ ਸੇਵਾਵਾਂ ਲਈਆਂ ਜਾਣਗੀਆਂ।
ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਲੁਧਿਆਣਾ, ਦਮਦਮੀ ਟਕਸਾਲ ਦੇ ਮੁਖੀ ਗਿਆਨੀ ਹਰਨਾਮ ਸਿੰਘ ਖਾਲਸਾ, ਦਲ ਬਾਬਾ ਬਿਧੀਚੰਦ ਸੰਪਰਦਾ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ, ਗਿਆਨੀ ਰਣਜੀਤ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਦਿੱਲੀ ਨੇ ਵੀ ਸੰਬੋਧਨ ਕਰਦਿਆਂ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਵੱਲੋਂ ਕੀਤੀਆਂ ਗਈਆਂ ਸੇਵਾਵਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਸੰਬੋਧਨ ਕਰਨ ਵਾਲੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਨਵ-ਨਿਯੁਕਤ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੂੰ ਵੀ ਵਧਾਈ ਦਿੱਤੀ।
Follow ਜ਼ਿਲ੍ਹੇ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਸਿੱਖਿਆ
ਦੇਸ਼
ਦੇਸ਼
ਪੰਜਾਬ
Advertisement