ਪੜਚੋਲ ਕਰੋ

Amritsar News: ਬੀਬੀ ਜਗੀਰ ਕੌਰ ਬਾਰੇ ਮੰਦੇ ਬੋਲ ਬੋਲਣ ਕਰਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਨੂੰ ਸੁਣਾਈ ਧਾਰਮਿਕ ਸਜ਼ਾ

ਬੀਬੀ ਜਗੀਰ ਕੌਰ ਬਾਰੇ ਮੰਦੇ ਬੋਲ ਬੋਲਣ ਦੇ ਰੇੜਕੇ ਵਿਚਾਲੇ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਪੰਜ ਪਿਆਰਿਆਂ ਅੱਗੇ ਪੇਸ਼ ਹੋਏ। ਇਸ ਦੌਰਾਨ ਪੰਜ ਪਿਆਰਿਆਂ ਨੇ ਉਨ੍ਹਾਂ ਨੂੰ ਧਾਰਮਿਕ ਸਜ਼ਾ ਸੁਣਾਈ।

Amritsar News: ਬੀਬੀ ਜਗੀਰ ਕੌਰ ਬਾਰੇ ਮੰਦੇ ਬੋਲ ਬੋਲਣ ਦੇ ਰੇੜਕੇ ਵਿਚਾਲੇ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਪੰਜ ਪਿਆਰਿਆਂ ਅੱਗੇ ਪੇਸ਼ ਹੋਏ। ਇਸ ਦੌਰਾਨ ਪੰਜ ਪਿਆਰਿਆਂ ਨੇ ਉਨ੍ਹਾਂ ਨੂੰ ਧਾਰਮਿਕ ਸਜ਼ਾ ਸੁਣਾਈ। ਇਸ ਤੋਂ ਬਾਅਦ ਧਾਮੀ ਨੇ ਅੱਜ ਹੀ ਬਰਤਨ ਸਾਫ ਕਰਕੇ ਤੇ ਜੋੜਾ ਘਰ ਵਿੱਚ ਜੁੱਤੀਆਂ ਸਾਫ਼ ਕਰਕੇ ਇਹ ਧਾਰਮਿਕ ਸਜ਼ਾ ਪੂਰੀ ਕੀਤੀ। ਇਸ ਦੌਰਾਨ ਧਾਮੀ ਮੀਡੀਆ ਸਾਹਮਣੇ ਆਉਣ ਤੋਂ ਕਤਰਾਉਂਦੇ ਰਹੇ।

ਹਾਸਲ ਜਾਣਕਾਰੀ ਮੁਤਾਬਕ ਹਰਜਿੰਦਰ ਸਿੰਘ ਧਾਮੀ ਨੂੰ ਪੰਜ ਪਿਆਰਿਆਂ ਵੱਲੋਂ ਜੋੜੇ ਸਾਫ਼ ਕਰਨ ਦੀ ਸੇਵਾ, ਜੂਠੇ ਭਾਂਡੇ ਮਾਂਜਣ ਦੀ ਸੇਵਾ ਤੇ ਸੇਵਾ ਕਰਦੇ ਸਮੇਂ ਜਪਜੀ ਸਾਹਿਬ ਦਾ ਪਾਠ ਕਰਨ ਦੀ ਧਾਰਮਿਕ ਸਜ਼ਾ ਸੁਣਾਈ ਗਈ। ਧਾਮੀ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਵੀ ਬੰਦ ਕਮਰਾ ਗੱਲਬਾਤ ਕੀਤੀ ਸੀ, ਪਰ ਇਸ ਸਬੰਧੀ ਮੀਡੀਆ ਨੂੰ ਕੋਈ ਵੀ ਬਿਆਨ ਨਹੀਂ ਦਿੱਤਾ।

ਦਰਅਸਲ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅੱਜ ਸਾਬਕਾ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਬਾਰੇ ਮੰਦੇ ਸ਼ਬਦ ਬੋਲਣ ਸਬੰਧੀ ਪੰਜ ਪਿਆਰਿਆਂ ਅੱਗੇ ਪੇਸ਼ ਹੋਏ। ਪੰਜ ਪਿਆਰਿਆਂ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਇੱਕ ਦਿਨ ਲਈ ਜੋੜੇ ਤੇ ਬਰਤਨ ਸਾਫ਼ ਕਰਨ ਦੀ ਸਜ਼ਾ ਸੁਣਾਈ। ਧਾਮੀ ਨੇ ਅੱਜ ਹੀ ਇਹ ਸਜ਼ਾ ਪੂਰੀ ਕਰ ਲਈ। ਮੀਡੀਆ ਤੋਂ ਖਹਿੜਾ ਛੁਡਾਉਂਦੇ ਧਾਮੀ ਨੇ ਕਿਹਾ ਕਿ ਉਹ ਪੇਸ਼ ਨਹੀਂ ਹੋਏ ਸਗੋਂ ਰੁਟੀਨ ਵਿੱਚ ਹੀ ਮਿਲਣ ਆਏ ਹਨ।

ਦੱਸ ਦਈਏ ਕਿ ਫੋਨ ਉਪਰ ਗੱਲ ਕਰਦਿਆਂ ਹਰਜਿੰਦਰ ਸਿੰਘ ਧਾਮੀ ਨੇ ਬੀਬੀ ਜਗੀਰ ਕੌਰ ਨੂੰ ਅਪਸ਼ਬਦ ਬੋਲੇ ਸੀ। ਇਹ ਆਡੀਓ ਵਾਇਰਲ ਹੋਣ ਮਗਰੋਂ ਮਾਮਲਾ ਮਹਿਲਾ ਕਮਿਸ਼ਨ ਕੋਲ ਪਹੁੰਚ ਗਿਆ ਸੀ। ਮਹਿਲਾ ਕਮਿਸ਼ਨ ਨੇ ਧਾਮੀ ਨੂੰ ਤਲਬ ਕੀਤਾ ਸੀ। ਧਾਮੀ ਨੇ ਮਹਿਲਾ ਕਮਿਸ਼ਨ ਕੋਲ ਪੇਸ਼ ਹੋ ਕੇ ਮਾਫੀ ਮੰਗ ਲਈ ਸੀ। ਇਸ ਦੇ ਨਾਲ ਹੀ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਮਾਫੀਨਾਮਾ ਵੀ ਲਿਖ ਕੇ ਦਿੱਤਾ ਸੀ ਤੇ ਇਹ ਵੀ ਕਿਹਾ ਸੀ ਕਿ ਜੋ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੁਕਮ ਹੋਵੇਗਾ, ਉਸ ਨੂੰ ਉਹ ਖਿੜੇ ਮੱਥੇ ਪ੍ਰਵਾਨ ਕਰਨਗੇ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Advertisement
ABP Premium

ਵੀਡੀਓਜ਼

SGPC ਪ੍ਰਧਾਨ Harjinder Singh Dhami ਨੂੰ ਪੰਜ ਪਿਆਰਿਆਂ ਨੇ ਲਾਈ ਧਾਰਮਿਕ ਸਜਾJagjit Singh Dhallewal ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾਹਾਈਵੇ 'ਤੇ ਬੇਕਾਬੂ ਹੋਈ ਬੱਸ ਨਾਲੇ 'ਚ ਜਾ ਪਲਟੀ, ਨਸ਼ੇ 'ਚ ਸੀ ਡਰਾਇਵਰਨਵੇਂ ਸਾਲ 'ਤੇ ਸ਼ਰਾਬੀਆਂ ਨੂੰ ਪੁਲਿਸ ਨਹੀਂ ਕਰੇਗੀ ਤੰਗ, ਜੇ ਕੋਈ ਜ਼ਿਆਦਾ ਟੱਲੀ ਹੋਇਆ ਤਾਂ ਟਿਕਾਣੇ 'ਤੇ ਛੱਡ ਕੇ ਆਊ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
ਤਰਨਤਾਰਨ ਪੁਲਿਸ ਅਤੇ ਬਦਮਾਸ਼ਾਂ ਦੋਰਾਨ ਹੋਇਆ ਮੁਕਾਬਲਾ, ਲਖਬੀਰ ਲੰਡਾ ਗਿਰੋਹ ਦੇ ਦੋ ਬਦਮਾਸ਼ ਹੋਏ ਜ਼ਖ਼ਮੀ
ਤਰਨਤਾਰਨ ਪੁਲਿਸ ਅਤੇ ਬਦਮਾਸ਼ਾਂ ਦੋਰਾਨ ਹੋਇਆ ਮੁਕਾਬਲਾ, ਲਖਬੀਰ ਲੰਡਾ ਗਿਰੋਹ ਦੇ ਦੋ ਬਦਮਾਸ਼ ਹੋਏ ਜ਼ਖ਼ਮੀ
Embed widget