Amritsar News: ਗੁਰੂ ਨਗਰੀ ਅੰਮ੍ਰਿਤਸਰ ਤੋਂ ਦਰਦਨਾਕ ਖਬਰ ਆਈ ਹੈ। ਰੱਖੜੀ ਵਾਲੇ ਦਿਨ ਨਸ਼ੇ ਨੇ ਭੈਣ ਤੋਂ ਇਕਲੌਤੇ ਭਰਾ ਨੂੰ ਖੋਹ ਲਿਆ। ਇਹ ਘਟਨਾ ਅੰਮ੍ਰਿਤਸਰ ਦੇ ਸਰਹੱਦੀ ਖੇਤਰ ਅਟਾਰੀ ਦੇ ਪਿੰਡ ਛਿੱਡਣ ਦੀ ਹੈ। ਨੌਜਵਾਨ ਪਰਿਵਾਰ ਦਾ ਇਕਲੌਤਾ ਪੁੱਤਰ ਸੀ। ਪਿੰਡ ਵਾਸੀਆਂ ਦਾ ਇਲਜ਼ਾਮ ਹੈ ਕਿ ਨਸ਼ਾ ਘਰ-ਘਰ ਜਾ ਕੇ ਵੇਚਿਆ ਜਾ ਰਿਹਾ ਹੈ ਪਰ ਪੁਲਿਸ ਕੁਝ ਨਹੀਂ ਕਰ ਰਹੀ।



ਮ੍ਰਿਤਕ ਦੀ ਭੈਣ ਨਵਦੀਪ ਕੌਰ ਨੇ ਦੱਸਿਆ ਕਿ ਵੀਰਵਾਰ ਨੂੰ ਪੂਰਾ ਭਾਰਤ ਰੱਖੜੀ ਦਾ ਤਿਉਹਾਰ ਮਨਾ ਰਿਹਾ ਸੀ ਪਰ ਉਸੇ ਦਿਨ ਉਸ ਦਾ ਭਰਾ ਉਸ ਤੋਂ ਵਿਛੜ ਗਿਆ। ਉਸ ਦੇ ਭਰਾ ਦਾ ਨਾਂ ਦਿਲ ਸੀ। ਸਾਰੇ ਉਸ ਨੂੰ ਪਿਆਰ ਨਾਲ ਦਿਲਾ ਕਹਿੰਦੇ ਸਨ। ਰੱਖੜੀ ਦੀ ਸਵੇਰ ਉਸ ਨੇ ਆਪਣੇ ਭਰਾ ਦੇ ਗੁੱਟ 'ਤੇ ਰੱਖੜੀ ਬੰਨ੍ਹੀ। ਇਸ ਤੋਂ ਬਾਅਦ ਉਹ ਆਪਣੇ ਦੋਸਤਾਂ ਨੂੰ ਮਿਲਣ ਲਈ ਬਾਹਰ ਚਲਾ ਗਿਆ।



ਇਸ ਤੋਂ ਬਾਅਦ ਦੁਪਹਿਰ ਸਮੇਂ ਉਹ ਕਿਧਰੋਂ ਨਸ਼ੀਲੇ ਪਦਾਰਥਾਂ ਦਾ ਪੈਕੇਟ ਲੈ ਕੇ ਆਇਆ ਤੇ ਸਿੱਧਾ ਬਾਥਰੂਮ ਵਿੱਚ ਚਲਾ ਗਿਆ। ਉੱਥੇ ਹੀ ਉਸ ਨੇ ਟੀਕਾ ਲਾਇਆ ਤੇ ਉਸ ਦੀ ਮੌਤ ਹੋ ਗਈ। ਜਦੋਂ ਕਾਫੀ ਦੇਰ ਤੱਕ ਬਾਥਰੂਮ ਦਾ ਦਰਵਾਜ਼ਾ ਨਾ ਖੁੱਲ੍ਹਿਆ ਤਾਂ ਪਿਤਾ ਨੇ ਦਰਵਾਜ਼ਾ ਖੋਲ੍ਹਿਆ। ਦਿਲ ਦੀ ਲਾਸ਼ ਅੰਦਰ ਪਈ ਸੀ ਤੇ ਉਸ ਦੀ ਬਾਂਹ ਵਿੱਚ ਨਸ਼ੇ ਦਾ ਟੀਕਾ ਲੱਗਾ ਹੋਇਆ ਸੀ।



ਸਥਾਨਕ ਲੋਕਾਂ ਨੇ ਪੁਲਿਸ ’ਤੇ ਨਸ਼ਿਆਂ ’ਤੇ ਕਾਬੂ ਨਾ ਪਾਉਣ ਦੇ ਦੋਸ਼ ਲਾਏ ਹਨ। ਸਥਿਤੀ ਇਹ ਹੈ ਕਿ ਹੁਣ ਤਸਕਰ ਖ਼ੁਦ ਪੁਲਿਸ ਦੇ ਡਰੋਂ ਨਸ਼ਾ ਨਹੀਂ ਵੇਚ ਰਹੇ। ਨਸ਼ਾ ਤਸਕਰਾਂ ਨੇ ਨਸ਼ੀਲੇ ਪਦਾਰਥਾਂ ਦੀ ਵਰਤੋਂ ਕਰਨ ਵਾਲਿਆਂ ਨੂੰ ਕੰਮ ਦਿੱਤਾ ਹੋਇਆ ਹੈ। ਉਹ ਉਨ੍ਹਾਂ ਨੂੰ ਨਸ਼ਾ ਵੇਚਣ ਬਦਲੇ ਖਾਣ ਲਈ ਮੁਫ਼ਤ ਚਿੱਟਾ ਦਿੰਦੇ ਹਨ। ਇਹੀ ਕਾਰਨ ਹੈ ਕਿ ਨਸ਼ਿਆਂ ਦਾ ਇਹ ਜਾਲ ਫੈਲ ਰਿਹਾ ਹੈ। ਦੂਜੇ ਪਾਸੇ ਪੁਲਿਸ ਛੋਟੇ ਨਸ਼ਾ ਤਸਕਰਾਂ ਨੂੰ ਫੜ ਰਹੀ ਹੈ ਤੇ ਵੱਡੇ ਨਸ਼ਾ ਤਸਕਰਾਂ ਪੁਲਿਸ ਦੀ ਪਹੁੰਚ ਤੋਂ ਬਾਹਰ ਹਨ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ


ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ